Banner
Banner

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੜ੍ਹ ਪੀੜਤਾਂ ਲਈ ਦਿੱਤਾ ਮੰਗ ਪੱਤਰ, ਵੱਡੇ ਆੰਦੋਲਨ ਦੀ ਚੇਤਾਵਨੀ

ਕਿਸਾਨ, ਮਜ਼ਦੂਰ ਅਤੇ ਕਿਰਤੀ ਵਰਗ ਲਈ ਤੁਰੰਤ ਮੁਆਵਜ਼ੇ ਦੀ ਮੰਗ, ਸਰਕਾਰਾਂ ਨੂੰ ਜਵਾਬਦੇਹ ਬਣਾਉਣ ਦਾ ਐਲਾਨ ਪੰਜਾਬ | 5 ਸਤੰਬਰ 2025: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਸੂਬੇ ਭਰ ਦੇ ਡੀ.ਸੀ. ਦਫਤਰਾਂ ’ਚ ਮੰਗ ਪੱਤਰ ਸੌਂਪੇ ਗਏ। ਜਥੇਬੰਦੀ ਨੇ ਪੰਜਾਬ ਅਤੇ ਕੇਂਦਰ […]
Khushi
By : Updated On: 05 Sep 2025 17:35:PM
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੜ੍ਹ ਪੀੜਤਾਂ ਲਈ ਦਿੱਤਾ ਮੰਗ ਪੱਤਰ, ਵੱਡੇ ਆੰਦੋਲਨ ਦੀ ਚੇਤਾਵਨੀ

ਕਿਸਾਨ, ਮਜ਼ਦੂਰ ਅਤੇ ਕਿਰਤੀ ਵਰਗ ਲਈ ਤੁਰੰਤ ਮੁਆਵਜ਼ੇ ਦੀ ਮੰਗ, ਸਰਕਾਰਾਂ ਨੂੰ ਜਵਾਬਦੇਹ ਬਣਾਉਣ ਦਾ ਐਲਾਨ

ਪੰਜਾਬ | 5 ਸਤੰਬਰ 2025: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਸੂਬੇ ਭਰ ਦੇ ਡੀ.ਸੀ. ਦਫਤਰਾਂ ’ਚ ਮੰਗ ਪੱਤਰ ਸੌਂਪੇ ਗਏ। ਜਥੇਬੰਦੀ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਆੰਦੋਲਨ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ।

ਮੁੱਖ ਮੰਗਾਂ:

  • ਹੜ੍ਹ ਕਾਰਨ ਨੁਕਸਾਨ ਹੋਏ ਘਰਾਂ, ਫਸਲਾਂ ਅਤੇ ਦੁਧਾਰੂ ਪਸ਼ੂਆਂ ਦਾ ਤੁਰੰਤ ਮੁਆਵਜ਼ਾ
  • ਮ੍ਰਿਤਕਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ
  • ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀ ਲੋਕਾਂ ਲਈ ਖਾਸ ਪੈਕੇਜ ਦਾ ਐਲਾਨ
  • ਮੁਆਵਜ਼ੇ ਦੀ ਰਾਸ਼ੀ ਜਲਦ ਅਤੇ ਸੀਧੀ ਤੌਰ ਤੇ ਪੀੜਤਾਂ ਤੱਕ ਪਹੁੰਚਾਈ ਜਾਵੇ

ਜਥੇਬੰਦੀ ਨੇ ਕੀ ਕਿਹਾ?

ਸੰਘਠਨ ਦੇ ਆਗੂਆਂ ਨੇ ਦੱਸਿਆ ਕਿ: “ਹੜ੍ਹ ਅਤੇ ਭਾਰੀ ਮੀਂਹ ਕਾਰਨ ਲੋਕਾਂ ਦੇ ਘਰ ਡਿੱਗ ਗਏ, ਫਸਲਾਂ ਸਾਡੀਆਂ ਤਬਾਹ ਹੋ ਗਈਆਂ, ਮਾਵਾਂ ਪਿਉਆਂ ਦੀਆਂ ਅੱਖਾਂ ਅੱਗੇ ਉਨ੍ਹਾਂ ਦੇ ਬੱਚੇ ਹੜ੍ਹ ਚ ਨਿਕਲ ਗਏ। ਇਹ ਸਿਰਫ਼ ਕੁਦਰਤੀ ਆਫਤ ਨਹੀਂ, ਇਹ ਸਰਕਾਰ ਦੀ ਲਾਪਰਵਾਹੀ ਦਾ ਨਤੀਜਾ ਵੀ ਹੈ। ਹੁਣ ਮਜ਼ਦੂਰ, ਕਿਸਾਨ ਅਤੇ ਗਰੀਬ ਵਰਗਾਂ ਲਈ ਅਸਲੀ ਇਮਤਿਹਾਨ ਸਰਕਾਰਾਂ ਦਾ ਹੈ।”

ਉਨ੍ਹਾਂ ਇਹ ਵੀ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੂਬਾ ਪੱਧਰੀ ਰੋਸ ਮੁਜ਼ਾਹਰੇ ਅਤੇ ਸੰਘਰਸ਼ ਕੀਤੇ ਜਾਣਗੇ।

 ਸਿਆਸੀ ਅਤੇ ਸਮਾਜਿਕ ਸੰਦੇਸ਼

ਜਿਥੇ ਰਾਜਨੀਤਿਕ ਪਾਰਟੀਆਂ ਅਤੇ ਹੋਰ ਸੰਸਥਾਵਾਂ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ, ਉੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜਮੀਨੀ ਪੱਧਰ ਤੇ ਹੱਕ ਦੀ ਲੜਾਈ ਲੜਣ ਦਾ ਵਾਅਦਾ ਕੀਤਾ ਹੈ।

Read Latest News and Breaking News at Daily Post TV, Browse for more News

Ad
Ad