ਸ਼ਰਧਾਲੂਆਂ ਲਈ ਵੱਡੀ ਖ਼ਬਰ! ਫਿਰ ਰੋਕੀ ਗਈ ਵੈਸ਼ਣੋ ਦੇਵੀ ਦੀ ਯਾਤਰਾ? ਸਾਹਮਣੇ ਆਇਆ ਵੱਡਾ ਅਪਡੇਟ

Vaishno Devi Yatra: ਵੈਸ਼ਨੋ ਦੇਵੀ ਯਾਤਰਾ ਨੂੰ ਇੱਕ ਵਾਰ ਫਿਰ ਰੋਕ ਦਿੱਤਾ ਗਿਆ ਹੈ। ਫਿਲਹਾਲ ਖਰਾਬ ਮੌਸਮ ਹੋਣ ਕਰਕੇ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ, ਜੇਕਰ ਸਵੇਰ ਤੱਕ ਮੌਸਮ ਹੋ ਜਾਂਦਾ ਹੈ ਤਾਂ ਯਾਤਰਾ ਸਵੇਰ ਤੋਂ ਫਿਰ ਸ਼ੁਰੂ ਹੋਵੇਗੀ। ਬੁੱਧਵਾਰ (17 ਸਤੰਬਰ) ਸ਼ਾਮ 5:30 ਵਜੇ ਕਟੜਾ ਤੋਂ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। 26 ਅਗਸਤ ਤੋਂ ਮੁੜ ਸ਼ੁਰੂ ਕੀਤੀ ਗਈ ਇਹ ਯਾਤਰਾ ਬੁੱਧਵਾਰ ਨੂੰ ਸ਼ੁਰੂ ਹੋਈ ਸੀ।
ਦਰਅਸਲ, 26 ਅਗਸਤ ਨੂੰ ਜੰਮੂ ਡਿਵੀਜ਼ਨ ਵਿੱਚ ਬਹੁਤ ਖਰਾਬ ਮੌਸਮ ਹੋਣ ਕਰਕੇ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਰਸਤੇ ‘ਤੇ ਜ਼ਮੀਨ ਖਿਸਕਣ ਕਾਰਨ 35 ਤੋਂ ਵੱਧ ਸ਼ਰਧਾਲੂ ਮਾਰੇ ਗਏ ਅਤੇ 10 ਤੋਂ ਵੱਧ ਜ਼ਖਮੀ ਹੋ ਗਏ ਸਨ। ਇਸ ਕਰਕੇ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਸੀ। ਕਟੜਾ ਵਿੱਚ ਹਾਲ ਹੀ ਵਿੱਚ ਹੋਈ ਜ਼ਮੀਨ ਖਿਸਕਣ ਦੀ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਹੋਟਲਾਂ ਅਤੇ ਧਰਮਸ਼ਾਲਾਵਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਦਿੱਤੇ ਸਨ।