Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Bathinda News: ਭੇਦਭਰੇ ਹਾਲਾਤ ‘ਚ ਦੋ ਸਕੇ ਭਰਾਵਾਂ ਦੀ ਮੌਤ, ਖੁਦਕਸ਼ੀ ਕਰਨ ਦਾ ਖਦਸ਼ਾ

Punjab News: ਬਠਿੰਡਾ ਸ਼ਹਿਰ ਦੇ ਜੁਝਾਰ ਸਿੰਘ ਨਗਰ ਵਿੱਚ ਦੋ ਸਕੇ ਭਰਾਵਾਂ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਜੁਝਾਰ ਸਿੰਘ ਨਗਰ ਖੇਤਰ ਵਿੱਚ ਜਿੱਥੇ ਸੋਗ ਦੀ ਲਹਿਰ ਹੈ, ਉੱਥੇ ਹੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅਜੇ ਤਕ ਇਹ ਸਾਫ ਨਹੀਂ ਹੋ ਸਕਿਆ ਕਿ ਦੋਵਾਂ ਭਰਾਵਾਂ ਨੇ ਖੁਦਕੁਸ਼ੀ ਕੀਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Bathinda News: ਭੇਦਭਰੇ ਹਾਲਾਤ ‘ਚ ਦੋ ਸਕੇ ਭਰਾਵਾਂ ਦੀ ਮੌਤ, ਖੁਦਕਸ਼ੀ ਕਰਨ ਦਾ ਖਦਸ਼ਾ

Punjab News: ਬਠਿੰਡਾ ਸ਼ਹਿਰ ਦੇ ਜੁਝਾਰ ਸਿੰਘ ਨਗਰ ਵਿੱਚ ਦੋ ਸਕੇ ਭਰਾਵਾਂ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਜੁਝਾਰ ਸਿੰਘ ਨਗਰ ਖੇਤਰ ਵਿੱਚ ਜਿੱਥੇ ਸੋਗ ਦੀ ਲਹਿਰ ਹੈ, ਉੱਥੇ ਹੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅਜੇ ਤਕ ਇਹ ਸਾਫ ਨਹੀਂ ਹੋ ਸਕਿਆ ਕਿ ਦੋਵਾਂ ਭਰਾਵਾਂ ਨੇ ਖੁਦਕੁਸ਼ੀ ਕੀਤੀ ਹੈ ਜਾਂ ਕੋਈ ਹੋਰ ਘਟਨਾ ਵਾਪਰੀ ਹੈ। ਦੋਵਾਂ ਵਿੱਚੋਂ ਇੱਕ ਭਰਾ ਨੇ ਫਾਹਾ ਲਗਾਇਆ ਹੋਇਆ ਸੀ, ਜਿਸ ਕਾਰਨ ਉਸਦੀ ਲਾਸ਼ ਲਟਕ ਰਹੀ ਸੀ, ਜਦੋਂ ਕਿ ਦੂਜੇ ਭਰਾ ਦੀ ਲਾਸ਼ ਬੈਡ ਉੱਪਰ ਪਈ ਹੋਈ ਸੀ।


ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਸਿਟੀ ਸਰਬਜੀਤ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਸੁਧਾਰ ਟਰਸਟ ਵਿੱਚ ਅਕਾਊਂਟੈਂਟ ਰਮਨ ਕੁਮਾਰ ਮਿੱਤਲ 40 ਸਾਲ ਅਤੇ ਉਸਦੇ ਭਰਾ ਅਜੇ ਮਿੱਤਲ 35 ਸਾਲ ਦੀ ਆਪਣੇ ਘਰ ਵਿੱਚ ਹੀ ਭੇਦ ਭਰੇ ਢੰਗ ਨਾਲ ਮੌਤ ਹੋਈ ਹੈ। ਉਨ੍ਹਾਂ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਜਦੋਂ ਕਿ ਰਮਨ ਕੁਮਾਰ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਚੱਲਦਿਆਂ ਉਹ ਅਲੱਗ ਰਹਿ ਰਹੀ ਸੀ। ਇਹ ਦੋਵੇਂ ਭਰਾ ਆਪਣੇ ਜੱਦੀ ਮਕਾਨ ਜੁਝਾਰ ਸਿੰਘ ਨਗਰ ਦੀ ਗਲੀ ਨੰਬਰ ਸੱਤ ਵਿੱਚ ਇਕੱਲੇ ਰਹਿ ਰਹੇ ਸਨ।


ਦੱਸਿਆ ਜਾ ਰਿਹਾ ਹੈ ਕਿ ਛੋਟਾ ਭਰਾ ਅਜੇ ਮਿੱਤਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ। ਅਜੇ ਇਹ ਜਾਂਚ ਦਾ ਵਿਸ਼ਾ ਹੈ ਇਹ ਇਕ ਭਰਾ ਨੇ ਪਹਿਲਾਂ ਦੂਜੇ ਦਾ ਕਤਲ ਕਰਕੇ ਫਿਰ ਖੁਦਕੁਸ਼ੀ ਕੀਤੀ ਹੈ ਜਾਂ ਕੋਈ ਹੋਰ ਭਾਣਾ ਵਾਪਰਿਆ ਹੈ। ਇਹ ਸਥਿਤੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪਸ਼ਟ ਹੋ ਸਕੇਗੀ।

Read Latest News and Breaking News at Daily Post TV, Browse for more News

Ad
Ad

Punjab District News