Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਨਸ਼ਾ ਤਸਕਰ ਦੇ ਘਰ ’ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਉਸਾਰੀ ‘ਤੇ ਚੱਲਿਆ ‘ਪੀਲਾ ਪੰਜਾਂ’

Amritsar Drug Smuggler Illegal Property Demolition; ਅੰਮ੍ਰਿਤਸਰ ਵਿੱਚ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਖ਼ਿਲਾਫ਼ ਪ੍ਰਸ਼ਾਸਨ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਨੇ ਨਸ਼ਾ ਤਸਕਰੀ ਦੇ ਮੁਲਜ਼ਮ ਜਤਿੰਦਰ ਪਾਲ ਸਿੰਘ ਸੋਨੀ ਦੇ ਘਰ ’ਤੇ ਵੱਡੀ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ। […]
By : Updated On: 29 Aug 2026 17:25:PM
ਨਸ਼ਾ ਤਸਕਰ ਦੇ ਘਰ ’ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਉਸਾਰੀ ‘ਤੇ ਚੱਲਿਆ ‘ਪੀਲਾ ਪੰਜਾਂ’

Amritsar Drug Smuggler Illegal Property Demolition; ਅੰਮ੍ਰਿਤਸਰ ਵਿੱਚ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਖ਼ਿਲਾਫ਼ ਪ੍ਰਸ਼ਾਸਨ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਨੇ ਨਸ਼ਾ ਤਸਕਰੀ ਦੇ ਮੁਲਜ਼ਮ ਜਤਿੰਦਰ ਪਾਲ ਸਿੰਘ ਸੋਨੀ ਦੇ ਘਰ ’ਤੇ ਵੱਡੀ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ। ਕਾਰਵਾਈ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਮੌਜੂਦ ਰਹੀ।

ਇਸ਼ਤਿਹਾਰ

ਅੰਮ੍ਰਿਤਸਰ ਦੇ DCP ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜਤਿੰਦਰ ਪਾਲ ਸਿੰਘ ਸੋਨੀ ਖ਼ਿਲਾਫ਼ ਕੁੱਲ 8 ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ 7 ਮਾਮਲੇ NDPS ਐਕਟ ਤਹਿਤ ਨਸ਼ਿਆਂ ਨਾਲ ਸਬੰਧਤ ਹਨ, ਜਦਕਿ ਇੱਕ ਮਾਮਲਾ ਜੇਲ੍ਹ ਨਿਯਮਾਂ ਦੀ ਉਲੰਘਣਾ ਨਾਲ ਸਬੰਧਤ ਹੈ। DCP ਮੁਤਾਬਕ ਮੁਲਜ਼ਮ ਇਸ ਸਮੇਂ ਜੇਲ੍ਹ ਤੋਂ ਬਾਹਰ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਰਹੇ ਹਨ।

DCP ਸੰਧੂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸਬੰਧਤ ਮਕਾਨ ਵਿੱਚ ਕੀਤੀ ਗਈ ਗੈਰ-ਕਾਨੂੰਨੀ ਉਸਾਰੀ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਸੀ। ਨੋਟਿਸ ਵਿੱਚ ਉਸਾਰੀ ਸਬੰਧੀ ਕਾਰਵਾਈ ਲਈ ਸਮਾਂ ਵੀ ਦਿੱਤਾ ਗਿਆ ਸੀ, ਪਰ ਨਿਰਧਾਰਤ ਸਮੇਂ ਦੌਰਾਨ ਕੋਈ ਤਸੱਲੀਬਖ਼ਸ਼ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਬਾਅਦ ਅੱਜ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਕੀਤੀ ਗਈ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਅਤੇ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਗੈਰ-ਕਾਨੂੰਨੀ ਉਸਾਰੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਵੀ ਗੈਰ-ਕਾਨੂੰਨੀ ਉਸਾਰੀ ਪਾਈ ਗਈ, ਉੱਥੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਨਸ਼ਿਆਂ ਨਾਲ ਜੁੜੇ 1312 ਮਾਮਲੇ ਦਰਜ, 2150 ਮੁਲਜ਼ਮ ਗ੍ਰਿਫ਼ਤਾਰ

DCP ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਇਸ ਸਾਲ ਹੁਣ ਤੱਕ ਨਸ਼ਿਆਂ ਨਾਲ ਸਬੰਧਤ 1312 ਮਾਮਲੇ ਦਰਜ ਕੀਤੇ ਗਏ ਹਨ ਅਤੇ 2150 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਰੀਬ 137 ਕਿਲੋ ਹੈਰੋਇਨ ਅਤੇ 76 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।

ਘਰ ਵਿੱਚ ਬਣਾਏ ਗਏ ਜਿਮ ਅਤੇ ਹੋਰ ਉਸਾਰੀ ਸਬੰਧੀ ਵੀ DCP ਨੇ ਕਿਹਾ ਕਿ ਮੁਲਜ਼ਮ ਦੀਆਂ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕਿਤੇ ਵੀ ਗੈਰ-ਕਾਨੂੰਨੀ ਉਸਾਰੀ ਪਾਈ ਗਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News