Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪੰਜਾਬ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ, 7 ਪਿਸਤੌਲਾਂ ਤੇ MP-09 ਰਾਈਫ਼ਲ ਸਮੇਤ ਇੱਕ ਕਾਬੂ

Tarn Taran News; ਪੰਜਾਬ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਤਰਨਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (BSF) ਨਾਲ ਸਾਂਝੇ ਆਪਰੇਸ਼ਨ ਦੌਰਾਨ ਆਧੁਨਿਕ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ […]
ਲੇਖਕ : ਪ੍ਰਕਾਸ਼ਿਤ: 
ਪੰਜਾਬ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ, 7 ਪਿਸਤੌਲਾਂ ਤੇ MP-09 ਰਾਈਫ਼ਲ ਸਮੇਤ ਇੱਕ ਕਾਬੂ

Tarn Taran News; ਪੰਜਾਬ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਤਰਨਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (BSF) ਨਾਲ ਸਾਂਝੇ ਆਪਰੇਸ਼ਨ ਦੌਰਾਨ ਆਧੁਨਿਕ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕਰਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ MP-09 ਰਾਈਫ਼ਲ ਅਤੇ 7 ਆਧੁਨਿਕ ਪਿਸਤੌਲਾਂ (4 ਗਲੌਕ, 2 ਜਿਗਾਨਾ ਅਤੇ 1 ਬੇਰੇਟਾ) ਬਰਾਮਦ ਕੀਤੀਆਂ ਹਨ।

ਪਾਕਿਸਤਾਨ ਤੋਂ ਭੇਜੀ ਗਈ ਸੀ ਹਥਿਆਰਾਂ ਦੀ ਖੇਪ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਵਿੱਚ ਬੈਠੇ ਰਾਸ਼ਟਰ ਵਿਰੋਧੀ ਤੱਤਾਂ ਵੱਲੋਂ ਪੰਜਾਬ ਵਿੱਚ ਸਰਗਰਮ ਗੈਂਗਸਟਰ ਨੈੱਟਵਰਕ ਦੀ ਮਿਲੀਭੁਗਤ ਨਾਲ ਭੇਜੀ ਗਈ ਸੀ।

ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਦਾ ਖੁਲਾਸਾ

ਜਾਂਚ ਏਜੰਸੀਆਂ ਮੁਤਾਬਕ ਇਨ੍ਹਾਂ ਹਥਿਆਰਾਂ ਦੀ ਵਰਤੋਂ ਪੰਜਾਬ ਵਿੱਚ ਟਾਰਗੇਟ ਕਿਲਿੰਗ, ਦਹਿਸ਼ਤ ਫੈਲਾਉਣ ਅਤੇ ਸੂਬੇ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਲਈ ਕੀਤੀ ਜਾਣੀ ਸੀ। ਪੁਲਿਸ ਦਾ ਮੰਨਣਾ ਹੈ ਕਿ ਇਹ ਨੈੱਟਵਰਕ ਲੰਬੇ ਸਮੇਂ ਤੋਂ ਸਰਹੱਦ ਪਾਰ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ।

ਐੱਫਆਈਆਰ ਦਰਜ, ਨੈੱਟਵਰਕ ਦੀ ਜਾਂਚ ਤੇਜ਼

ਪੁਲਿਸ ਨੇ ਇਸ ਮਾਮਲੇ ਵਿੱਚ ਸੰਬੰਧਿਤ ਧਾਰਾਵਾਂ ਤਹਿਤ ਐੱਫਆਈਆਰ ਦਰਜ ਕਰ ਲਈ ਹੈ। ਹੁਣ ਜਾਂਚ ਏਜੰਸੀਆਂ ਇਸ ਤਸਕਰੀ ਮਾਡਿਊਲ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲ ਰਹੀਆਂ ਹਨ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਗਿਰੋਹ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ। ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਪੂਰੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News