Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ 8 ਫੁੱਟ ਹੇਠਾਂ, ਸਥਿਤੀ ਪੂਰੀ ਤਰ੍ਹਾਂ ਕਾਬੂ ‘ਚ: ਡੀਸੀ ਰੂਪਨਗਰ

ਰੂਪਨਗਰ, 27 ਅਗਸਤ 2025 – ਰੂਪਨਗਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਖੜਾ ਡੈਮ ‘ਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਅੱਜ 1671.49 ਫੁੱਟ ਦਰਜ ਕੀਤਾ ਗਿਆ, ਜੋ ਕਿ 1680 ਫੁੱਟ ਦੇ ਖ਼ਤਰੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਰੂਪਨਗਰ, 27 ਅਗਸਤ 2025 – ਰੂਪਨਗਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਖੜਾ ਡੈਮ ‘ਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਅੱਜ 1671.49 ਫੁੱਟ ਦਰਜ ਕੀਤਾ ਗਿਆ, ਜੋ ਕਿ 1680 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ 8.5 ਫੁੱਟ ਹੇਠਾਂ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਤਲੁਜ ਦਰਿਆ ਵਿੱਚ ਨਿਰਧਾਰਤ ਮਾਤਰਾ ਅਨੁਸਾਰ ਹੀ ਪਾਣੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਝੂਠੀਆਂ ਅਤੇ ਬੇਬੁਨਿਆਦ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡੈਮ ਅਤੇ ਨਹਿਰਾਂ ਦੀ ਤਾਜ਼ਾ ਸਥਿਤੀ:

  • ਭਾਖੜਾ ਡੈਮ ਪਾਣੀ ਪੱਧਰ: 1671.49 ਫੁੱਟ
  • ਵਾਟਰ ਇਨਫਲੋ (ਆਉਣ ਵਾਲਾ ਪਾਣੀ): 58,997 ਕਿਊਸੈਕ
  • ਟਰਬਾਈਨਾਂ ਰਾਹੀਂ ਪਾਣੀ ਰਿਲੀਜ਼: 43,653 ਕਿਊਸੈਕ
  • ਨੰਗਲ ਹਾਈਡਲ ਨਹਿਰ ਰਿਲੀਜ਼: 12,500 ਕਿਊਸੈਕ
  • ਅਨੰਦਪੁਰ ਹਾਈਡਲ ਨਹਿਰ ਰਿਲੀਜ਼: 10,150 ਕਿਊਸੈਕ
  • ਸਤਲੁਜ ਦਰਿਆ ਵਿੱਚ ਪਾਣੀ ਪੱਧਰ: 21,150 ਕਿਊਸੈਕ

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਧਿਕਾਰਤ ਸੂਤਰਾਂ ਵੱਲੋਂ ਜਾਰੀ ਕੀਤੀਆਂ ਜਾਣਕਾਰੀਆਂ ਤੇ ਹੀ ਭਰੋਸਾ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ 24 ਘੰਟੇ ਸਥਿਤੀ ਤੇ ਨਿਗਰਾਨੀ ਕਰ ਰਿਹਾ ਹੈ।

ਸਮੂਹ ਨਾਗਰਿਕਾਂ ਨੂੰ ਅਪੀਲ ਹੈ ਕਿ ਕਿਸੇ ਵੀ ਝੂਠੀ ਅਫਵਾਹ ਜਾਂ ਗੈਰ-ਅਧਿਕਾਰਿਤ ਜਾਣਕਾਰੀ ‘ਤੇ ਧਿਆਨ ਨਾ ਦੇਣ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕਰੋ।

Read Latest News and Breaking News at Daily Post TV, Browse for more News

Ad
Ad

Punjab District News