24 ਮਾਰਚ ਨੂੰ “ਅਜਾਦ ਕਿਸਾਨ ਮੋਰਚਾ ਪੰਜਾਬ” ਦਾ ਵੱਡਾ ਐਲਾਨ, ਅੰਦੋਲਨ ਨੂੰ ਨਵੀਂ ਦਿਸ਼ਾ ਦੇਣ ਦੀ ਤਿਆਰੀ
Punjab farmers protest; ਪੰਜਾਬ ਦੇ ਕਿਸਾਨ ਅੰਦੋਲਨ ਵਿੱਚ ਇੱਕ ਨਵਾਂ ਮੋੜ ਆਉਣ ਜਾ ਰਿਹਾ ਹੈ, ਜਿੱਥੇ “ਅਜਾਦ ਕਿਸਾਨ ਮੋਰਚਾ ਪੰਜਾਬ” (ਏ.ਕੇ.ਐਮ) ਦਾ 24 ਮਾਰਚ ਨੂੰ ਰਸਮੀ ਐਲਾਨ ਕੀਤਾ ਜਾਵੇਗਾ। ਇਹ ਐਲਾਨ ਕਿਸਾਨ ਭਵਨ ਚੰਡੀਗੜ੍ਹ ਵਿੱਚ ਹੋਣ ਵਾਲੀ ਅਹਿਮ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਰਾਹੀਂ ਕੀਤਾ ਜਾਵੇਗਾ।
ਕਿਸਾਨ ਆਗੂਆਂ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਬੀਕੇਯੂ ਤੋਤੇਵਾਲ,ਸਤਨਾਮ ਸਿੰਘ ਸੂਬਾ ਪ੍ਰਧਾਨ ਬੀਕੇਯੂ ਮਝੈਲ,ਸੁਖਦੇਵ ਸਿੰਘ ਰਾਈਆਂ ਵਾਲਾ ਸੂਬਾ ਪ੍ਰਧਾਨ ਸੰਘਰਸ਼ ਕਮੇਟੀ,ਜਸਬੀਰ ਸਿੰਘ ਆਹਲੂਵਾਲੀਆ ਹੜ ਪੀੜਤ ਸੰਘਰਸ਼ ਕਮੇਟੀ ਅਤੇ ਸਾਰਜ ਸਿੰਘ ਸੂਬਾ ਪ੍ਰਧਾਨ ਬੀਕੇਯੂ ਬੰਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੋਰਚੇ ਦਾ ਮਕਸਦ ਕਿਸਾਨਾਂ ਦੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਨੂੰ ਨਵੀਂ ਦਿਸ਼ਾ ਦੇਣਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਕਿਸਾਨਾਂ ਨਾਲ ਜੁੜੀਆਂ ਵੱਖ-ਵੱਖ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਉਨ੍ਹਾਂ ਮੰਗਾਂ ਦਾ ਵਿਸਥਾਰ ਨਾਲ ਐਲਾਨ ਕੀਤਾ ਜਾਵੇਗਾ ਆਗੂਆਂ ਮੁਤਾਬਕ, ਇਹ ਮੋਰਚਾ ਕਿਸਾਨੀ ਮੁੱਦਿਆਂ ਨੂੰ ਲੈ ਕੇ ਇੱਕ ਵੱਡਾ ਪਲੇਟਫਾਰਮ ਸਾਬਤ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਯੋਜਨਾ ਵੀ ਤਿਆਰ ਕੀਤੀ ਜਾਵੇਗੀ,ਮੀਟਿੰਗ ਅਤੇ ਪ੍ਰੈਸ ਕਾਨਫਰੰਸ ਨੂੰ ਲੈ ਕੇ ਕਿਸਾਨ ਵਰਗ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ,ਕਿਉਂਕਿ ਇਹ ਐਲਾਨ ਪੰਜਾਬ ਦੇ ਕਿਸਾਨ ਅੰਦੋਲਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ,ਇਸ ਮੌਕੇ ਆਗੂਆਂ ਨੇ ਪੰਜਾਬ ਦੀਆਂ ਹੋਰ ਸੰਘਰਸ਼ ਸ਼ੀਲ ਜਥੇਬੰਦੀਆਂ ਨੂੰ ਇਸ ਮੋਰਚੇ ਨਾਲ ਜੁੜਨ ਲਈ ਸੱਦਾ ਦਿੱਤਾ ਹੈ ਅਤੇ 24 ਮਾਰਚ ਦੀ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋ ਰਹੀ ਮੀਟਿੰਗ ਅਤੇ ਪ੍ਰੈਸ ਕਾਨਫਰੰਸ ਸ਼ਾਮਲ ਹੋਣ ਲਈ ਅਪੀਲ ਵੀ ਕੀਤੀ ਹੈ ।