Banner
Banner

ਸ਼ਰਾਬੀ ਵਿਅਕਤੀ ਨੂੰ ਰੋਕਣ ‘ਤੇ ਵੱਡਾ ਝਗੜਾ, ਕਿਰਪਾਨਾਂ ਅਤੇ ਹਥਿਆਰਾਂ ਨਾਲ ਹਮਲਾ

Amritsar Pannu Chowk violent clash; ਅੰਮ੍ਰਿਤਸਰ ਦੇ ਢਪਈ ਇਲਾਕੇ ਦੇ ਪੰਨੂ ਚੌਕ ‘ਤੇ ਸ਼ਨੀਵਾਰ ਰਾਤ ਨੂੰ ਸ਼ਰਾਬ ਪੀਣ ਤੋਂ ਬਾਅਦ ਇੱਕ ਵਿਅਕਤੀ ਨੂੰ ਗਾਲ੍ਹਾਂ ਕੱਢਣ ਤੋਂ ਰੋਕਣਾ ਮਹਿੰਗਾ ਪਿਆ। ਦੋਸ਼ ਹੈ ਕਿ ਇਲਾਕੇ ਦਾ ਇੱਕ ਨਿਵਾਸੀ ਸ਼ਰਾਬ ਪੀਣ ਤੋਂ ਬਾਅਦ ਗਲੀਆਂ ਵਿੱਚ ਹੰਗਾਮਾ ਕਰਦਾ ਸੀ ਅਤੇ ਲੋਕਾਂ ਨਾਲ ਗਾਲੀ-ਗਲੋਚ ਕਰਦਾ ਸੀ। ਜਦੋਂ ਸਥਾਨਕ ਲੋਕਾਂ ਨੇ […]
Jaspreet Singh
By : Updated On: 23 May 2026 08:43:AM
ਸ਼ਰਾਬੀ ਵਿਅਕਤੀ ਨੂੰ ਰੋਕਣ ‘ਤੇ ਵੱਡਾ ਝਗੜਾ, ਕਿਰਪਾਨਾਂ ਅਤੇ ਹਥਿਆਰਾਂ ਨਾਲ ਹਮਲਾ

Amritsar Pannu Chowk violent clash; ਅੰਮ੍ਰਿਤਸਰ ਦੇ ਢਪਈ ਇਲਾਕੇ ਦੇ ਪੰਨੂ ਚੌਕ ‘ਤੇ ਸ਼ਨੀਵਾਰ ਰਾਤ ਨੂੰ ਸ਼ਰਾਬ ਪੀਣ ਤੋਂ ਬਾਅਦ ਇੱਕ ਵਿਅਕਤੀ ਨੂੰ ਗਾਲ੍ਹਾਂ ਕੱਢਣ ਤੋਂ ਰੋਕਣਾ ਮਹਿੰਗਾ ਪਿਆ। ਦੋਸ਼ ਹੈ ਕਿ ਇਲਾਕੇ ਦਾ ਇੱਕ ਨਿਵਾਸੀ ਸ਼ਰਾਬ ਪੀਣ ਤੋਂ ਬਾਅਦ ਗਲੀਆਂ ਵਿੱਚ ਹੰਗਾਮਾ ਕਰਦਾ ਸੀ ਅਤੇ ਲੋਕਾਂ ਨਾਲ ਗਾਲੀ-ਗਲੋਚ ਕਰਦਾ ਸੀ। ਜਦੋਂ ਸਥਾਨਕ ਲੋਕਾਂ ਨੇ ਸ਼ਨੀਵਾਰ ਰਾਤ ਨੂੰ ਉਸਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਝਗੜਾ ਹੋਰ ਵੱਧ ਗਿਆ।

