Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਕੇਂਦਰ ਸਰਕਾਰ ਨੇ NH-205A ਦੇ ਅੰਬਾਲਾ-ਚੰਡੀਗੜ੍ਹ ਸੈਕਸ਼ਨ ਨੂੰ ਜ਼ੀਰਕਪੁਰ ਬਾਈਪਾਸ ਨਾਲ ਜੋੜਨ ਲਈ ਇਕ 6-ਲੇਨ ਵਾਲੇ ਐਕਸੈਸ-ਕੰਟਰੋਲਡ ਗ੍ਰੀਨਫੀਲਡ ਸਪੁਰ (Greenfield Spur) ਦੇ ਨਿਰਮਾਣ ਲਈ 1,463.95 ਕਰੋੜ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ […]
Nishant Malyan
By : Updated On: 19 Feb 2026 14:29:PM
ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਕੇਂਦਰ ਸਰਕਾਰ ਨੇ NH-205A ਦੇ ਅੰਬਾਲਾ-ਚੰਡੀਗੜ੍ਹ ਸੈਕਸ਼ਨ ਨੂੰ ਜ਼ੀਰਕਪੁਰ ਬਾਈਪਾਸ ਨਾਲ ਜੋੜਨ ਲਈ ਇਕ 6-ਲੇਨ ਵਾਲੇ ਐਕਸੈਸ-ਕੰਟਰੋਲਡ ਗ੍ਰੀਨਫੀਲਡ ਸਪੁਰ (Greenfield Spur) ਦੇ ਨਿਰਮਾਣ ਲਈ 1,463.95 ਕਰੋੜ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਕੇਂਦਰੀ ਭਾਰਤ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦਿੱਤੀ ਹੈ।

ਇਸ਼ਤਿਹਾਰ

ਟ੍ਰੈਫਿਕ ਤੋਂ ਨਿਜਾਤ: ਇਹ ਕੋਰੀਡੋਰ ਟ੍ਰਾਈਸਿਟੀ ਰਿੰਗ ਰੋਡ ਪ੍ਰੋਜੈਕਟ ਦਾ ਅਹਿਮ ਹਿੱਸਾ ਹੈ, ਜੋ ਮੋਹਾਲੀ, ਚੰਡੀਗੜ੍ਹ ਅਤੇ ਪੰਚਕੂਲਾ ਦੇ ਮੁੱਖ ਸ਼ਹਿਰੀ ਖੇਤਰਾਂ ਵਿਚੋਂ ਗੁਜ਼ਰਨ ਵਾਲੇ ਟ੍ਰੈਫਿਕ ਨੂੰ ਡਾਇਵਰਟ ਕਰਕੇ ਉੱਥੇ ਲੱਗਣ ਵਾਲੇ ਜਾਮ ਨੂੰ ਘੱਟ ਕਰੇਗਾ।

ਮੁੱਖ ਹਾਈਵੇਅ ‘ਤੇ ਦਬਾਅ ਹੋਵੇਗਾ ਘੱਟ : ਇਸ ਨਵੇਂ ਰਸਤੇ ਦੇ ਬਣਨ ਨਾਲ NH-44, NH-205A ਅਤੇ NH-152 ਵਰਗੇ ਰੁਝੇਵੇਂ ਵਾਲੇ ਹਾਈਵੇਅ ‘ਤੇ ਟ੍ਰੈਫਿਕ ਦਾ ਵੱਡਾ ਦਬਾਅ ਘੱਟ ਜਾਵੇਗਾ।

ਹਿਮਾਚਲ ਜਾਣਾ ਹੋਵੇਗਾ ਆਸਾਨ : ਇਹ ਪ੍ਰੋਜੈਕਟ ਹਿਮਾਚਲ ਪ੍ਰਦੇਸ਼, ਖਾਸ ਕਰਕੇ ਸ਼ਿਮਲਾ ਖੇਤਰ ਲਈ ਸਿੱਧੀ ਅਤੇ ਤੇਜ਼ ਕਨੈਕਟੀਵਿਟੀ ਪ੍ਰਦਾਨ ਕਰੇਗਾ। ਇਸ ਨਾਲ ਨਾ ਸਿਰਫ਼ ਸਫਰ ਦਾ ਸਮਾਂ ਘਟੇਗਾ, ਸਗੋਂ ਖੇਤਰੀ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਇਹ ਨਵਾਂ 6-ਲੇਨ ਕੋਰੀਡੋਰ ਆਉਣ ਵਾਲੇ ਸਮੇਂ ਵਿਚ ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚਕਾਰ ਸੰਪਰਕ ਨੂੰ ਬਿਹਤਰ ਬਣਾਉਣ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News