ਅੰਮ੍ਰਿਤਸਰ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਬਦਮਾਸ਼ਾਂ ਨੇ ਸੁਨਿਆਰੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

Firing at a goldsmith’s shop in Amritsar; ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ‘ਚ ਇੱਕ ਵਾਰ ਫਿਰ ਕਾਨੂੰਨ-ਵਿਵਸਥਾ ਤੇ ਸਵਾਲ ਖੜੇ ਹੋ ਗਏ ਹਨ। ਦੇਰ ਰਾਤ ਇੱਕ ਸੁਨਿਆਰੇ ਦੀ ਦੁਕਾਨ ਚ ਗੋਲਾਬਾਰੀ ਦੀ ਵਾਰਦਾਤ ਸਾਹਮਣੇ ਆਈ, ਜਿਸ ਨਾਲ ਇਲਾਕੇ ਚ ਦਹਿਸ਼ਤ ਫੈਲ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪੂਰਾ ਵਾਕਿਆ ਕੈਦ […]
Jaspreet Singh
By : Updated On: 30 Dec 2025 12:47:PM
ਅੰਮ੍ਰਿਤਸਰ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਬਦਮਾਸ਼ਾਂ ਨੇ ਸੁਨਿਆਰੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ
ਸੰਕੇਤਕ ਤਸਵੀਰ

Firing at a goldsmith’s shop in Amritsar; ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ‘ਚ ਇੱਕ ਵਾਰ ਫਿਰ ਕਾਨੂੰਨ-ਵਿਵਸਥਾ ਤੇ ਸਵਾਲ ਖੜੇ ਹੋ ਗਏ ਹਨ। ਦੇਰ ਰਾਤ ਇੱਕ ਸੁਨਿਆਰੇ ਦੀ ਦੁਕਾਨ ਚ ਗੋਲਾਬਾਰੀ ਦੀ ਵਾਰਦਾਤ ਸਾਹਮਣੇ ਆਈ, ਜਿਸ ਨਾਲ ਇਲਾਕੇ ਚ ਦਹਿਸ਼ਤ ਫੈਲ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪੂਰਾ ਵਾਕਿਆ ਕੈਦ ਹੋਇਆ ਦਿੱਖ ਰਿਹਾ ਹੈ। ਸੀਸੀਟੀਵੀ ਵੀਡੀਓ ‘ਚ ਦੋ ਨੌਜਵਾਨ ਦੁਕਾਨ ਦੇ ਅੰਦਰ ਦਾਖਲ ਹੋਏ ਅਤੇ ਚਾਂਦੀ ਦੀ ਚੈਨ ਵੇਚਣ ਦੀ ਗੱਲ ਕਰਨ ਲੱਗੇ।

ਦੁਕਾਨਦਾਰ ਵੱਲੋਂ ਪੁਰਾਣਾ ਚਾਂਦੀ ਦਾ ਸਮਾਨ ਨਾ ਖਰੀਦਣ ਦੀ ਗੱਲ ਕਹਿਣ ਤੇ ਅਚਾਨਕ ਇੱਕ ਨੌਜਵਾਨ ਨੇ ਪਿਸਤੌਲ ਕੱਢ ਕੇ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਜਦੋਂ ਦੁਕਾਨ ਦੇ ਬਾਹਰ ਲੋਕ ਇਕੱਠੇ ਹੋਣ ਲੱਗੇ ਤਾਂ ਇੱਕ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਦੁਕਾਨਦਾਰ ਨੇ ਹਿੰਮਤ ਤੇ ਦਲੇਰੀ ਦਿਖਾਉਂਦਿਆਂ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ। ਖੁਸ਼ਕਿਸਮਤੀ ਨਾਲ ਕਿਸੇ ਨੂੰ ਵੀ ਗੋਲੀ ਨਹੀਂ ਲੱਗੀ।

ਦੁਕਾਨਦਾਰ ਵਿੱਕੀ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਸਮੇਂ ਉਸ ਦੇ ਨਾਲ ਉਸ ਦਾ ਨਾਬਾਲਿਗ ਭਤੀਜਾ ਵੀ ਦੁਕਾਨ ਤੇ ਮੌਜੂਦ ਸੀ। ਉਸ ਨੇ ਕਿਹਾ ਕਿ ਦੋਵੇਂ ਬਦਮਾਸ਼ਾਂ ਨੇ ਮਾਸਕ ਪਾਏ ਹੋਏ ਸਨ ਤੇ ਅਚਾਨਕ ਫਾਇਰਿੰਗ ਕਰ ਦਿੱਤੀ, ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਵਿੱਕੀ ਸ਼ਰਮਾ ਨੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।

ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਕਰੀਬ 8:15 ਵਜੇ ਕੇਕੇ ਜਵੈਲਰਜ਼, ਬਾਂਕੇ ਬਿਹਾਰੀ ਗਲੀ ‘ਚ ਵਾਪਰੀ। ਦੋ ਨੌਜਵਾਨਾਂ ‘ਚੋਂ ਇੱਕ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਮੌਕੇ ਤੇ ਪੁਲਿਸ ਪਹੁੰਚ ਕੇ ਜਾਂਚ ਕਰ ਰਹੀ ਹੈ ਤੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad