Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਭਾਜਪਾ ਨੂੰ ਵੱਡਾ ਸਿਆਸੀ ਝਟਕਾ, ਮਹਿਤਾ ਤੇ ਚੋਪੜਾ ਪਰਿਵਾਰ ‘ਆਪ’ ’ਚ ਸ਼ਾਮਲ

Aam Aadmi Party Punjab; ਅਜਨਾਲਾ ਸ਼ਹਿਰ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਮਹਿਤਾ ਪਰਿਵਾਰ ਅਤੇ ਚੋਪੜਾ ਪਰਿਵਾਰ ਆਪਣੇ ਦਰਜਨਾਂ ਸਾਥੀਆਂ ਸਮੇਤ ਭਾਜਪਾ ਨੂੰ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਸ਼ਹਿਰੀ ਪ੍ਰਧਾਨ ਅਮਿਤ ਔਲ ਦੀ ਅਗਵਾਈ ਹੇਠ ਹੋਈ, ਜਿੱਥੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਵੇਂ ਸ਼ਾਮਲ […]
By : Updated On: 24 Aug 2026 15:57:PM
ਭਾਜਪਾ ਨੂੰ ਵੱਡਾ ਸਿਆਸੀ ਝਟਕਾ, ਮਹਿਤਾ ਤੇ ਚੋਪੜਾ ਪਰਿਵਾਰ ‘ਆਪ’ ’ਚ ਸ਼ਾਮਲ

Aam Aadmi Party Punjab; ਅਜਨਾਲਾ ਸ਼ਹਿਰ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਮਹਿਤਾ ਪਰਿਵਾਰ ਅਤੇ ਚੋਪੜਾ ਪਰਿਵਾਰ ਆਪਣੇ ਦਰਜਨਾਂ ਸਾਥੀਆਂ ਸਮੇਤ ਭਾਜਪਾ ਨੂੰ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਸ਼ਹਿਰੀ ਪ੍ਰਧਾਨ ਅਮਿਤ ਔਲ ਦੀ ਅਗਵਾਈ ਹੇਠ ਹੋਈ, ਜਿੱਥੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਸ਼ਤਿਹਾਰ

ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਹਿਤਾ ਪਰਿਵਾਰ ਅਤੇ ਚੋਪੜਾ ਪਰਿਵਾਰ ਦੇ ਆਮ ਆਦਮੀ ਪਾਰਟੀ ਨਾਲ ਜੁੜਨ ਨਾਲ ਅਜਨਾਲਾ ਸ਼ਹਿਰ ਵਿੱਚ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨਵੇਂ ਸਾਥੀਆਂ ਨੂੰ ਜੀ ਆਇਆ ਆਖਦਿਆਂ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦੀ ਗੱਲ ਕਹੀ।

ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਰਮਨ ਮਹਿਤਾ ਨੇ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਨਾਲਾ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕ ਉਨ੍ਹਾਂ ਨਾਲ ਜੁੜ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News