Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

BDPO ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

BDPO office Superintendent taking Bribe: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
BDPO ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
taking Bribe

BDPO office Superintendent taking Bribe: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ ਉਸਨੇ ਸਰਪੰਚ ਵਜੋਂ ਆਪਣੇ ਕਾਰਜਕਾਲ ਦੌਰਾਨ ਪਿੰਡ ਦੀ ਸ਼ਾਮਲਾਤ ਜ਼ਮੀਨ ‘ਤੇ ਮਾਈਨਿੰਗ (ਖਣਨ ਕਾਰਵਾਈ) ਕੀਤੀ ਸੀ ਅਤੇ ਉਸਦਾ ਕੇਸ ਏਡੀਸੀ ਫਤਿਹਗੜ੍ਹ ਸਾਹਿਬ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦਾ ਕੇਸ ਹੱਲ ਕਰਨ ਵਿੱਚ ਮਦਦ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਉੱਡਣ ਦਸਤਾ (ਫਲਾਇੰਗ ਸਕੁਐਡ) ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News