ਆੜ੍ਹਤੀਆਂ ਦਾ ਵੱਡਾ ਫੈਸਲਾ: 1 ਅਪ੍ਰੈਲ ਤੋਂ ਪੰਜਾਬ ਭਰ ਦੀਆਂ ਮੰਡੀਆਂ ਅਣਮਿੱਥੇ ਸਮੇਂ ਲਈ ਬੰਦ

Punjab market shutdown: ਫੈਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਵੱਲੋਂ ਆੜ੍ਹਤੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈਕੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੀ ਬੇਰੁੱਖੀ ਦੇ ਖ਼ਿਲਾਫ਼ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ 1 ਅਪ੍ਰੈਲ ਤੋਂ ਪੂਰੇ ਪੰਜਾਬ ਵਿੱਚ ਮੰਡੀਆਂ ਅਣਮਿੱਥੇ ਸਮੇਂ ਲਈ ਬੰਦ ਰੱਖੀਆਂ ਜਾਣਗੀਆਂ। ਉਨ੍ਹਾਂ […]
Khushi
By : Updated On: 01 Apr 2026 12:19:PM
ਆੜ੍ਹਤੀਆਂ ਦਾ ਵੱਡਾ ਫੈਸਲਾ: 1 ਅਪ੍ਰੈਲ ਤੋਂ ਪੰਜਾਬ ਭਰ ਦੀਆਂ ਮੰਡੀਆਂ ਅਣਮਿੱਥੇ ਸਮੇਂ ਲਈ ਬੰਦ

Punjab market shutdown: ਫੈਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਵੱਲੋਂ ਆੜ੍ਹਤੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈਕੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੀ ਬੇਰੁੱਖੀ ਦੇ ਖ਼ਿਲਾਫ਼ ਵੱਡਾ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਐਲਾਨ ਕੀਤਾ ਹੈ ਕਿ 1 ਅਪ੍ਰੈਲ ਤੋਂ ਪੂਰੇ ਪੰਜਾਬ ਵਿੱਚ ਮੰਡੀਆਂ ਅਣਮਿੱਥੇ ਸਮੇਂ ਲਈ ਬੰਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਾਰ-ਬਾਰ ਮੰਗਾਂ ਉਠਾਉਣ ਦੇ ਬਾਵਜੂਦ ਸਰਕਾਰਾਂ ਵੱਲੋਂ ਕੋਈ ਢੰਗ ਦਾ ਹੱਲ ਨਹੀਂ ਕੱਢਿਆ ਗਿਆ, ਜਿਸ ਕਾਰਨ ਆੜ੍ਹਤੀਆਂ ਨੂੰ ਇਹ ਕੜਾ ਕਦਮ ਚੁੱਕਣਾ ਪਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਐਕਟ 1961 ਅਧੀਨ 1997 ਤੋਂ ਆੜ੍ਹਤੀਆਂ ਨੂੰ ਹਰ ਫਸਲ ‘ਤੇ 2.5% ਕਮਿਸ਼ਨ ਮਿਲਦਾ ਸੀ, ਪਰ ਕੇਂਦਰ ਸਰਕਾਰ ਵੱਲੋਂ ਇਸ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਕਮਿਸ਼ਨ ਏਜੰਟਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਐਕਟ 1961 ਅਨੁਸਾਰ, 1997 ਤੋਂ ਪੰਜਾਬ ਭਰ ਦੇ ਕਮਿਸ਼ਨ ਏਜੰਟਾਂ ਨੂੰ ਮੰਡੀ ਵਿੱਚ ਵਿਕਣ ਵਾਲੀ ਹਰ ਫ਼ਸਲ ‘ਤੇ 2.5 ਪ੍ਰਤੀਸ਼ਤ ਕਮਿਸ਼ਨ ਮਿਲ ਰਿਹਾ ਸੀ, ਪਰ ਕੇਂਦਰ ਸਰਕਾਰ ਨੇ ਇਸਨੂੰ ਘਟਾ ਦਿੱਤਾ, ਜਿਸ ਕਾਰਨ ਪੰਜਾਬ ਭਰ ਦੇ ਕਮਿਸ਼ਨ ਏਜੰਟਾਂ ਨੂੰ ਭਾਰੀ ਨੁਕਸਾਨ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਆੜ੍ਹਤੀਆਂ ਦੀਆਂ ਤਿੰਨ ਮੁੱਖ ਮੰਗਾਂ ਹਨ ਜਿਨ੍ਹਾਂ ਵਿੱਚ ਉਨ੍ਹਾਂ ਨੂੰ ਪਹਿਲਾਂ ਵਾਂਗ ਖਰੀਦੀ ਗਈ ਫਸਲ ‘ਤੇ 2.5 ਪ੍ਰਤੀਸ਼ਤ ਕਮਿਸ਼ਨ ਦਿੱਤਾ ਜਾਵੇ, ਉਨ੍ਹਾਂ ਨੂੰ ਕਈ ਤਰ੍ਹਾਂ ਦੇ ਨੋਟਿਸ ਭੇਜ ਕੇ ਤੰਗ ਨਾ ਕੀਤਾ ਜਾਵੇ, ਸਰਕਾਰ ਵੱਲੋਂ ਉਨ੍ਹਾਂ ਦੇ ਈਪੀਐਫ ਵਿੱਚੋਂ ਕੱਟੀ ਗਈ 55 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕੀਤੀ ਜਾਵੇ ਅਤੇ ਆੜ੍ਹਤੀਆਂ ਨੂੰ ਦਿੱਤੀ ਜਾਵੇ ਕਿਉਂਕਿ ਆੜ੍ਹਤੀਆਂ ਦਾ ਈਪੀਐਫ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Read Latest News and Breaking News at Daily Post TV, Browse for more News

Ad
Ad