Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ, ਪ੍ਰਚਾਰ ਤੋਂ ਰੋਕ ਹਟੀ

ਅੰਮ੍ਰਿਤਸਰ: ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵੱਲੋਂ ਹੋਈਆਂ ਭੁੱਲਾਂ ਲਈ ਮੁਆਫ਼ੀ ਮੰਗੀ। ਇਸ ਮਗਰੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਉਨ੍ਹਾਂ ਦੇ ਪ੍ਰਚਾਰ ਤੋਂ ਲੱਗੀ ਰੋਕ ਨੂੰ ਹਟਾ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ, ਪ੍ਰਚਾਰ ਤੋਂ ਰੋਕ ਹਟੀ

ਅੰਮ੍ਰਿਤਸਰ: ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵੱਲੋਂ ਹੋਈਆਂ ਭੁੱਲਾਂ ਲਈ ਮੁਆਫ਼ੀ ਮੰਗੀ। ਇਸ ਮਗਰੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਉਨ੍ਹਾਂ ਦੇ ਪ੍ਰਚਾਰ ਤੋਂ ਲੱਗੀ ਰੋਕ ਨੂੰ ਹਟਾ ਦਿੱਤਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਰਣਜੀਤ ਸਿੰਘ ਢੱਡਰੀਆਂਵਾਲੇ ਦੀ ਖਿਮਾ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਨੂੰ ਅਗਾਂਹ ਤੋਂ ਸਿੱਖ ਰਹਿਤ ਮਰਿਆਦਾ, ਪੰਥਕ ਰਵਾਇਤਾਂ ਤੇ ਪਰੰਪਰਾਵਾਂ ਅਨੁਸਾਰ ਸਿੱਖੀ ਪ੍ਰਚਾਰ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਗੁਰੂ ਦੇ ਸਰੋਵਰਾਂ ਵਿਰੁੱਧ ਕੋਈ ਬਿਆਨੀ ਨਾ ਕੀਤੀ ਜਾਵੇ, ਸਾਖੀਆਂ ਤੇ ਗੁਰ ਇਤਿਹਾਸ ਸੁਣਾਇਆ ਜਾਵੇ, ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਕਰਨ ਦੇ ਉਪਰਾਲੇ ਕੀਤੇ ਜਾਣ, ਕਿਸੇ ਜਥੇਬੰਦੀ ਖ਼ਿਲਾਫ਼ ਨਿੱਜੀ ਟਿਪਣੀਆਂ ਨਾ ਕੀਤੀਆਂ ਜਾਣ।

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਫ਼ਸੀਲ ਅੱਗੇ ਖੜ੍ਹ ਕੇ ਇਹ ਗੱਲਾਂ ਪ੍ਰਵਾਨ ਕੀਤੀਆਂ। ਇਸ ਉਪਰੰਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਰਣਜੀਤ ਸਿੰਘ ਵੱਲੋਂ ਪ੍ਰਚਾਰ ਕੀਤੇ ਜਾਣ ‘ਤੇ ਲੱਗੀ ਰੋਕ ਹਟਾ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾ ਕੇ ਸੀਸ ਨਿਵਾ ਕੇ ਜਾਣ ਲਈ ਆਖ਼ ਦਿੱਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News