ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, ਠੇਕੇਦਾਰੀ ਸਿਸਟਮ ਖਤਮ ਕਰਨ ਲਈ 2 ਬਿੱਲ ਲਿਆਏਗੀ ਸਰਕਾਰ, 18,000 ਕਰਮਚਾਰੀਆਂ ਨੂੰ ਮਿਲ ਸਕਦਾ ਹੈ ਲਾਭ
Punjab Cabinet Meeting; ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ’ਚ ਠੇਕੇਦਾਰੀ ਸਿਸਟਮ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ।
ਪੰਜਾਬ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚੋਂ ਕੰਟਰੈਕਟੁਅਲ ਨੌਕਰੀ ਪ੍ਰਣਾਲੀ ਨੂੰ ਖਤਮ ਕਰਨ ਅਤੇ ਨੌਜਵਾਨਾਂ ਨੂੰ ਨਿਯਮਤ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ 2 ਬਿੱਲ ਲਿਆਏਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਫਾਇਰਮੈਨ, ਸੀਵਰੇਜ ਮੈਨ ਅਤੇ ਹੋਰ ਸਰਕਾਰੀ ਕਰਮਚਾਰੀਆਂ ਜਿਨ੍ਹਾਂ ਵਿੱਚ ਅਜਿਹੀਆਂ ਨੌਕਰੀਆਂ ਹਨ ਜੋ ਖਤਰਨਾਕ ਮੰਨੀਆਂ ਜਾਂਦੀਆਂ ਹਨ, ਨੂੰ ਤਿੰਨ ਸਾਲ ਦੀ ਸੇਵਾ ਪੂਰੀ ਕਰਨ ‘ਤੇ ਨਿਯਮਤ ਕੀਤਾ ਜਾਵੇਗਾ।
ਸੀਐੱਮ ਮਾਨ ਨੇ ਅੱਗੇ ਕਿਹਾ ਕਿ ਮੁਲਾਜ਼ਮਾਂ ਨੂੰ ਸਰਕਾਰੀ ਸੇਵਾ ਦੇ ਸਾਰੇ ਲਾਭ ਮਿਲਣਗੇ। ਇਹ ਯੋਜਨਾ 51 ਵਿਭਾਗਾਂ ਵਿੱਚ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੋਰ ਕਰਮਚਾਰੀ ਜਿਨ੍ਹਾਂ ਨੂੰ ਗੈਰ-ਖ਼ਤਰਨਾਕ ਮੰਨਿਆ ਜਾਂਦਾ ਹੈ, ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਪੰਜ ਸਾਲ ਦੀ ਸੇਵਾ ਪੂਰੀ ਕਰਨੀ ਪਵੇਗੀ। ਲਗਭਗ 18000 ਸਰਕਾਰੀ ਕਰਮਚਾਰੀਆਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਇਨ੍ਹਾਂ ਬਿੱਲਾਂ ਨੂੰ ਪਾਸ ਕਰਨ ਤੋਂ ਬਾਅਦ ਇਨ੍ਹਾਂ ਨੂੰ ਰਾਜਪਾਲ ਕੋਲ ਉਨ੍ਹਾਂ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ ਅਤੇ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਾਅਦ ਇਨ੍ਹਾਂ ਆਊਟਸੋਰਸਡ ਅਤੇ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਲਾਭ ਪ੍ਰਦਾਨ ਕਰਨ ਲਈ ਸੂਬੇ ਵਿੱਚ ਢੁਕਵੇਂ ਕਾਨੂੰਨ ਲਾਗੂ ਕੀਤੇ ਜਾਣਗੇ।
ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਪੰਜਾਬ ਦੇ ਮੁੱਖ ਮੰਤਰੀ ਨਾਲ ਮੌਜੂਦ ਰਹੇ ਸਨ।