ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ ਦੀ ਚਰਚਾ, 13 ਨਵੰਬਰ ਨੂੰ ਬੇਗੋਵਾਲ ਪਹੁੰਚਣਗੇ ਸੁਖਬੀਰ ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਸਿਆਸੀ ਝਟਕਾ ਲੱਗਣ ਦੀ ਸੰਭਾਵਨਾ ਹੈ। ਪਾਰਟੀ ਦੀ ਆਗੂ ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਅਲਵਿਦਾ ਕਹਿ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।
ਜਾਣਕਾਰੀ ਮੁਤਾਬਕ 13 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਘਰ ਪਹੁੰਚਣਗੇ। ਇਸ ਮੌਕੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਹੁਣ ਕਰੀਬ ਦੋ ਮਹੀਨੇ ਹੀ ਚੋਣਾਂ ਵਿੱਚ ਰਹਿ ਗਏ ਹਨ, ਪਰ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦੀ ਰਜਿਸਟ੍ਰੇਸ਼ਨ ਨਾ ਹੋਣਾ ਅਤੇ ਚੋਣ ਨਿਸ਼ਾਨ ਨਾ ਮਿਲਣਾ ਵੀ ਸੰਗਠਨ ਲਈ ਚੁਣੌਤੀ ਬਣਿਆ ਹੋਇਆ ਹੈ। ਹਾਲਾਂਕਿ, ਬੀਬੀ ਜਗੀਰ ਕੌਰ ਦੀ ਵਾਪਸੀ ਸਬੰਧੀ ਅਜੇ ਅਧਿਕਾਰਤ ਐਲਾਨ ਸਾਹਮਣੇ ਨਹੀਂ ਆਇਆ ਹੈ।