ਜਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤੇ ਅਲਰਟ, ਲੋਕਾਂ ਨੂੰ ਪਿੰਡ ਖਾਲੀ ਕਰਨ ਅਤੇ ਉੱਚੀਆਂ ਥਾਵਾਂ ਤੇ ਜਾਣ ਦੀ ਤਾਕੀਦ
Punjab Flood Alert: ਹਰੀਕੇ ਹੈੱਡ ਤੋਂ 1.80 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ। ਇਹ ਪਾਣੀ ਰਾਤ ਤੱਕ ਹੁਸੈਨੀਵਾਲਾ ਹੈੱਡ ਅਤੇ ਨਾਲ ਲੱਗਦੇ ਪਿੰਡਾਂ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਨ੍ਹਾਂ ਖ਼ਤਰਨਾਕ ਸਥਿਤੀਆਂ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਨੇ ਐਮਰਜੈਂਸੀ ਦਾ ਐਲਾਨ ਕੀਤਾ ਹੈ।
ਲੋਕਾਂ ਨੂੰ ਅਪੀਲ
ਜ਼ਿਲ੍ਹਾ ਪ੍ਰਸ਼ਾਸਨ ਪਿੰਡਾਂ ਵਿੱਚ ਐਲਾਨ ਕਰਕੇ ਲੋਕਾਂ ਨੂੰ ਤੁਰੰਤ ਪਿੰਡ ਖਾਲੀ ਕਰਨ ਅਤੇ ਉੱਚ ਸੁਰੱਖਿਅਤ ਥਾਵਾਂ ਜਾਂ ਕੈਂਪਾਂ ਵਿੱਚ ਜਾਣ ਦੀ ਅਪੀਲ ਕਰ ਰਿਹਾ ਹੈ। ਲੋਕਾਂ ਨੂੰ ਆਪਣੇ ਜ਼ਰੂਰੀ ਅਤੇ ਕੀਮਤੀ ਸਮਾਨ ਸਮੇਤ ਚਲੇ ਜਾਣ ਲਈ ਸੂਚਿਤ ਕੀਤਾ ਗਿਆ ਹੈ।
ਸਕੂਲ ਬੰਦ
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਉਣ ਵਾਲੇ 14 ਸਰਕਾਰੀ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।
ਜਿਲ੍ਹਾ ਪ੍ਰਸ਼ਾਸਨ ਦੀ ਅਪੀਲ:
- ਲੋਕ ਘਬਰਾਉਣ ਨਾ
- ਤੁਰੰਤ ਉੱਚੀਆਂ ਥਾਵਾਂ ਤੇ ਜਾਂ ਕੈਂਪਾਂ ਵਿੱਚ ਪਹੁੰਚਣ
- ਆਪਣੇ ਨਾਲ ਜਰੂਰੀ ਦਸਤਾਵੇਜ਼, ਦਵਾਈਆਂ ਤੇ ਸਮਾਨ ਲੈ ਜਾਣ
- ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰੋ