ਪੰਜਾਬ ‘ਚ ਮਰੀਜ਼ਾਂ ਲਈ ਵੱਡੀ ਖ਼ਬਰ! ਚਾਰ ਦਿਨ ਬੰਦ ਰਹਿਣਗੀਆਂ 3800 ਮੈਡੀਕਲ ਦੁਕਾਨਾਂ, ਲੋਕਾਂ ਨੂੰ ਅਹਿਮ ਅਪੀਲ
Ludhiana medical shops closed; ਲੁਧਿਆਣਾ ਵਿੱਚ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ ਤੋਂ ਬਾਅਦ ਵੱਡਾ ਫੈਸਲਾ ਲਿਆ ਗਿਆ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪ੍ਰੈਸ ਵਾਰਤਾ ਦੌਰਾਨ ਜਾਣਕਾਰੀ ਦਿੱਤੀ ਕਿ 12, 13, 14 ਅਤੇ 15 ਜੂਨ ਨੂੰ ਗਰਮੀ ਦੀਆਂ ਛੁੱਟੀਆਂ ਕਾਰਨ ਸ਼ਹਿਰ ਦੀਆਂ ਕਰੀਬ 3800 ਮੈਡੀਕਲ ਦੁਕਾਨਾਂ ਬੰਦ ਰਹਿਣਗੀਆਂ ਐਸੋਸੀਏਸ਼ਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਮਰੀਜ਼ਾਂ ਨੂੰ ਰੋਜ਼ਾਨਾ ਦਵਾਈਆਂ ਦੀ ਲੋੜ ਰਹਿੰਦੀ ਹੈ, ਉਹ ਛੁੱਟੀਆਂ ਤੋਂ ਪਹਿਲਾਂ ਹੀ ਆਪਣੀਆਂ ਦਵਾਈਆਂ ਦਾ ਪ੍ਰਬੰਧ ਕਰ ਲੈਣ ਤਾਂ ਜੋ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਸਪਤਾਲਾਂ ਅੰਦਰ ਚੱਲ ਰਹੀਆਂ ਮੈਡੀਕਲ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕ ਹਸਪਤਾਲਾਂ ਵਿੱਚ ਮੌਜੂਦ ਮੈਡੀਕਲ ਸਟੋਰਾਂ ਤੋਂ ਦਵਾਈਆਂ ਅਤੇ ਹੋਰ ਜ਼ਰੂਰੀ ਸਿਹਤ ਸਹੂਲਤਾਂ ਪ੍ਰਾਪਤ ਕਰ ਸਕਣਗੇ। ਮੈਡੀਕਲ ਐਸੋਸੀਏਸ਼ਨ ਨੇ ਲੋਕਾਂ ਨੂੰ ਅਗਾਊਂ ਤਿਆਰੀ ਕਰਨ ਅਤੇ ਬਿਨਾਂ ਲੋੜ ਦੇ ਆਖ਼ਰੀ ਸਮੇਂ ਤੱਕ ਇੰਤਜ਼ਾਰ ਨਾ ਕਰਨ ਦੀ ਸਲਾਹ ਦਿੱਤੀ ਹੈ।