Journalism Of Hope
BREAKING NEWS
ਹਾਕੀ ਵਰਲਡ ਕੱਪ ‘ਚ ਭਾਰਤ ਦੀ ਪਾਕਿਸਤਾਨ ‘ਤੇ ਜ਼ਬਰਦਸਤ ਜਿੱਤ, 5-3 ਨਾਲ ਦਿੱਤੀ ਮਾਤ....... ਮਸ਼ਹੂਰ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ......ਕਿਸਾਨ ਮਾਰਚ ਮੁਲਤਵੀ, ਖਨੌਰੀ ਬਾਰਡਰ ਤੋਂ ਹਟੀ ਬੈਰੀਕੇਡਿੰਗ, ਦਿੱਲੀ-ਪਟਿਆਲਾ ਹਾਈਵੇਅ ’ਤੇ ਮੁੜ ਸ਼ੁਰੂ ਹੋਈ ਆਵਾਜਾਈ....... ਤਾਰੀ ਬਾਬਾ ਸਮਾਲਸਰ ਦਾ ਦਿਹਾਂਤ, ਦੁਬਈ ‘ਚ ਲਏ ਆਖਰੀ ਸਾਹ, ਪੰਜਾਬੀ ਭਾਈਚਾਰੇ ‘ਚ ਸੋਗ ਦੀ ਲਹਿਰ....... ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਐਲਾਨ, ਸਤੰਬਰ ਨੂੰ ਹੋਵੇਗਾ ਆਗਾਜ਼......

ਬਾਬਾ ਫਰੀਦ ਯੂਨੀਵਰਸਿਟੀ ‘ਚ ਵੱਡਾ ਫੈਸਲਾ, 180 ਨਿਯੁਕਤੀਆਂ ਤੇ ਤਰੱਕੀਆਂ ‘ਤੇ ਲੱਗੀ ਰੋਕ

Baba Farid University; ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਤੇ ਇਸ ਨਾਲ ਜੁੜੇ ਸੰਸਥਾਨਾਂ ਵਿੱਚ ਕਰੀਬ 180 ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਅਤੇ ਤਰੱਕੀਆਂ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ। ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦਾ ਤਿੰਨ ਸਾਲਾਂ […]
Jaspreet Singh
By : Published: 19 Aug 2026 21:27:PM
ਬਾਬਾ ਫਰੀਦ ਯੂਨੀਵਰਸਿਟੀ ‘ਚ ਵੱਡਾ ਫੈਸਲਾ, 180 ਨਿਯੁਕਤੀਆਂ ਤੇ ਤਰੱਕੀਆਂ ‘ਤੇ ਲੱਗੀ ਰੋਕ

Baba Farid University; ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਤੇ ਇਸ ਨਾਲ ਜੁੜੇ ਸੰਸਥਾਨਾਂ ਵਿੱਚ ਕਰੀਬ 180 ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਨਿਯੁਕਤੀਆਂ ਅਤੇ ਤਰੱਕੀਆਂ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ। ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ।

ਇਸ਼ਤਿਹਾਰ

ਇਹ ਫੈਸਲਾ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦਾ ਤਿੰਨ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਲਿਆ ਗਿਆ ਹੈ। ਯੂਨੀਵਰਸਿਟੀ ਦੇ ਰਜਿਸਟਰਾਰ ਵੱਲੋਂ 18 ਅਗਸਤ 2026 ਨੂੰ ਜਾਰੀ ਪੱਤਰ ਰਾਹੀਂ ਸਬੰਧਤ ਸੰਸਥਾਵਾਂ ਦੇ ਮੁਖੀਆਂ ਨੂੰ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਗਈ ਹੈ।

ਇਨ੍ਹਾਂ ਸੰਸਥਾਵਾਂ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਯੂਨੀਵਰਸਿਟੀ ਕਾਲਜ ਆਫ ਨਰਸਿੰਗ, ਯੂਨੀਵਰਸਿਟੀ ਕਾਲਜ ਆਫ ਫਿਜ਼ਿਓਥੈਰੇਪੀ, ਯੂਨੀਵਰਸਿਟੀ ਇੰਸਟੀਚਿਊਟ ਆਫ ਅਲਾਇਡ ਹੈਲਥਕੇਅਰ ਸਾਇੰਸਿਜ਼ ਅਤੇ ਯੂਨੀਵਰਸਿਟੀ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਸਾਇੰਸਿਜ਼ ਐਂਡ ਰਿਸਰਚ ਸਮੇਤ ਹੋਰ ਸੰਸਥਾਨ ਸ਼ਾਮਲ ਹਨ।

ਜਾਰੀ ਪੱਤਰ ਮੁਤਾਬਕ ਬੋਰਡ ਆਫ ਮੈਨੇਜਮੈਂਟ ਨੇ 12 ਅਗਸਤ 2026 ਤੋਂ ਇਨ੍ਹਾਂ ਨਿਯੁਕਤੀਆਂ ਅਤੇ ਤਰੱਕੀਆਂ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪ੍ਰਭਾਵਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿੱਜੀ ਨੋਟਿਸ ਜਾਰੀ ਕੀਤੇ ਗਏ ਹਨ।

ਸਬੰਧਤ ਕਰਮਚਾਰੀਆਂ ਨੂੰ ਰਿਵਿਊ ਕਮੇਟੀ ਸਾਹਮਣੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਕਮੇਟੀ ਦੀ ਰਿਪੋਰਟ ਤੋਂ ਬਾਅਦ ਹੀ ਇਨ੍ਹਾਂ ਨਿਯੁਕਤੀਆਂ ਅਤੇ ਤਰੱਕੀਆਂ ਬਾਰੇ ਅਗਲਾ ਫੈਸਲਾ ਲਿਆ ਜਾਵੇਗਾ।

ਯੂਨੀਵਰਸਿਟੀ ਸੂਤਰਾਂ ਮੁਤਾਬਕ ਡਾ. ਰਾਜੀਵ ਸੂਦ ਦੇ ਕਾਰਜਕਾਲ ਦੌਰਾਨ ਕੀਤੀਆਂ ਕੁਝ ਨਿਯੁਕਤੀਆਂ ਅਤੇ ਤਰੱਕੀਆਂ ਨੂੰ ਲੈ ਕੇ ਸਵਾਲ ਉੱਠੇ ਸਨ। ਹਾਲਾਂਕਿ ਉਸ ਸਮੇਂ ਕਰਮਚਾਰੀਆਂ ਨੂੰ ਲਿਖਤੀ ਤੌਰ ’ਤੇ ਦੱਸਿਆ ਗਿਆ ਸੀ ਕਿ ਅੰਤਿਮ ਫੈਸਲਾ ਬੋਰਡ ਆਫ ਮੈਨੇਜਮੈਂਟ ਦੀ ਮਨਜ਼ੂਰੀ ਤੋਂ ਬਾਅਦ ਹੀ ਹੋਵੇਗਾ।

ਹੁਣ ਬੋਰਡ ਦੇ ਫੈਸਲੇ ਤੋਂ ਬਾਅਦ ਸਾਰੇ ਸਬੰਧਤ ਸੰਸਥਾਨਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News