Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਵੱਡੀ ਖ਼ਬਰ! ਪਰਵਿੰਦਰ ਸਿੰਘ ਝੋਟਾ ਮਾਮਲਾ: ਮੁਲਜ਼ਮ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ

ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਖ਼ਿਲਾਫ਼ ਪੰਜਾਬ ਫਾਰਮੇਸੀ ਕੌਂਸਲ ਨੇ ਵੱਡੀ ਕਾਰਵਾਈ ਕੀਤੀ ਹੈ। ਕੌਂਸਲ ਵੱਲੋਂ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ। ਕੌਂਸਲ ਦੇ ਚੇਅਰਮੈਨ ਸੁਨੀਲ ਬਾਂਸਲ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਸ਼ਵਨੀ ਕੁਮਾਰ ਦੀ ਰਜਿਸਟ੍ਰੇਸ਼ਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵੱਡੀ ਖ਼ਬਰ! ਪਰਵਿੰਦਰ ਸਿੰਘ ਝੋਟਾ ਮਾਮਲਾ: ਮੁਲਜ਼ਮ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ

ਮਾਨਸਾ: ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਖ਼ਿਲਾਫ਼ ਪੰਜਾਬ ਫਾਰਮੇਸੀ ਕੌਂਸਲ ਨੇ ਵੱਡੀ ਕਾਰਵਾਈ ਕੀਤੀ ਹੈ। ਕੌਂਸਲ ਵੱਲੋਂ ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ। ਕੌਂਸਲ ਦੇ ਚੇਅਰਮੈਨ ਸੁਨੀਲ ਬਾਂਸਲ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਸ਼ਵਨੀ ਕੁਮਾਰ ਦੀ ਰਜਿਸਟ੍ਰੇਸ਼ਨ 10 ਜੁਲਾਈ, 2020 ਨੂੰ ਜਾਰੀ ਕੀਤੀ ਗਈ ਸੀ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ।

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਦੀ ਗ਼ੈਰਕਾਨੂੰਨੀ ਵਿਕਰੀ ਅਤੇ ਇਸ ਸਬੰਧੀ ਸਰਕਾਰੀ ਏਜੰਸੀਆਂ ਦੀ ਕਾਰਵਾਈ ਨੂੰ ਲੈ ਕੇ ਵੀ ਸਵਾਲ ਉੱਠਦੇ ਰਹੇ ਹਨ। ਉਪਲਬਧ ਜਾਣਕਾਰੀ ਮੁਤਾਬਕ, ਪਿਛਲੇ ਚਾਰ ਸਾਲਾਂ ਦੌਰਾਨ ਅਸ਼ਵਨੀ ਕੁਮਾਰ ਦੇ ਟਿਕਾਣਿਆਂ ’ਤੇ ਕਰੀਬ 10 ਵਾਰ ਛਾਪੇ ਮਾਰੇ ਗਏ ਸਨ, ਜਦਕਿ ਉਸ ਦੇ ਡਰੱਗ ਲਾਇਸੈਂਸ ਨੂੰ ਤਿੰਨ ਵਾਰ ਮੁਅੱਤਲ ਕੀਤਾ ਗਿਆ ਸੀ।

ਪੰਜਾਬ ਸਰਕਾਰ ਦੇ ਅੰਕੜਿਆਂ ਅਨੁਸਾਰ, ਅਪਰੈਲ 2025 ਤੋਂ ਸਤੰਬਰ 2026 ਤੱਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੂਬੇ ਦੇ 520 ਦਵਾਈ ਵਿਕਰੇਤਾਵਾਂ ਦੇ ਲਾਇਸੈਂਸ ਮੁਅੱਤਲ ਕੀਤੇ ਗਏ ਅਤੇ 22 ਦੇ ਲਾਇਸੈਂਸ ਰੱਦ ਕੀਤੇ ਗਏ ਸਨ।

ਮੈਡੀਕਲ ਸਟੋਰ ਦਾ ਲਾਇਸੈਂਸ ਪਤਨੀ ਦੇ ਨਾਂ ’ਤੇ

ਇਸ ਮਾਮਲੇ ਵਿੱਚ ਇਹ ਗੱਲ ਵੀ ਸਾਹਮਣੇ ਆਈ ਸੀ ਕਿ ਸਬੰਧਤ ਮੈਡੀਕਲ ਸਟੋਰ ਦਾ ਡਰੱਗ ਲਾਇਸੈਂਸ ਅਸ਼ਵਨੀ ਕੁਮਾਰ ਦੀ ਪਤਨੀ ਸੰਤੋਸ਼ ਰਾਣੀ ਦੇ ਨਾਂ ’ਤੇ ਸੀ। ਜਾਣਕਾਰੀ ਮੁਤਾਬਕ, ਅਸ਼ਵਨੀ ਕੁਮਾਰ ਖ਼ੁਦ ਇਸ ਲਾਇਸੈਂਸ ਤਹਿਤ ਦਵਾਈਆਂ ਵੇਚਣ ਲਈ ਅਧਿਕਾਰਤ ਨਹੀਂ ਸੀ।

ਅਸਲਾ ਲਾਇਸੈਂਸ ਵੀ ਕੀਤਾ ਜਾ ਚੁੱਕਾ ਹੈ ਰੱਦ

ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਸਿਫ਼ਾਰਸ਼ ’ਤੇ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੈਂਸ ਵੀ ਰੱਦ ਕੀਤਾ ਜਾ ਚੁੱਕਾ ਹੈ। ਪ੍ਰਸ਼ਾਸਨ ਮੁਤਾਬਕ, ਉਸ ਨੇ ਲਾਇਸੈਂਸ ਤਹਿਤ ਹਾਸਲ ਕੀਤੇ ਹਥਿਆਰ ਦੀ ਵਰਤੋਂ ਕਤਲ ਦੀ ਘਟਨਾ ਵਿੱਚ ਕੀਤੀ ਸੀ।

ਝੋਟਾ ਮਾਮਲੇ ਦੀ ਜਾਂਚ ਲਈ ਵਿਪਿਨ ਕੁਮਾਰ ਦੇ ਘਰ ਪਹੁੰਚੀ ਸੀਬੀਆਈ

ਉੱਧਰ, ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਦੀ ਟੀਮ ਵਿਪਿਨ ਕੁਮਾਰ ਦੇ ਘਰ ਵੀ ਪਹੁੰਚੀ। ਜਾਣਕਾਰੀ ਮੁਤਾਬਕ, ਵਿਪਿਨ ਉਹ ਵਿਅਕਤੀ ਦੱਸਿਆ ਜਾ ਰਿਹਾ ਹੈ, ਜੋ ਅਸ਼ਵਨੀ ਕੁਮਾਰ ਨੂੰ ਆਪਣੇ ਨਾਲ ਲੈ ਕੇ ਗਿਆ ਸੀ। ਵਿਪਿਨ ਕੁਮਾਰ ’ਤੇ ਅਸ਼ਵਨੀ ਨੂੰ ਪਨਾਹ ਦੇਣ ਦਾ ਦੋਸ਼ ਵੀ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਉਸ ਖ਼ਿਲਾਫ਼ ਕੇਸ ਦਰਜ ਕਰਕੇ ਪਹਿਲੇ ਦਿਨ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਫਾਰਮੇਸੀ ਕੌਂਸਲ ਦੀ ਇਸ ਕਾਰਵਾਈ ਅਤੇ ਸੀਬੀਆਈ ਦੀ ਜਾਂਚ ਨੂੰ ਝੋਟਾ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News