Punjab News: ਤੇਜਿੰਦਰ ਦੀ ਮੌਤ ਦੀ ਖ਼ਬਰ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕੈਂਸਰ ਦੀ ਪੀੜਤ ਤਜਿੰਦਰ ਦੀ ਮਾਤਾ ਅੱਜ ਉਸ ਦੀ ਲਾਸ਼ ਨੂੰ ਉਡੀਕ ਰਹੀ ਹੈ।
Bathinda man Dead in UK: ਪੰਜਾਬ ਦੇ ਲੱਖਾਂ ਨੌਜਵਾਨ ਆਏ ਸਾਲ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਜਾ ਰਹੇ ਹਨ। ਇਸ ਦੌਰਾਨ ਆਏ ਦਿਨ ਵਿਦੇਸ਼ੀ ਧਰਤੀ ਤੋਂ ਨੌਜਵਾਨਾਂ ਦੀ ਮੌਤ ਦੀਆਂ ਖ਼ਬਰਾਂ ਆ ਰਹੀਆਂ ਨੇ ਜੋ ਦਿਲ ਨੂੰ ਝੰਝੋਰ ਕੇ ਰੱਖ ਦਿੰਦੀਆਂ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਬਠਿੰਡਾ ਦੇ ਪਿੰਡ ਸਦੋਹਾ ਦਾ ਸਾਹਮਣੇ ਆਇਆ ਹੈ। ਛੋਟੇ ਜ਼ਿਮੀਂਦਾਰ ਪਰਿਵਾਰ ਨਾਲ ਸੰਬੰਧਿਤ ਰੱਖਣ ਵਾਲੇ ਇਸ ਨੌਜਵਾਨ ਨੇ ਆਪਣੀ ਜਮੀਨ ਵੇਚ ਕੇ ਅਤੇ ਕਰਜ਼ਾ ਲੈ ਕੇ ਵਿਦੇਸ਼ ਦੀ ਉਡਾਰੀ ਲਗਾਈ ਸੀ।
ਹਾਸਲ ਜਾਣਕਾਰੀ ਮੁਤਾਬਕ ਬਠਿੰਡਾ ਦੇ ਪਿੰਡ ਸਦੋਹਾ ਦਾ ਜਿੰਦਰ ਸਿੰਘ ਆਪਣੀ ਪਤਨੀ ਨਾਲ ਇੰਗਲੈਂਡ ਗਿਆ। ਜਿਥੇ ਉਸ ਦੀ ਭੇਦਭਰੇ ਹਾਲਤ ‘ਚ ਮੌਤ ਹੋ ਗਈ। ਵਿਦੇਸ਼ ਤੋਂ ਆਈ ਜਾਣਕਾਰੀ ਮੁਤਾਬਕ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੈ ਪਰ ਪਰਿਵਾਰਿਕ ਮੈਂਬਰ ਉਸ ਨੂੰ ਖੁਦਕੁਸ਼ੀ ਦੀ ਜਗ੍ਹਾਂ ਕਤਲ ਦੱਸ ਰਹੇ ਹਨ। ਇੰਨਾ ਹੀ ਨਹੀਂ ਸਗੋਂ ਪਰਿਵਾਰਕ ਮੈਂਬਰ ਇਸ ਦਾ ਜ਼ਿੰਮੇਵਾਰ ਉਸਦੀ ਪਤਨੀ ਅਤੇ ਉਸਦਾ ਸਹੁਰਾ ਪਰਿਵਾਰ ਨੂੰ ਦੱਸ ਰਹੇ ਹਨ।
ਪਰਿਵਾਰਿਕ ਮੈਂਬਰ ਜਿੱਥੇ ਹੁਣ ਨੌਜਵਾਨ ਦੀ ਮੌਤ ਦੀ ਜਾਂਚ ਕਰਕੇ ਉਸਦੀ ਪਤਨੀ ਅਤੇ ਉਸਦੇ ਸਹੁਰਾ ਪਰਿਵਾਰ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ। ਪਰਿਵਾਰਿਕ ਮੈਂਬਰਾਂ ਨੇ ਜਿੱਥੇ ਇਨਸਾਫ ਲਈ ਦੋਵਾਂ ਸਰਕਾਰਾਂ ਤੋਂ ਗੁਹਾਰ ਲਗਾਈ ਹੈ ਉਥੇ ਹੀ ਮ੍ਰਿਤਕ ਦੀ ਦੇਹ ਵਾਪਸ ਲਿਆਉਣ ਲਈ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਤੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਵੀ ਅਪੀਲ ਕੀਤੀ ਹੈ।
ਤਜਿੰਦਰ ਸਿੰਘ ਸਮਾਜ ਸੇਵਾ ਵਿੱਚ ਹਮੇਸ਼ਾ ਅੱਗੇ ਰਹਿੰਦਾ ਸੀ। ਉਹ ਆਪਣੀ ਪਤਨੀ ਦੀ ਕਰਕੇ ਲਗਭਗ ਇੱਕ ਸਾਲ ਪਹਿਲਾਂ ਇੰਗਲੈਂਡ ਗਿਆ ਸੀ, ਜਦੋਂ ਕਿ ਉਸਦੀ ਪਤਨੀ ਕਰੀਬ ਤਿੰਨ ਚਾਰ ਮਹੀਨੇ ਪਹਿਲਾਂ ਚਲੀ ਗਈ ਸੀ। ਤਜਿੰਦਰ ਸਿੰਘ ਦੇ ਵਿਆਹ ਨੂੰ ਨੌ ਸਾਲ ਹੋ ਚੁੱਕੇ ਹਨ ਪਰ ਉਨ੍ਹਾਂ ਦੇ ਕੋਈ ਔਲਾਦ ਨਹੀਂ ਹੈ।
ਤੇਜਿੰਦਰ ਦੀ ਮੌਤ ਦੀ ਖ਼ਬਰ ਮਿਲਣ ਮਗਰੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕੈਂਸਰ ਦੀ ਪੀੜਤ ਤਜਿੰਦਰ ਦੀ ਮਾਤਾ ਅੱਜ ਉਸ ਦੀ ਲਾਸ਼ ਨੂੰ ਉਡੀਕ ਰਹੀ ਹੈ। ਮ੍ਰਿਤਕ ਤਜਿੰਦਰ ਸਿੰਘ ਦੇ ਮਾਮੇ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਤਨੀ ਲੜਕੀ ਨੇ ਉਸ ਨਾਲ ਧੋਖਾ ਹੀ ਨਹੀਂ ਕੀਤਾ ਸਗੋਂ ਉਸ ਨੂੰ ਬਹੁਤ ਤੰਗ ਪਰੇਸ਼ਾਨ ਕੀਤਾ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਆਤਮ ਹੱਤਿਆ ਨਹੀਂ ਕਰ ਸਕਦਾ। ਉਹਨਾਂ ਨੂੰ ਸ਼ੱਕ ਹੈ ਕਿ ਉਹਨਾਂ ਦੇ ਪੁੱਤ ਨੂੰ ਤੰਗ ਪਰੇਸ਼ਾਨ ਕਰਕੇ ਮਾਰਿਆ ਗਿਆ ਹੈ।