Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ

Big change for international passengers from today: ਨਵੀਂ ਦਿੱਲੀ: ਅੰਤਰਰਾਸ਼ਟਰੀ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਹੈ। 1 ਸਤੰਬਰ ਤੋਂ ਭਾਰਤ ਤੋਂ ਵਿਦੇਸ਼ ਜਾਣ ਵਾਲੇ ਯਾਤਰੀਆਂ ਲਈ ਇਮੀਗ੍ਰੇਸ਼ਨ ਪ੍ਰਕਿਰਿਆ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮ ਤਹਿਤ ਹੁਣ ਯਾਤਰੀਆਂ ਨੂੰ ਇਮੀਗ੍ਰੇਸ਼ਨ ਕਲੀਅਰੈਂਸ ਦੌਰਾਨ ਆਪਣੇ ਬੋਰਡਿੰਗ ਪਾਸ ’ਤੇ ਸਟੈਂਪ ਲਗਵਾਉਣ ਦੀ ਲੋੜ ਨਹੀਂ […]
By : Updated On: 01 Sep 2026 09:19:AM
ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ
airport server
  • ਭਾਰਤ ਤੋਂ ਵਿਦੇਸ਼ ਜਾਣ ਵਾਲੇ ਯਾਤਰੀਆਂ ਨੂੰ ਮਿਲੇਗੀ ਰਾਹਤ, ਡਿਪਾਰਚਰ ਪ੍ਰੋਸੈਸ ਦਾ ਇੱਕ ਵਾਧੂ ਪੜਾਅ ਹੋਵੇਗਾ ਖ਼ਤਮ

Big change for international passengers from today: ਨਵੀਂ ਦਿੱਲੀ: ਅੰਤਰਰਾਸ਼ਟਰੀ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਹੈ। 1 ਸਤੰਬਰ ਤੋਂ ਭਾਰਤ ਤੋਂ ਵਿਦੇਸ਼ ਜਾਣ ਵਾਲੇ ਯਾਤਰੀਆਂ ਲਈ ਇਮੀਗ੍ਰੇਸ਼ਨ ਪ੍ਰਕਿਰਿਆ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮ ਤਹਿਤ ਹੁਣ ਯਾਤਰੀਆਂ ਨੂੰ ਇਮੀਗ੍ਰੇਸ਼ਨ ਕਲੀਅਰੈਂਸ ਦੌਰਾਨ ਆਪਣੇ ਬੋਰਡਿੰਗ ਪਾਸ ’ਤੇ ਸਟੈਂਪ ਲਗਵਾਉਣ ਦੀ ਲੋੜ ਨਹੀਂ ਹੋਵੇਗੀ। ਇਸ ਨਾਲ ਏਅਰਪੋਰਟ ’ਤੇ ਡਿਪਾਰਚਰ ਪ੍ਰੋਸੈਸ ਦਾ ਇੱਕ ਵਾਧੂ ਪੜਾਅ ਖ਼ਤਮ ਹੋ ਜਾਵੇਗਾ ਅਤੇ ਯਾਤਰੀਆਂ ਲਈ ਪ੍ਰਕਿਰਿਆ ਹੋਰ ਆਸਾਨ ਤੇ ਤੇਜ਼ ਹੋਵੇਗੀ।

ਇਸ਼ਤਿਹਾਰ

ਮੋਬਾਈਲ ਜਾਂ ਪ੍ਰਿੰਟ ਕੀਤੀ ਕਾਪੀ ਵੀ ਹੋਵੇਗੀ ਮਨਜ਼ੂਰ
ਨਵੇਂ ਸਿਸਟਮ ਤਹਿਤ ਯਾਤਰੀ ਇਮੀਗ੍ਰੇਸ਼ਨ ਦੌਰਾਨ ਆਪਣੇ ਮੋਬਾਈਲ ਫੋਨ ’ਤੇ ਇਲੈਕਟ੍ਰਾਨਿਕ ਬੋਰਡਿੰਗ ਪਾਸ (E-Boarding Pass) ਦਿਖਾ ਸਕਣਗੇ। ਇਸ ਤੋਂ ਇਲਾਵਾ ਪ੍ਰਿੰਟ ਕੀਤੀ ਹੋਈ ਬੋਰਡਿੰਗ ਪਾਸ ਦੀ ਕਾਪੀ ਵੀ ਦਿਖਾਈ ਜਾ ਸਕਦੀ ਹੈ।

ਹੁਣ ਇਮੀਗ੍ਰੇਸ਼ਨ ਅਧਿਕਾਰੀ ਬੋਰਡਿੰਗ ਪਾਸ ’ਤੇ ਕੋਈ ਸਟੈਂਪ ਨਹੀਂ ਲਗਾਉਣਗੇ। ਬਿਊਰੋ ਆਫ ਇਮੀਗ੍ਰੇਸ਼ਨ ਵੱਲੋਂ ਇਹ ਬਦਲਾਅ ਯਾਤਰੀਆਂ ਲਈ ਇਮੀਗ੍ਰੇਸ਼ਨ ਪ੍ਰਕਿਰਿਆ ਨੂੰ ਤੇਜ਼, ਸੁਚਾਰੂ ਅਤੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਇਸ ਬਦਲਾਅ ਨਾਲ ਅੰਤਰਰਾਸ਼ਟਰੀ ਯਾਤਰੀਆਂ ਨੂੰ ਏਅਰਪੋਰਟ ’ਤੇ ਘੱਟ ਸਮਾਂ ਲੱਗਣ ਦੀ ਉਮੀਦ ਹੈ ਅਤੇ ਡਿਪਾਰਚਰ ਪ੍ਰਕਿਰਿਆ ਵੀ ਪਹਿਲਾਂ ਦੇ ਮੁਕਾਬਲੇ ਸੌਖੀ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News