Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਉੱਪਲ ਫਾਰਮ ਵਾਲੀ ਕੁੜੀ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ suo moto ਨੋਟਿਸ

Punjab News: ਜਲੰਧਰ ਦੀ 19 ਸਾਲਾ ਲੜਕੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਜ਼ਬਰ-ਜਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਖੁਦ ਨੋਟਿਸ ਲਿਆ ਹੈ ਅਤੇ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਪੁਲਿਸ ਨੂੰ 22 ਅਗਸਤ ਤੱਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਉੱਪਲ ਫਾਰਮ ਵਾਲੀ ਕੁੜੀ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ suo moto ਨੋਟਿਸ

Punjab News: ਜਲੰਧਰ ਦੀ 19 ਸਾਲਾ ਲੜਕੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਜ਼ਬਰ-ਜਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਖੁਦ ਨੋਟਿਸ ਲਿਆ ਹੈ ਅਤੇ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਪੁਲਿਸ ਨੂੰ 22 ਅਗਸਤ ਤੱਕ ਰਿਪੋਰਟ ਭੇਜਣ ਦੇ ਹੁਕਮ ਦਿੱਤੇ ਗਏ ਹਨ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ– ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਮੁਲਜ਼ਮਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ।

ਦੋਸ਼ ਲਗਾਇਆ ਜਾ ਰਿਹਾ ਹੈ ਕਿ 19 ਸਾਲਾ ਪੀੜਤਾ ਨੂੰ ਪਹਿਲਾਂ ਨਸ਼ੀਲਾ ਪਦਾਰਥ ਪਿਲਾਇਆ ਗਿਆ ਅਤੇ ਫਿਰ ਉਸ ਨਾਲ ਗਲਤ ਕੰਮ ਕੀਤਾ ਗਿਆ ਅਤੇ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ, ਜਿਸ ਕਾਰਨ ਪੀੜਤਾ ਅਤੇ ਉਸਦਾ ਪਰਿਵਾਰ ਮਾਨਸਿਕ ਤੌਰ ‘ਤੇ ਬਹੁਤ ਦੁਖੀ ਹੈ।

ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੁਲਿਸ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਨਹੀਂ ਕਰਦੀ ਹੈ ਤਾਂ ਕਮਿਸ਼ਨ ਖੁਦ ਅੱਗੇ ਦਖਲ ਦੇਵੇਗਾ। ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਪ੍ਰਸ਼ਾਸਨ ਨੂੰ 22 ਅਗਸਤ, 2025 ਤੱਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਪੀੜਤ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News