Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਦਾ ਵੱਡਾ ਐਲਾਨ! ਅੰਮ੍ਰਿਤਸਰ ਤੋਂ ਅਫ਼ਗ਼ਾਨਿਸਤਾਨ ਵਿਚਾਲੇ ਜਲਦ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ

Trade between India and Afghanistan will begin; ਪਹਿਲਗਾਮ ‘ਚ ਅੱਤਵਾਦੀ ਹਮਲਾ ਹੋਣ ਤੋਂ ਬਾਅਦ ਭਾਰਤ ਅਤੇ ਅਫਗਾਨਿਸਤਾਨ ਦੇ ਵਿੱਚ ਵਪਾਰ ਬੰਦ ਸੀ, ਇਸਦੇ ਮੱਦੇਨਜ਼ਰ ਲਗਾਤਾਰ ਅੰਮ੍ਰਿਤਸਰ ਦੇ ਵਪਾਰੀਆਂ ਦੀ ਮੰਗ ਸੀ ਕਿ ਇੱਕ ਵਾਰ ਫਿਰ ਤੋਂ ਭਾਰਤ ਅਤੇ ਅਫਗਾਨਿਸਤਾਨ ਦੇ ਵਿੱਚ ਵਪਾਰ ਸ਼ੁਰੂ ਹੋਣਾ ਚਾਹੀਦਾ ਹੈ। ਬੀਤੇ ਦਿਨ ਹੀ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਦਾ ਵੱਡਾ ਐਲਾਨ! ਅੰਮ੍ਰਿਤਸਰ ਤੋਂ ਅਫ਼ਗ਼ਾਨਿਸਤਾਨ ਵਿਚਾਲੇ ਜਲਦ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ

Trade between India and Afghanistan will begin; ਪਹਿਲਗਾਮ ‘ਚ ਅੱਤਵਾਦੀ ਹਮਲਾ ਹੋਣ ਤੋਂ ਬਾਅਦ ਭਾਰਤ ਅਤੇ ਅਫਗਾਨਿਸਤਾਨ ਦੇ ਵਿੱਚ ਵਪਾਰ ਬੰਦ ਸੀ, ਇਸਦੇ ਮੱਦੇਨਜ਼ਰ ਲਗਾਤਾਰ ਅੰਮ੍ਰਿਤਸਰ ਦੇ ਵਪਾਰੀਆਂ ਦੀ ਮੰਗ ਸੀ ਕਿ ਇੱਕ ਵਾਰ ਫਿਰ ਤੋਂ ਭਾਰਤ ਅਤੇ ਅਫਗਾਨਿਸਤਾਨ ਦੇ ਵਿੱਚ ਵਪਾਰ ਸ਼ੁਰੂ ਹੋਣਾ ਚਾਹੀਦਾ ਹੈ। ਬੀਤੇ ਦਿਨ ਹੀ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਖਾਤੀ ਭਾਰਤ ਦੌਰੇ ਤੇ ਸੀ। ਉਨਾਂ ਦੇ ਵੱਲੋਂ ਐਲਾਨ ਕੀਤਾ ਗਿਆ ਕਿ ਜਲਦ ਹੀ ਕਾਬੁਲ ਤੋਂ ਅੰਮ੍ਰਿਤਸਰ ਦੇ ਲਈ ਸਿੱਧੀਆਂ ਹਵਾਈ ਉਡਾਣ ਸ਼ੁਰੂ ਕੀਤੀ ਜਾਵੇਗੀ। ਜਿਸ ਨਾਲ ਫਿਰ ਤੋਂ ਭਾਰਤ ਅਤੇ ਅਫਗਾਨਿਸਤਾਨ ਦੇ ਵਿੱਚ ਵਪਾਰ ਸ਼ੁਰੂ ਹੋਵੇਗਾ। ਇਸ ਫੈਸਲੇ ਦਾ ਡਰਾਈ ਫਰੂਟ ਅਤੇ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਨੇ ਸਵਾਗਤ ਕੀਤਾ।

ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਅਨਿਲ ਮਹਿਰਾ ਨੇ ਕਿਹਾ ਕਿ ਸਲਾਨਾ ਪਹਿਲਾਂ ਭਾਰਤ ਅਤੇ ਅਫਗਾਨਿਸਤਾਨ ਦੇ ਵਿੱਚ 10 ਹਜਾਰ ਤੋਂ ਲੈ ਕੇ 15 ਹਜਾਰ ਕਰੋੜ ਰੁਪਏ ਦਾ ਵਪਾਰ ਹੁੰਦਾ ਸੀ , ਪਰ ਪਹਿਲਗਾਮ ਵਿਖੇ ਅੱਤਵਾਦੀ ਹਮਲੇ ਹੋਣ ਤੋਂ ਬਾਅਦ ਵਪਾਰ ਬੰਦ ਹੋ ਗਿਆ ਸੀ, ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਅਫਗਾਨਿਸਤਾਨ ਸਰਕਾਰ ਦੇ ਵੱਲੋਂ ਵਪਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਗਿਆ ਹੈ। ਉਨਾ ਨੇ ਕਿਹਾ ਕਿ ਭਾਰਤ ਤੋਂ ਦਵਾਈਆਂ ਫਰੂਟਸ ਅਤੇ ਕਈ ਚੀਜ਼ਾਂ ਅਫਗਾਨਿਸਤਾਨ ਜਾਂਦੀ ਹੈ, ਜਦਕਿ ਅਫਗਾਨਿਸਤਾਨ ਤੋਂ ਡਰਾਈ ਫਰੂਟਸ ਜੜੀ ਬੂਟੀਆਂ ਆਉਂਦੀਆਂ ਹਨ। ਉਹਨਾਂ ਨੇ ਕਿਹਾ ਕਿ ਸਲਾਨਾ 10 ਹਜ਼ਾਰ ਤੋਂ ਲੈ ਕੇ 15 ਹਜਾਰ ਕਰੋੜ ਰੁਪਏ ਦਾ ਵਪਾਰ ਭਾਰਤ ਅਤੇ ਅਫਗਾਨਿਸਤਾਨ ਦੇ ਵਿਚਕਾਰ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਟਾਰੀ ਸਥਿਤ ਇੰਟੀਗਰੇਟਡ ਚੈੱਕ ਪੋਸਟ ਅਟਾਰੀ ਵੀ ਖੋਲਣਾ ਚਾਹੀਦਾ ਹੈ ਤਾਂ ਜ਼ੋ ਦੋਵੇਂ ਦੇਸ਼ਾਂ ਦੇ ਵਿਚਕਾਰ ਵਪਾਰ ਹੋਰ ਵੀ ਸੁਖਾਵਾਂ ਹੋ ਸਕੇ , ਉਹਨਾਂ ਨੇ ਕਿਹਾ ਕਿ ਜਲਦ ਹੀ ਹਵਾਈ ਉਡਾਣਾਂ ਸ਼ੁਰੂ ਹੋਣੀਆਂ ਚਾਹੀਦੀਆਂ ਹੈ ਤਾਂ ਜੋ ਫਿਰ ਤੋਂ ਵਪਾਰ ਸ਼ੁਰੂ ਹੋ ਸਕੇ , ਅਸੀਂ ਕੇਂਦਰ ਸਰਕਾਰ ਅਤੇ ਅਫ਼ਗ਼ਾਨਿਸਤਾਨ ਸਰਕਾਰ ਦਾ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ।

Read Latest News and Breaking News at Daily Post TV, Browse for more News

Ad
Ad

Punjab District News