Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ,ਪ੍ਰੋਫੈਸਰਾਂ ਦੀ ਸੇਵਾ ਮੁਕਤੀ ਉਮਰ ਹੱਦ ‘ਚ ਕੀਤਾ ਵਾਧਾ

Big decision of Punjab Cabinet:ਪੰਜਾਬ ਕੈਬਨਿਟ ਨੇ ਅੱਜ ਮੈਡੀਕਲ ਕਾਲਜਾਂ ਦੇ ਪ੍ਰੋਫੈਸਰਾਂ ਦੀ ਸੇਵਾ ਮੁਕਤੀ ਦੀ ਉਮਰ ਹੁਣ 62 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਅੱਜ ਹੋਏ ਇਸ ਫੈਸਲੇ ਦਾ ਕਰੀਬ 48 ਪ੍ਰੋਫੈਸਰਾਂ ਨੂੰ ਫਾਇਦਾ ਹੋਵੇਗਾ, ਜੋ ਆਉਦੇ ਦਿਨਾਂ ਵਿੱਚ ਸੇਵਾ ਮੁਕਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ,ਪ੍ਰੋਫੈਸਰਾਂ ਦੀ ਸੇਵਾ ਮੁਕਤੀ ਉਮਰ ਹੱਦ ‘ਚ ਕੀਤਾ ਵਾਧਾ

Big decision of Punjab Cabinet:ਪੰਜਾਬ ਕੈਬਨਿਟ ਨੇ ਅੱਜ ਮੈਡੀਕਲ ਕਾਲਜਾਂ ਦੇ ਪ੍ਰੋਫੈਸਰਾਂ ਦੀ ਸੇਵਾ ਮੁਕਤੀ ਦੀ ਉਮਰ ਹੁਣ 62 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਅੱਜ ਹੋਏ ਇਸ ਫੈਸਲੇ ਦਾ ਕਰੀਬ 48 ਪ੍ਰੋਫੈਸਰਾਂ ਨੂੰ ਫਾਇਦਾ ਹੋਵੇਗਾ, ਜੋ ਆਉਦੇ ਦਿਨਾਂ ਵਿੱਚ ਸੇਵਾ ਮੁਕਤ ਹੋਣੇ ਹਨ। ਇਸ ਦੌਰਾਨ ਪੰਜਾਬ ਕੈਬਨਿਟ ਨੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਰਾਖਵੀਆਂ ਏਜੀ ਦਫ਼ਤਰ ਵਿੱਚ 25 ਫੀਸਦ ਸੀਟਾਂ ਨੂੰ ਭਰਨ ਦਾ ਫੈਸਲਾ ਲਿਆ ਹੈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਹਸਪਤਾਲਾਂ ਵਿਚਲੇ ਮਾਹਿਰ ਡਾਕਟਰਾਂ ਦੀ ਸੇਵਾ ਮੁਕਤੀ ਦੀ ਉਮਰ ਹੱਦ 58 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਇਨ੍ਹਾਂ ਡਾਕਟਰਾਂ ਦੀ ਸੇਵਾ ਮੁਕਤੀ 58 ਸਾਲ ਤੋਂ ਹੋਣ ਬਾਅਦ ਉਨ੍ਹਾਂ ਨੂੰ ਮੁੜ ਠੇਕੇ ਅਧਾਰਿਤ ਭਰਤੀ ਕੀਤਾ ਜਾਵੇਗਾ।

ਐਸਸੀ ਵਰਗ ਦੇ ਲਾਅ ਅਫਸਰਾਂ ਲਈ ਆਮਦਨ ਦੀ ਸ਼ਰਤ ’ਚ ਛੋਟ

ਪੰਜਾਬ ਕੈਬਨਿਟ ਨੇ ਅੱਜ ਐਡਵੋਕੇਟ ਜਨਰਲ ਦੇ ਦਫਤਰ ਵਿੱਚ ਤਾਇਨਾਤ ਹੋਣ ਵਾਲੇ ਰਾਖਵੇਂ ਵਰਗ ਦੇ ਲਾਅ ਅਫਸਰਾਂ ਲਈ ਆਮਦਨ ਦੀ ਸ਼ਰਤ ਵਿੱਚ ਸੋਧ ਕਰਦਿਆਂ ਇਸ ਨੂੰ ਘਟਾ ਕੇ ਅੱਧੀ ਕਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਏਜੀ ਦਫਤਰ ਵਿੱਚ ਤਾਇਨਾਤ ਹੋਣ ਵਾਲੇ ਐਸਸੀ ਅਤੇ ਐਸਟੀ ਵਰਗ ਦੇ 58 ਲਾਅ ਅਫਸਰਾਂ ਲਈ ਆਮਦਨ ਹੱਦ ਵਿੱਚ ਛੋਟ ਦਿੱਤੀ ਗਈ ਹੈ। ਮਿਸਾਲ ਵਜੋਂ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਵਾਸਤੇ ਆਮਦਨ 20 ਲੱਖ ਸਾਲਾਨਾ ਹੋਣੀ ਜ਼ਰੂਰੀ ਸੀ ਪਰ ਹੁਣ ਇਹ ਘਟਾ ਕੇ 10 ਲੱਖ ਕਰ ਦਿੱਤੀ ਗਈ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਆਮਦਨ ਦੀ ਸ਼ਰਤ ਸਖ਼ਤ ਹੋਣ ਕਰਕੇ 58 ਅਸਾਮੀਆਂ ’ਚੋਂ ਪਹਿਲਾਂ 15 ਖਾਲੀ ਰਹਿ ਗਈਆਂ ਸਨ। ਇਸੇ ਤਰ੍ਹਾਂ ਪੰਜਾਬ ਕੈਬਨਿਟ ਨੇ ਅੱਜ ਪੰਜਾਬ ਭਰ ਦੇ ਬਲਾਕ ਵਿਕਾਸ ਤੇ ਪੰਚਾਇਤ ਦਫਤਰਾਂ ਨੂੰ ਤਰਕਸੰਗਤ ਬਣਾਉਣ ਦਾ ਫੈਸਲਾ ਕੀਤਾ ਹੈ। ਜਿਹੜੇ ਬਲਾਕ ਇੱਕ ਤੋਂ ਵੱਧ ਹਲਕਿਆਂ ਵਿੱਚ ਪੈਂਦੇ ਹਨ, ਉਨ੍ਹਾਂ ਨੂੰ ਤਰਕਸੰਗਤ ਬਣਾਇਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News