Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਭਗਵੰਤ ਮਾਨ ਵੱਲੋਂ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

Bhagwant Mann government; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਕੀਤਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਗਵੰਤ ਮਾਨ ਵੱਲੋਂ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

Bhagwant Mann government; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੀ 23 ਜੁਲਾਈ ਨੂੰ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ ਨਾਲ ਹਾਦਸੇ ਦਾ ਸ਼ਿਕਾਰ ਹੋਏ 11 ਲੋਕਾਂ ਨੂੰ ਸਹੀ ਸਲਾਮਤ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਨੂੰ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੀ.ਸੀ.ਆਰ. ਟੀਮ ਦਾ ਸ਼ਾਨਦਾਰ ਸੇਵਾਵਾਂ ਲਈ ਸਨਮਾਨ ਕੀਤਾ ਜਿਨ੍ਹਾਂ ਵਿੱਚ ਦੋ ਏ.ਐਸ.ਆਈ. ਰਜਿੰਦਰ ਸਿੰਘ ਤੇ ਨਰਿੰਦਰ ਸਿੰਘ ਤੋਂ ਇਲਾਵਾ ਕਾਂਸਟੇਬਲ ਜਸਵੰਤ ਸਿੰਘ ਅਤੇ ਹਰਪਾਲ ਕੌਰ ਸ਼ਾਮਲ ਸਨ। ਇਸ ਮੌਕੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਬਹਾਦਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਸਮਰਪਿਤ ਭਾਵਨਾ ਤੇ ਦ੍ਰਿੜ੍ਹ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਕੇ ਪੰਜਾਬ ਪੁਲਿਸ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਕਿਉਂਕਿ ਹਾਦਸੇ ਦੀ ਇਤਲਾਹ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਜਵਾਨਾਂ ਨੇ ਹਰਕਤ ਵਿੱਚ ਆਉਂਦਿਆਂ ਪੰਜ ਬੱਚਿਆਂ ਸਮੇਤ 11 ਪੀੜਤਾਂ ਦੀ ਜਾਨ ਬਚਾਈ।

ਪੁਲਿਸ ਜਵਾਨਾਂ ਦੇ ਸਾਹਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏ.ਐਸ.ਆਈ. ਨਰਿੰਦਰ ਸਿੰਘ ਨੇ ਕਾਰ ਵਿੱਚੋਂ ਪਰਿਵਾਰ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਕਾਂਸਟੇਬਲ ਜਸਵੰਤ ਸਿੰਘ ਜੋ ਤੈਰਨਾ ਵੀ ਨਹੀਂ ਜਾਣਦਾ ਸੀ, ਵੀ ਨਰਿੰਦਰ ਸਿੰਘ ਦੇ ਨਾਲ ਗਿਆ ਅਤੇ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਸਮੁੱਚੇ ਪਰਿਵਾਰ ਨੂੰ ਬਚਾ ਲਿਆ। ਭਗਵੰਤ ਸਿੰਘ ਮਾਨ ਨੇ ਪੀ.ਸੀ.ਆਰ. ਟੀਮ ਦੇ ਬਾਕੀ ਮੈਂਬਰਾਂ ਅਤੇ ਉਨ੍ਹਾਂ ਲੋਕਾਂ ਦੀ ਵੀ ਭਰਵੀਂ ਸ਼ਲਾਘਾ ਕੀਤੀ ਜਿਨ੍ਹਾਂ ਨੇ ਪੀੜਤਾਂ ਨੂੰ ਬਚਾਉਣ ਲਈ ਵਧ-ਚੜ੍ਹ ਕੇ ਸਹਾਇਤਾ ਕੀਤੀ।

ਇਸ ਘਟਨਾ ਨੂੰ ਬਹਾਦਰੀ ਅਤੇ ਪੇਸ਼ੇਵਰ ਵਚਨਬੱਧਤਾ ਦੱਸਦਿਆਂ ਮੁੱਖ ਮੰਤਰੀ ਨੇ ਬਠਿੰਡਾ ਦੇ ਐਸ.ਐਸ.ਪੀ. ਅਵਨੀਤ ਕੌਂਡਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਮਾਨਵਤਾ ਦੀ ਅਦਭੁਤ ਮਿਸਾਲ ਕਾਇਮ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਨ੍ਹਾਂ ਪੁਲਿਸ ਜਵਾਨਾਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਨਾਲ ਸਨਮਾਨਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਸ ਸਾਹਸ ਭਰੀ ਵਿਲੱਖਣ ਕਾਰਵਾਈ ਤੋਂ ਬਾਕੀ ਪੁਲਿਸ ਜਵਾਨ ਵੀ ਪ੍ਰੇਰਿਤ ਹੋਣਗੇ ਤਾਂ ਕਿ ਸੂਬੇ ਦੇ ਲੋਕਾਂ ਦੀ ਸੇਵਾ ਏਸੇ ਭਾਵਨਾ ਅਤੇ ਵਚਨਬੱਧਤਾ ਨਾਲ ਕੀਤੀ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News