Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਵੱਡੀ ਖ਼ਬਰ! ਪਰਿਵਾਰ ਦੇ ਚਾਰ ਜੀਆਂ ਨੇ ਖਾਧਾ ਜ਼ਹਿਰੀਲਾ ਪਦਾਰਥ, ਸਾਰੇ ਹਸਪਤਾਲ ‘ਚ ਭਰਤੀ

ਫਰੀਦਾਬਾਦ: ਹਰਿਆਣਾ ਦੇ ਫਰੀਦਾਬਾਦ ਵਿੱਚ ਇੱਕ ਪਰਿਵਾਰ ਦੇ ਚਾਰ ਜੀਆਂ ਵੱਲੋਂ ਜ਼ਹਿਰੀਲਾ ਪਦਾਰਥ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚ ਇੱਕ ਔਰਤ ਅਤੇ ਉਸ ਦੇ ਤਿੰਨ ਨਾਬਾਲਗ ਬੱਚੇ ਸ਼ਾਮਲ ਹਨ। ਚਾਰੋਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਔਰਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵੱਡੀ ਖ਼ਬਰ! ਪਰਿਵਾਰ ਦੇ ਚਾਰ ਜੀਆਂ ਨੇ ਖਾਧਾ ਜ਼ਹਿਰੀਲਾ ਪਦਾਰਥ, ਸਾਰੇ ਹਸਪਤਾਲ ‘ਚ ਭਰਤੀ

ਫਰੀਦਾਬਾਦ: ਹਰਿਆਣਾ ਦੇ ਫਰੀਦਾਬਾਦ ਵਿੱਚ ਇੱਕ ਪਰਿਵਾਰ ਦੇ ਚਾਰ ਜੀਆਂ ਵੱਲੋਂ ਜ਼ਹਿਰੀਲਾ ਪਦਾਰਥ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚ ਇੱਕ ਔਰਤ ਅਤੇ ਉਸ ਦੇ ਤਿੰਨ ਨਾਬਾਲਗ ਬੱਚੇ ਸ਼ਾਮਲ ਹਨ। ਚਾਰੋਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਸਾਰਿਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਮੁੱਢਲੀ ਜਾਣਕਾਰੀ ਮੁਤਾਬਕ ਔਰਤ ਦਾ ਆਪਣੇ ਪਤੀ ਨਾਲ ਕਿਸੇ ਪਰਿਵਾਰਕ ਵਿਵਾਦ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਔਰਤ ਨੇ ਖ਼ੁਦ ਜ਼ਹਿਰੀਲਾ ਪਦਾਰਥ ਖਾ ਲਿਆ ਅਤੇ ਆਪਣੇ ਤਿੰਨ ਬੱਚਿਆਂ ਨੂੰ ਵੀ ਖੁਆ ਦਿੱਤਾ।

ਜ਼ਹਿਰੀਲਾ ਪਦਾਰਥ ਖਾਣ ਵਾਲੇ ਬੱਚਿਆਂ ਵਿੱਚ 11 ਅਤੇ 13 ਸਾਲ ਦੇ ਦੋ ਪੁੱਤਰ ਅਤੇ 17 ਸਾਲ ਦੀ ਧੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ 17 ਸਾਲਾ ਧੀ ਨੇ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਚਾਰੋਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੇ ਹੋਰ ਵੇਰਵਿਆਂ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News