ਦੱਸਿਆ ਜਾ ਰਿਹਾ ਹੈ ਕਿ ਕਥਿਤ ਤੌਰ ‘ਤੇ ਦੋਸ਼ੀ ਨੇ ਫਿਰ ਆਪਣੇ ਰਿਸ਼ਤੇਦਾਰਾਂ ਨੂੰ ਘਟਨਾ ਸਥਾਨ ‘ਤੇ ਬੁਲਾਇਆ। ਜਲਦੀ ਹੀ ਲੜਾਈ ਸ਼ੁਰੂ ਹੋ ਗਈ, ਅਤੇ ਹਥਿਆਰ ਕੱਢ ਲਏ ਗਏ। ਹਮਲੇ ਦੌਰਾਨ ਉੱਥੋਂ ਲੰਘ ਰਹੀਆਂ ਦੋ ਔਰਤਾਂ ਨੂੰ ਵੀ ਸੱਟਾਂ ਲੱਗੀਆਂ ਅਤੇ ਉਹ ਜ਼ਖਮੀ ਹੋ ਗਈਆਂ। ਇਸ ਘਟਨਾ ਨਾਲ ਇਲਾਕੇ ਵਿੱਚ ਵਿਆਪਕ ਦਹਿਸ਼ਤ ਫੈਲ ਗਈ।

ਕਿਰਪਾਨਾਂ ਅਤੇ ਹਥਿਆਰਾਂ ਨਾਲ ਅੰਨ੍ਹੇਵਾਹ ਹਮਲਾ

ਉਨਾ ਕਿਹਾ ਕਿ ਹਮਲਾਵਰਾਂ ਨੇ ਕਿਰਪਾਨਾਂ ਅਤੇ ਹੋਰ ਹਥਿਆਰਾਂ ਨਾਲ ਅੰਨ੍ਹੇਵਾਹ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਗਲੀ ਵਿੱਚ ਹਫੜਾ-ਦਫੜੀ ਮਚ ਗਈ ਅਤੇ ਕਈ ਲੋਕ ਲਹੂ-ਲੁਹਾਨ ਹੋ ਗਏ। ਇੱਕ ਮਹਿਲਾ ਪ੍ਰੀਆ ਗਾਂਧੀ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਖੜ੍ਹੀ ਸੀ, ਜਦੋਂ ਹਮਲਾਵਰਾਂ ਨੇ ਉਸ ਤੇ ਵੀ ਹਮਲਾ ਕਰ ਦਿੱਤਾ। ਉਸ ਦਾ ਦੋਸ਼ ਹੈ ਕਿ ਉਸ ਦੀ ਚੇਨ ਵੀ ਖੋਹ ਲਈ ਗਈ। ਮਹਿਲਾ ਨੇ ਕਿਹਾ ਕਿ ਉਸ ਦਾ ਝਗੜੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਫਿਰ ਵੀ ਉਸ ਨੂੰ ਸੱਟਾਂ ਮਾਰੀਆਂ ਗਈਆਂ।

ਗਲੀ ਵਿੱਚ ਖੂਨ-ਖਰਾਬੇ ਨਾਲ ਡਰ ਦਾ ਮਾਹੌਲ

ਇਸੇ ਤਰ੍ਹਾਂ ਹੋਰ ਸਥਾਨਕ ਵਸਨੀਕਾਂ ਨੇ ਕਿਹਾ ਕਿ ਹਮਲਾਵਰਾਂ ਨੇ ਔਰਤਾਂ ਅਤੇ ਨੌਜਵਾਨਾਂ ਤੇ ਬੇਰਹਿਮੀ ਨਾਲ ਵਾਰ ਕੀਤੇ। ਲੋਕਾਂ ਦਾ ਕਹਿਣਾ ਹੈ ਕਿ ਗਲੀ ਖੂਨ ਨਾਲ ਭਰ ਗਈ ਸੀ ਅਤੇ ਡਰ ਕਾਰਨ ਲੋਕ ਘਰਾਂ ਵਿੱਚੋਂ ਬਾਹਰ ਨਹੀਂ ਨਿਕਲ ਸਕੇ। ਇਲਾਕਾ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੇ ਵੀ ਨਾਰਾਜ਼ਗੀ ਜਤਾਉਂਦੇ ਹੋਏ ਦੱਸਿਆ ਕਿ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਪੁਲਿਸ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਮੌਕੇ ਤੇ ਨਹੀਂ ਪਹੁੰਚੀ।

ਲੋਕਾਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਕੀਤੀ ਮੰਗ

ਉੱਥੇ ਹੀ ਘਟਨਾ ਤੋਂ ਕਰੀਬ ਦੋ ਘੰਟੇ ਬਾਅਦ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ। ਮੀਡੀਆ ਨਾਲ ਗੱਲਬਾਤ ਦੌਰਾਨ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪੰਨੂ ਚੌਂਕ ਵਿੱਖੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad