Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

Big Breaking: ਫਿਰੋਜ਼ਪੁਰ ‘ਚ ਹੜ੍ਹ ਦਾ ਖ਼ਤਰਾ ਵਧਿਆ, ਹਰੀਕੇ ਹੈਡ ਤੋਂ 1.80 ਲੱਖ ਕਿਊਸਿਕ ਪਾਣੀ ਛੱਡਿਆ

ਜਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤੇ ਅਲਰਟ, ਲੋਕਾਂ ਨੂੰ ਪਿੰਡ ਖਾਲੀ ਕਰਨ ਅਤੇ ਉੱਚੀਆਂ ਥਾਵਾਂ ਤੇ ਜਾਣ ਦੀ ਤਾਕੀਦ Punjab Flood Alert: ਹਰੀਕੇ ਹੈੱਡ ਤੋਂ 1.80 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ। ਇਹ ਪਾਣੀ ਰਾਤ ਤੱਕ ਹੁਸੈਨੀਵਾਲਾ ਹੈੱਡ ਅਤੇ ਨਾਲ ਲੱਗਦੇ ਪਿੰਡਾਂ ਤੱਕ ਪਹੁੰਚਣ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Big Breaking: ਫਿਰੋਜ਼ਪੁਰ ‘ਚ ਹੜ੍ਹ ਦਾ ਖ਼ਤਰਾ ਵਧਿਆ, ਹਰੀਕੇ ਹੈਡ ਤੋਂ 1.80 ਲੱਖ ਕਿਊਸਿਕ ਪਾਣੀ ਛੱਡਿਆ

ਜਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤੇ ਅਲਰਟ, ਲੋਕਾਂ ਨੂੰ ਪਿੰਡ ਖਾਲੀ ਕਰਨ ਅਤੇ ਉੱਚੀਆਂ ਥਾਵਾਂ ਤੇ ਜਾਣ ਦੀ ਤਾਕੀਦ

Punjab Flood Alert: ਹਰੀਕੇ ਹੈੱਡ ਤੋਂ 1.80 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ। ਇਹ ਪਾਣੀ ਰਾਤ ਤੱਕ ਹੁਸੈਨੀਵਾਲਾ ਹੈੱਡ ਅਤੇ ਨਾਲ ਲੱਗਦੇ ਪਿੰਡਾਂ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਨ੍ਹਾਂ ਖ਼ਤਰਨਾਕ ਸਥਿਤੀਆਂ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਨੇ ਐਮਰਜੈਂਸੀ ਦਾ ਐਲਾਨ ਕੀਤਾ ਹੈ।

ਲੋਕਾਂ ਨੂੰ ਅਪੀਲ

ਜ਼ਿਲ੍ਹਾ ਪ੍ਰਸ਼ਾਸਨ ਪਿੰਡਾਂ ਵਿੱਚ ਐਲਾਨ ਕਰਕੇ ਲੋਕਾਂ ਨੂੰ ਤੁਰੰਤ ਪਿੰਡ ਖਾਲੀ ਕਰਨ ਅਤੇ ਉੱਚ ਸੁਰੱਖਿਅਤ ਥਾਵਾਂ ਜਾਂ ਕੈਂਪਾਂ ਵਿੱਚ ਜਾਣ ਦੀ ਅਪੀਲ ਕਰ ਰਿਹਾ ਹੈ। ਲੋਕਾਂ ਨੂੰ ਆਪਣੇ ਜ਼ਰੂਰੀ ਅਤੇ ਕੀਮਤੀ ਸਮਾਨ ਸਮੇਤ ਚਲੇ ਜਾਣ ਲਈ ਸੂਚਿਤ ਕੀਤਾ ਗਿਆ ਹੈ।

ਸਕੂਲ ਬੰਦ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਉਣ ਵਾਲੇ 14 ਸਰਕਾਰੀ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਜਿਲ੍ਹਾ ਪ੍ਰਸ਼ਾਸਨ ਦੀ ਅਪੀਲ:

  • ਲੋਕ ਘਬਰਾਉਣ ਨਾ
  • ਤੁਰੰਤ ਉੱਚੀਆਂ ਥਾਵਾਂ ਤੇ ਜਾਂ ਕੈਂਪਾਂ ਵਿੱਚ ਪਹੁੰਚਣ
  • ਆਪਣੇ ਨਾਲ ਜਰੂਰੀ ਦਸਤਾਵੇਜ਼, ਦਵਾਈਆਂ ਤੇ ਸਮਾਨ ਲੈ ਜਾਣ
  • ਪ੍ਰਸ਼ਾਸਨ ਦੇ ਹੁਕਮਾਂ ਦੀ ਪਾਲਣਾ ਕਰੋ

Read Latest News and Breaking News at Daily Post TV, Browse for more News

Ad
Ad

Punjab District News