Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਉਪ ਰਾਸ਼ਟਰਪਤੀ ਚੋਣ ਲੈ ਕੇ ਵੱਡੀ ਖਬਰ! ਪੰਜਾਬ ਦੇ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਅੰਮ੍ਰਿਤਪਾਲ ਸਿੰਘ ਨਹੀਂ ਪਾਉਣਗੇ ਵੋਟ, ਬਾਈਕਾਟ ਦਾ ਐਲਾਨ

Vice President Election: ਦੇਸ਼ ਦੀ 17ਵੀਂ ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ ਹੈ, ਪਰ ਪੰਜਾਬ ਦੇ ਦੋ ਪ੍ਰਮੁੱਖ ਆਜ਼ਾਦ ਸੰਸਦ ਮੈਂਬਰਾਂ ਨੇ ਇਸ ਚੋਣ ਪ੍ਰਕਿਰਿਆ ਤੋਂ ਦੂਰੀ ਬਣਾਉਣ ਦਾ ਫੈਸਲਾ ਕੀਤਾ ਹੈ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਉਪ ਰਾਸ਼ਟਰਪਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਉਪ ਰਾਸ਼ਟਰਪਤੀ ਚੋਣ ਲੈ ਕੇ ਵੱਡੀ ਖਬਰ! ਪੰਜਾਬ ਦੇ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਅੰਮ੍ਰਿਤਪਾਲ ਸਿੰਘ ਨਹੀਂ ਪਾਉਣਗੇ ਵੋਟ, ਬਾਈਕਾਟ ਦਾ ਐਲਾਨ

Vice President Election: ਦੇਸ਼ ਦੀ 17ਵੀਂ ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ ਹੈ, ਪਰ ਪੰਜਾਬ ਦੇ ਦੋ ਪ੍ਰਮੁੱਖ ਆਜ਼ਾਦ ਸੰਸਦ ਮੈਂਬਰਾਂ ਨੇ ਇਸ ਚੋਣ ਪ੍ਰਕਿਰਿਆ ਤੋਂ ਦੂਰੀ ਬਣਾਉਣ ਦਾ ਫੈਸਲਾ ਕੀਤਾ ਹੈ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਉਪ ਰਾਸ਼ਟਰਪਤੀ ਚੋਣ ਵਿੱਚ ਵੋਟ ਨਹੀਂ ਪਾਉਣਗੇ।

ਵੋਟਿੰਗ ਦਾ ਬਾਈਕਾਟ
ਦੋਵਾਂ ਸੰਸਦ ਮੈਂਬਰਾਂ ਨੇ ਵੋਟਿੰਗ ਦਾ ਬਾਈਕਾਟ ਕਰਕੇ ਆਪਣੀ ਅਸਹਿਮਤੀ ਅਤੇ ਵਿਰੋਧ ਦਰਜ ਕਰਵਾਇਆ ਹੈ। ਹਾਲਾਂਕਿ ਉਨ੍ਹਾਂ ਨੇ ਇਸ ਫੈਸਲੇ ਦੇ ਪਿੱਛੇ ਦੀ ਵਜ੍ਹਾ ਦਾ ਅਜੇ ਤੱਕ ਅਧਿਕਾਰਤ ਤੌਰ ‘ਤੇ ਖੁਲਾਸਾ ਨਹੀਂ ਕੀਤਾ, ਪਰ ਰਾਜਨੀਤਕ ਗਲਿਆਰਿਆਂ ਵਿੱਚ ਮੰਨਿਆ ਜਾ ਰਿਹਾ ਹੈ ਕਿ ਇਹ ਉਨ੍ਹਾਂ ਦਾ ਕੇਂਦਰ ਸਰਕਾਰ ਦੀਆਂ ਕੁਝ ਨੀਤੀਆਂ ਜਾਂ ਮੌਜੂਦਾ ਰਾਜਨੀਤਕ ਸਥਿਤੀ ਦੇ ਵਿਰੋਧ ਵਜੋਂ ਇੱਕ ਤਰੀਕਾ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਦੋਵਾਂ ਸੰਸਦ ਮੈਂਬਰਾਂ ਦਾ ਇਹ ਕਦਮ ਭਾਵੇਂ ਉਪ ਰਾਸ਼ਟਰਪਤੀ ਚੋਣ ਦੇ ਨਤੀਜਿਆਂ ‘ਤੇ ਸਿੱਧਾ ਅਸਰ ਨਾ ਪਾਵੇ, ਕਿਉਂਕਿ ਇਹ ਇੱਕ ਪ੍ਰਤੀਕਾਤਮਕ ਵਿਰੋਧ ਹੈ, ਪਰ ਇਸ ਦਾ ਵੱਡਾ ਰਾਜਨੀਤਕ ਮਹੱਤਵ ਹੈ। ਉਨ੍ਹਾਂ ਦੇ ਇਸ ਫੈਸਲੇ ਨੇ ਯਕੀਨੀ ਤੌਰ ‘ਤੇ ਰਾਸ਼ਟਰੀ ਪੱਧਰ ‘ਤੇ ਰਾਜਨੀਤਕ ਬਹਿਸ ਛੇੜ ਦਿੱਤੀ ਹੈ।

ਇਹ ਬਾਈਕਾਟ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਉਪ ਰਾਸ਼ਟਰਪਤੀ ਚੋਣ ਵਿੱਚ ਐਨਡੀਏ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਅਤੇ ਇੰਡੀਆ ਬਲਾਕ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਆਹਮੋ-ਸਾਹਮਣੇ ਹਨ।

ਇਨ੍ਹਾਂ ਨੇਤਾਵਾਂ ਨੇ ਵੋਟਿੰਗ ਤੋਂ ਬਣਾਈ ਦੂਰੀ
ਉਪ ਰਾਸ਼ਟਰਪਤੀ ਚੋਣ ਲਈ ਮੰਗਲਵਾਰ ਯਾਨੀਕਿ ਅੱਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਐਨਡੀਏ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਣਨ ਅਤੇ ‘ਇੰਡੀਆ’ ਬਲਾਕ ਦੇ ਉਮੀਦਵਾਰ ਬੀ. ਸੁਦਰਸ਼ਨ ਰੈਡੀ ਵਿਚਕਾਰ ਸਿੱਧਾ ਮੁਕਾਬਲਾ ਹੈ। ਵੋਟਿੰਗ ਤੋਂ ਠੀਕ ਪਹਿਲਾਂ ਬੀਜੇਡੀ, ਬੀਆਰਐਸ ਅਤੇ ਅਕਾਲੀ ਦਲ ਨੇ ਵੋਟਿੰਗ ਤੋਂ ਦੂਰੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਮੁਕਾਬਲਾ ਕਾਫੀ ਦਿਲਚਸਪ ਹੋ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News