Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

ਬੀਬੀ ਜਗੀਰ ਕੌਰ ਦੀ 15 ਨਵੰਬਰ ਨੂੰ ਅਕਾਲੀ ਦਲ ’ਚ ਹੋਵੇਗੀ ਵਾਪਸੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਿੱਚ ਬੀਬੀ ਜਗੀਰ ਕੌਰ ਦੀ ਵਾਪਸੀ ਨੂੰ ਲੈ ਕੇ ਨਵੀਂ ਤਰੀਕ ਤੈਅ ਕਰ ਦਿੱਤੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਨਵੰਬਰ, ਐਤਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਵਿਖੇ ਪਹੁੰਚ ਕੇ ਬੀਬੀ ਜਗੀਰ ਕੌਰ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਨਗੇ। ਇਸ ਸਬੰਧੀ ਸਮਾਗਮ ਦੁਪਹਿਰ 1 ਵਜੇ ਰੱਖਿਆ ਗਿਆ ਹੈ। ਜਾਣਕਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬੀਬੀ ਜਗੀਰ ਕੌਰ ਦੀ 15 ਨਵੰਬਰ ਨੂੰ ਅਕਾਲੀ ਦਲ ’ਚ ਹੋਵੇਗੀ ਵਾਪਸੀ
  • ਸੁਖਬੀਰ ਬਾਦਲ ਖੁਦ ਬੇਗੋਵਾਲ ਪਹੁੰਚ ਕੇ ਕਰਵਾਉਣਗੇ ਪਾਰਟੀ ‘ਚ ਸ਼ਮੂਲੀਅਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵਿੱਚ ਬੀਬੀ ਜਗੀਰ ਕੌਰ ਦੀ ਵਾਪਸੀ ਨੂੰ ਲੈ ਕੇ ਨਵੀਂ ਤਰੀਕ ਤੈਅ ਕਰ ਦਿੱਤੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਨਵੰਬਰ, ਐਤਵਾਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਵਿਖੇ ਪਹੁੰਚ ਕੇ ਬੀਬੀ ਜਗੀਰ ਕੌਰ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਨਗੇ। ਇਸ ਸਬੰਧੀ ਸਮਾਗਮ ਦੁਪਹਿਰ 1 ਵਜੇ ਰੱਖਿਆ ਗਿਆ ਹੈ।

ਜਾਣਕਾਰੀ ਅਨੁਸਾਰ, ਸੁਖਬੀਰ ਸਿੰਘ ਬਾਦਲ ਦਾ 13 ਨਵੰਬਰ ਨੂੰ ਬੇਗੋਵਾਲ ਪਹੁੰਚਣ ਦਾ ਪ੍ਰੋਗਰਾਮ ਤੈਅ ਸੀ, ਪਰ ਕੁਝ ਜ਼ਰੂਰੀ ਰੁਝੇਵਿਆਂ ਕਾਰਨ ਇਸ ਨੂੰ ਰੱਦ ਕਰਨਾ ਪਿਆ। ਇਸ ਤੋਂ ਬਾਅਦ ਪਾਰਟੀ ਵੱਲੋਂ ਨਵੀਂ ਤਰੀਕ 15 ਨਵੰਬਰ ਨਿਰਧਾਰਤ ਕੀਤੀ ਗਈ ਹੈ।

ਹੁਣ ਐਤਵਾਰ ਨੂੰ ਸੁਖਬੀਰ ਬਾਦਲ ਖੁਦ ਬੇਗੋਵਾਲ ਪਹੁੰਚਣਗੇ ਅਤੇ ਬੀਬੀ ਜਗੀਰ ਕੌਰ ਦੀ ਪਾਰਟੀ ਵਿੱਚ ਮੁੜ ਸ਼ਮੂਲੀਅਤ ਕਰਵਾਉਣਗੇ। ਇਸ ਨੂੰ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ‘ਘਰ ਵਾਪਸੀ’ ਵਜੋਂ ਦੇਖਿਆ ਜਾ ਰਿਹਾ ਹੈ।

ਬੀਬੀ ਜਗੀਰ ਕੌਰ ਦੀ ਵਾਪਸੀ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਦੇ ਮੱਦੇਨਜ਼ਰ ਵੀ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਪਾਰਟੀ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਅੱਗੇ ਦੀਆਂ ਜ਼ਿੰਮੇਵਾਰੀਆਂ ਬਾਰੇ ਕੋਈ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Read Latest News and Breaking News at Daily Post TV, Browse for more News

Ad
Ad

Punjab District News