Banner
Banner

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਪਾਕਿਸਤਾਨ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰ ਮਾਡਿਊਲ ਦਾ ਪਰਦਾਫ਼ਾਸ਼, ਦੋ ਗ੍ਰਿਫ਼ਤਾਰ

ਅੰਮ੍ਰਿਤਸਰ: ਪੰਜਾਬ ਵਿੱਚ ਸੰਗਠਿਤ ਅਪਰਾਧਾਂ ਖ਼ਿਲਾਫ਼ ਚਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ […]
Khushi
By : Updated On: 21 Jan 2026 14:52:PM
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਪਾਕਿਸਤਾਨ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰ ਮਾਡਿਊਲ ਦਾ ਪਰਦਾਫ਼ਾਸ਼, ਦੋ ਗ੍ਰਿਫ਼ਤਾਰ

ਅੰਮ੍ਰਿਤਸਰ: ਪੰਜਾਬ ਵਿੱਚ ਸੰਗਠਿਤ ਅਪਰਾਧਾਂ ਖ਼ਿਲਾਫ਼ ਚਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ।


ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਛੇ ਅਤਿ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹਨਾਂ ਵਿੱਚ

  • ਦੋ glock ਪਿਸਤੌਲ
  • ਅਤੇ ਚਾਰ .30 ਬੋਰ ਦੇ ਪਿਸਤੌਲ।

ਇਸ ਦੇ ਨਾਲ ਹੀ ਪੁਲਿਸ ਨੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਿਸੇ ਵੱਡੀ ਅਪਰਾਧਿਕ ਵਾਰਦਾਤ ਵਿੱਚ ਕੀਤੀ ਜਾ ਸਕਦੀ ਹੈ। ਡੀਜੀਪੀ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਵਿੱਚ ਇਸਲਾਮਾਬਾਦ ਥਾਣਾ ਅੰਮ੍ਰਿਤਸਰ ਵਿੱਚ ਅਸਲਾ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਹਥਿਆਰ ਕਿੱਥੋਂ ਆਏ, ਕਿਸ ਨੂੰ ਪਹੁੰਚਾਏ ਜਾਣੇ ਸਨ ਅਤੇ ਇਸ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।

ਪੁਲਿਸ ਨੂੰ ਸ਼ੱਕ ਹੈ ਕਿ ਇਹ ਮਾਡਿਊਲ ਸਰਹੱਦ ਪਾਰ ਤੋਂ ਚੱਲ ਰਿਹਾ ਸੀ ਅਤੇ ਇਸ ਦੇ ਸਬੰਧ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਹੋ ਸਕਦੇ ਹਨ। ਇਸ ਮਾਮਲੇ ‘ਚ ਕਈ ਅਹਿਮ ਸੂਚਨਾਵਾਂ ਮਿਲੀਆਂ ਹਨ, ਜਿਨ੍ਹਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡੀਜੀਪੀ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਗ੍ਰਿਫਤਾਰੀਆਂ ਅਤੇ ਖੁਲਾਸੇ ਹੋਣ ਦੀ ਉਮੀਦ ਹੈ।

Read Latest News and Breaking News at Daily Post TV, Browse for more News

Ad
Ad