Cm Mann announced Punjab Schools Holiday; ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਪੰਜਾਬ ਸਰਕਾਰ ਨੇ ਸੂਬੇ ਵਿਚ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਇਸ ਦਾ ਐਲਾਨ ਕੀਤਾ ਹੈ। ਸੂਬੇ ਦੇ ਸਾਰੇ ਸਕੂਲ 27 ਤੋਂ 30 ਅਗਸਤ ਤਕ ਬੰਦ ਰਹਿਣਗੇ।
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, “ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।”