Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਬਠਿੰਡਾ ‘ਚ SHO ਦਲਜੀਤ ਸਿੰਘ ਸਸਪੈਂਡ,ਨਸ਼ੀਲੇ ਪਦਾਰਥਾਂ ਵਿਰੁੱਧ ਢਿੱਲੀ ਕਾਰਗੁਜ਼ਾਰੀ ਦੇ ਲੱਗੇ ਆਰੋਪ

SHO Daljit Singh suspended in Bathinda; ਬਠਿੰਡਾ ਜ਼ਿਲ੍ਹੇ ਦੇ ਸੰਗਤ ਪੁਲਿਸ ਸਟੇਸ਼ਨ ਦੇ ਐਸਐਚਓ ਦਲਜੀਤ ਸਿੰਘ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਨੂੰ ਸੰਭਾਲਣ ਵਿੱਚ ਲਾਪਰਵਾਹੀ ਅਤੇ ਮਾੜੀ ਕਾਰਗੁਜ਼ਾਰੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਕੀਤੀ ਗਈ ਹੈ। ਸੰਗਤ ਪੁਲਿਸ ਸਟੇਸ਼ਨ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਠਿੰਡਾ ‘ਚ SHO ਦਲਜੀਤ ਸਿੰਘ ਸਸਪੈਂਡ,ਨਸ਼ੀਲੇ ਪਦਾਰਥਾਂ ਵਿਰੁੱਧ ਢਿੱਲੀ ਕਾਰਗੁਜ਼ਾਰੀ ਦੇ ਲੱਗੇ ਆਰੋਪ

SHO Daljit Singh suspended in Bathinda; ਬਠਿੰਡਾ ਜ਼ਿਲ੍ਹੇ ਦੇ ਸੰਗਤ ਪੁਲਿਸ ਸਟੇਸ਼ਨ ਦੇ ਐਸਐਚਓ ਦਲਜੀਤ ਸਿੰਘ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਨੂੰ ਸੰਭਾਲਣ ਵਿੱਚ ਲਾਪਰਵਾਹੀ ਅਤੇ ਮਾੜੀ ਕਾਰਗੁਜ਼ਾਰੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਉਨ੍ਹਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਕੀਤੀ ਗਈ ਹੈ।

ਸੰਗਤ ਪੁਲਿਸ ਸਟੇਸ਼ਨ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਹੈ। ਇਸ ਖੇਤਰ ਨੂੰ ਅਕਸਰ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਨਸ਼ਾ ਤਸਕਰਾਂ ਲਈ ਇੱਕ ਰਸਤੇ ਵਜੋਂ ਵਰਤਿਆ ਜਾਂਦਾ ਹੈ।

ਐਸਐਸਪੀ ਦੇ ਹੁਕਮਾਂ ‘ਤੇ ਹੋਈ ਕਾਰਵਾਈ

ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਡੀਐਸਪੀ ਬਠਿੰਡਾ ਦਿਹਾਤੀ ਦੀ ਰਿਪੋਰਟ ਦੇ ਆਧਾਰ ‘ਤੇ ਐਸਐਚਓ ਦਲਜੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ। ਜਿਸ ਵਿੱਚ ਇਲਜ਼ਾਮ ਲਗਾਇਆ ਗਿਆ ਸੀ ਕਿ ਉਨ੍ਹਾਂ ਨੇ ਆਪਣੇ ਇਲਾਕੇ ਵਿੱਚ ਨਸ਼ਿਆਂ ਖਿਲਾਫ ਲੋੜੀਂਦੀ ਸਖ਼ਤ ਕਾਰਵਾਈ ਨਹੀਂ ਕੀਤੀ। ਇਸ ਮਾਮਲੇ ਵਿੱਚ ਦਲਜੀਤ ਸਿੰਘ ਖਿਲਾਫ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ?

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਸਮਾਜ ਨੂੰ ਨਸ਼ੇ ਦੀ ਬੁਰਾਈ ਤੋਂ ਬਚਾਉਣ ਲਈ ਚਲਾਈ ਜਾਣ ਵਾਲੀ ਇੱਕ ਵਿਸ਼ਾਲ ਜਾਗਰੂਕਤਾ ਅਤੇ ਕਾਰਵਾਈ ਯੋਜਨਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਦੇ ਸੇਵਨ, ਤਸਕਰੀ ਅਤੇ ਵਿਕਰੀ ਨੂੰ ਰੋਕਣਾ ਹੈ। ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਹੈ। ਇਸ ਅਭਿਆਨ ਤਹਿਤ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਜਿੱਥੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਉੱਥੇ ਹੀ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਨਸ਼ਾ ਛੱਡਣ ਵਾਲਿਆਂ ਲਈ ਨਸ਼ਾ ਮੁਕਤੀ ਕੇਂਦਰਾਂ ਦੀ ਸਹਾਇਤਾ ਵੀ ਉਪਲਬਧ ਕਰਵਾਈ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News