Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Chief Khalsa Diwan: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇੱਕ ਅਹਿਮ ਆਦੇਸ਼ ਜਾਰੀ ਕਰਦਿਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਮੁੱਚੀ ਕਾਰਜਕਾਰੀ ਕਮੇਟੀ ਨੂੰ 8 ਮਈ 2026 ਨੂੰ ਸਵੇਰੇ 10 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਕਾਰਵਾਈ ਸੁਸਾਇਟੀ ਦੇ ਪ੍ਰਬੰਧਕੀ ਮੈਂਬਰਾਂ ਦੇ ਅੰਮ੍ਰਿਤਧਾਰੀ ਨਾ ਹੋਣ ਸਬੰਧੀ ਮਿਲੀ ਲਿਖਤੀ ਸ਼ਿਕਾਇਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Chief Khalsa Diwan: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇੱਕ ਅਹਿਮ ਆਦੇਸ਼ ਜਾਰੀ ਕਰਦਿਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਮੁੱਚੀ ਕਾਰਜਕਾਰੀ ਕਮੇਟੀ ਨੂੰ 8 ਮਈ 2026 ਨੂੰ ਸਵੇਰੇ 10 ਵਜੇ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਕਾਰਵਾਈ ਸੁਸਾਇਟੀ ਦੇ ਪ੍ਰਬੰਧਕੀ ਮੈਂਬਰਾਂ ਦੇ ਅੰਮ੍ਰਿਤਧਾਰੀ ਨਾ ਹੋਣ ਸਬੰਧੀ ਮਿਲੀ ਲਿਖਤੀ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਪੱਤ੍ਰਿਕਾ ਨੰਬਰ ਅ:ਤ/26/569 ਰਾਹੀਂ ਦੀਵਾਨ ਨੂੰ ਸਾਰੇ ਮੈਂਬਰਾਂ ਦੇ ਅੰਮ੍ਰਿਤਧਾਰੀ ਜਾਂ ਗੈਰ-ਅੰਮ੍ਰਿਤਧਾਰੀ ਹੋਣ ਬਾਰੇ ਸਪੱਸ਼ਟ ਜਾਣਕਾਰੀ ਅਤੇ ਸੂਚੀ ਜਮ੍ਹਾ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਸੀ। ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸੁਸਾਇਟੀ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਾ ਮਿਲਣ ਅਤੇ ਹੁਣ ਦੁਬਾਰਾ ਸ਼ਿਕਾਇਤ ਮਿਲਣ ਕਾਰਨ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ।

ਸਕੱਤਰੇਤ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਦੀਵਾਨ ਦੀ ਪ੍ਰਬੰਧਕੀ ਕਮੇਟੀ ਨੂੰ ਹੁਣ ਨਿੱਜੀ ਰੂਪ ਵਿੱਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਣਾ ਪਵੇਗਾ। ਸਿੱਖ ਪੰਥ ਦੀ ਇਸ ਨਾਮਵਰ ਸੰਸਥਾ ਵਿੱਚ ਮਰਯਾਦਾ ਦੀ ਉਲੰਘਣਾ ਦੇ ਦੋਸ਼ਾਂ ਨੇ ਕੌਮ ਵਿੱਚ ਚਰਚਾ ਛੇੜ ਦਿੱਤੀ ਹੈ। 8 ਮਈ ਦੀ ਇਸ ਇਕੱਤਰਤਾ ਦੌਰਾਨ ਸੰਸਥਾ ਦੇ ਭਵਿੱਖੀ ਪ੍ਰਬੰਧਾਂ ਅਤੇ ਮਰਯਾਦਾ ਦੀ ਪਾਲਣਾ ਸਬੰਧੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News