Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਹੁਣ ਚੰਡੀਗੜ੍ਹ ਦੀਆਂ ਸੜਕਾਂ ‘ਤੇ ਦੌੜੇਗੀ Bharat Taxi, ਗੁਲਾਬ ਚੰਦ ਕਟਾਰੀਆ ਨੇ ਕੀਤਾ ਉਦਘਾਟਨ

Chandigarh Bharat Taxi Service Launch; ਚੰਡੀਗੜ੍ਹ ‘ਚ ਸ਼ੁੱਕਰਵਾਰ ਤੋਂ ਭਾਰਤ ਟੈਕਸੀ ਸੇਵਾ ਸ਼ੁਰੂ ਹੋ ਗਈ ਹੈ। ਇਹ ਕੇਂਦਰੀ ਸਹਿਕਾਰਤਾ ਵਿਭਾਗ ਦੀ ਯੋਜਨਾ ਹੈ। ਇਸ ਦਾ ਉਦਘਾਟਨ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੀਤਾ। ਖਾਸ ਗੱਲ ਇਹ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ ਸ਼ਹਿਰ ‘ਚ Ola, Uber ਅਤੇ inDrive ਦੇ ਲਾਇਸੈਂਸ 6 ਮਹੀਨਿਆਂ […]
By : Updated On: 18 Sep 2026 17:44:PM
ਹੁਣ ਚੰਡੀਗੜ੍ਹ ਦੀਆਂ ਸੜਕਾਂ ‘ਤੇ ਦੌੜੇਗੀ Bharat Taxi, ਗੁਲਾਬ ਚੰਦ ਕਟਾਰੀਆ ਨੇ ਕੀਤਾ ਉਦਘਾਟਨ

Chandigarh Bharat Taxi Service Launch; ਚੰਡੀਗੜ੍ਹ ‘ਚ ਸ਼ੁੱਕਰਵਾਰ ਤੋਂ ਭਾਰਤ ਟੈਕਸੀ ਸੇਵਾ ਸ਼ੁਰੂ ਹੋ ਗਈ ਹੈ। ਇਹ ਕੇਂਦਰੀ ਸਹਿਕਾਰਤਾ ਵਿਭਾਗ ਦੀ ਯੋਜਨਾ ਹੈ। ਇਸ ਦਾ ਉਦਘਾਟਨ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੀਤਾ।

ਇਸ਼ਤਿਹਾਰ

ਖਾਸ ਗੱਲ ਇਹ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ ਸ਼ਹਿਰ ‘ਚ Ola, Uber ਅਤੇ inDrive ਦੇ ਲਾਇਸੈਂਸ 6 ਮਹੀਨਿਆਂ ਲਈ ਸਸਪੈਂਡ ਕੀਤੇ ਗਏ ਸਨ। ਇਸ ਤੋਂ ਬਾਅਦ ਹੁਣ ਭਾਰਤ ਟੈਕਸੀ ਦੀ ਸ਼ੁਰੂਆਤ ਕੀਤੀ ਗਈ ਹੈ।

ਭਾਰਤ ਟੈਕਸੀ ਦੇ ਮਾਡਲ ਵਿੱਚ ਡਰਾਈਵਰਾਂ ਨੂੰ ਸਿਰਫ ਕਰਮਚਾਰੀ ਨਹੀਂ, ਸਗੋਂ ਪਲੇਟਫਾਰਮ ਦੇ ਹਿੱਸੇਦਾਰ ਬਣਾਉਣ ‘ਤੇ ਜ਼ੋਰ ਦਿੱਤਾ ਗਿਆ ਹੈ। ਇਸ ਤਹਿਤ ਡਰਾਈਵਰਾਂ ਦੀ ਪਲੇਟਫਾਰਮ ਵਿੱਚ ਭਾਗੀਦਾਰੀ ਯਕੀਨੀ ਬਣਾਉਣ ਦਾ ਮਾਡਲ ਤਿਆਰ ਕੀਤਾ ਗਿਆ ਹੈ।

ਪੀਕ ਆਵਰ ‘ਚ ਕਿਰਾਇਆ ਵਧਣ ਦੀ ਸਮੱਸਿਆ ਤੋਂ ਰਾਹਤ?

Ola ਅਤੇ Uber ਵਰਗੀਆਂ ਐਪ ਆਧਾਰਿਤ ਕੈਬ ਸੇਵਾਵਾਂ ਵਿੱਚ ਪੀਕ ਆਵਰ ਦੌਰਾਨ ਕਿਰਾਇਆ ਵਧਣ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਹੁੰਦੀ ਹੈ। ਭਾਰਤ ਟੈਕਸੀ ਵਿੱਚ ਕਿਰਾਇਆ ਸਥਿਰ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਸਰਕਾਰੀ ਪਹਿਲ ਦਾ ਹਿੱਸਾ ਹੈ ਅਤੇ ਇਸ ਰਾਹੀਂ ਯਾਤਰੀਆਂ ਨੂੰ ਸਸਤੀ ਅਤੇ ਭਰੋਸੇਮੰਦ ਕੈਬ ਸੇਵਾ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News