ਭਾਈ ਹਰਪਾਲ ਸਿੰਘ ਨੇ ਸਿੱਖ ਕੌਮ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਗਾਥਾ ਦੇਸ਼ਾਂ ਵਿਦੇਸ਼ਾਂ ਵਿੱਚ ਸੁਣਾ ਕੇ ਸੰਗਤਾਂ ਨੂੰ ਨਾਲ ਜੋੜਿਆ : ਜਥੇਦਾਰ ਸ੍ਰੀ ਅਕਾਲ ਤਖਤ
Fatehgarh Sahib Head Granthi; ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਵਿਖੇ ਲੰਮੇ ਸਮੇਂ ਤੋਂ ਬਤੌਰ ਹੈਡ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਤੇ ਮਹਾਨ ਕਥਾਵਾਚਕ ਭਾਈ ਸਾਹਿਬ ਭਾਈ ਹਰਪਾਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਿੱਚ ਸੇਵਾਵਾਂ ਤੋਂ ਰਿਟਾਇਰ ਹੋਣ ਤੇ ਸਮੁੱਚੀ ਸਿੱਖ ਸੰਗਤ ਵੱਲੋਂ ਕਰਵਾਏ ਗਏ ਗੁਰਮਤਿ ਅਸੀਸ ਸਮਾਗਮ ਦੌਰਾਨ ਸਿੱਖੀ ਦੇ ਪ੍ਰਚਾਰ ਵਿੱਚ ਮਹਾਨ ਯੋਗਦਾਨ ਪਾਉਣ ਬਦਲੇ ਸ਼੍ਰੀ ਅਕਾਲ ਤਖਤ ਸਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਤੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਨਾਲ ਹੀ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਧੰਨਵਾਦ ਕੀਤਾ ਗਿਆ।
ਇਸ ਮੌਕੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਲਈ ਪਾਏ ਗਏ ਯੋਗਦਾਨ, ਤੇ ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖ ਧਰਮ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਵਾਲੇ ਭਾਈ ਸਾਹਿਬ ਭਾਈ ਹਰਪਾਲ ਸਿੰਘ ਦਾ ਸਨਮਾਨ ਕਰਦਿਆਂ ਕਿਹਾ ਕਿ ਭਾਵੇਂ ਭਾਵੇਂ ਉਹ ਨਿਯਮਾਂ ਅਨੁਸਾਰ ਡਿਊਟੀ ਤੋਂ ਰਿਟਾਇਰ ਹੋਏ ਹਨ ਪ੍ਰੰਤੂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਉਹ ਆਪਣੀਆਂ ਸੇਵਾਵਾਂ ਨਿਰੰਤਰ ਨਿਭਾਉਂਦੇ ਰਹਿਣਗੇ । ਉਨ੍ਹਾਂ ਕਿਹਾ ਕਿ ਭਾਈ ਹਰਪਾਲ ਸਿੰਘ ਨੇ ਸਿੱਖ ਕੌਮ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਗਾਥਾ ਦੇਸ਼ਾਂ ਵਿਦੇਸ਼ਾਂ ਵਿੱਚ ਸੁਣਾ ਕੇ ਸੰਗਤਾਂ ਨੂੰ ਸਿੱਖ ਧਰਮ ਨਾਲ ਜੋੜਿਆ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਹਰਪਾਲ ਸਿੰਘ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਦਿਹਾੜਿਆਂ ਹੋ ਕੇ ਵਿਸ਼ੇਸ਼ ਸਫ਼ਰ -ਏ-ਸ਼ਹਾਦਤ ਪ੍ਰੋਗਰਾਮ ਦੌਰਾਨ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੀਆਂ ਸੰਗਤਾਂ ਨੂੰ ਹਮੇਸ਼ਾ ਜੋੜ ਕੇ ਰੱਖਣਗੇ।
ਬਾਈਟ:- ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਭਾਈ ਸਾਹਿਬ ਭਾਈ ਹਰਪਾਲ ਸਿੰਘ ਵੱਲੋਂ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਵਿਖੇ ਬਤੌਰ ਹੈਡ ਗ੍ਰੰਥੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਉਹਨਾਂ ਕਿਹਾ ਕਿ ਰਿਟਾਇਰ ਹੋਣ ਉਪਰੰਤ ਵੀ ਭਾਈ ਸਾਹਿਬ ਆਪਣੀਆਂ ਸਿੱਖ ਧਰਮ ਦੇ ਪ੍ਰਚਾਰ ਲਈ ਸੇਵਾਵਾਂ ਪ੍ਰਦਾਨ ਕਰਦੇ ਰਹਿਣਗੇ।
ਇਸ ਮੌਕੇ ਭਾਈ ਸਾਹਿਬ ਭਾਈ ਹਰਪਾਲ ਸਿੰਘ ਨੇ ਕਿਹਾ ਕਿ ਉਹ ਪ੍ਰਬੰਧਕੀ ਕਾਰਨਾ ਕਾਰਨ ਭਾਵੇਂ ਆਪਣੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋਏ ਹਨ ਪਰੰਤੂ ਉਹ ਸਫਰ-ਏ-ਸ਼ਹਾਦਤ ਦੇ ਪ੍ਰੋਗਰਾਮ ਰਾਹੀਂ ਹਮੇਸ਼ਾ ਸੰਗਤਾਂ ਦੀ ਸੇਵਾ ਤੇ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ।