Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਡੀਏ ’ਚ 3 ਫੀਸਦੀ ਵਾਧਾ......ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, FIR ਦਰਜ.....ਪੰਚਕੂਲਾ ਦੇ ਸਕੂਲ ‘ਚ 6 ਸਾਲਾ ਬੱਚੀ ਨਾਲ ਕੁੱਟਮਾਰ ਦਾ ਮਾਮਲਾ: ਬੱਚੀ ਨੂੰ PGI ਤੋਂ ਮਿਲੀ ਛੁੱਟੀ.....ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ’ਚ ਨਹੀਂ, ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਾਂਗੇ: ਪਰਿਵਾਰਕ ਮੈਂਬਰ.....ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ.....ਮੋਗਾ ਦੀ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਈਡੀ ਦੀ ਰੇਡ.....ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਪਹੁੰਚੇ PM ਮੋਦੀ, ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਆਸ਼ੀਰਵਾਦ.....ਪੰਜਾਬ ਪੁਲਿਸ ਦਾ ਹਾਈਟੈਕ ਪਲਾਨ: CCTV ਕੈਮਰਿਆਂ ਰਾਹੀਂ ਫੜੇ ਜਾਣਗੇ ਗੈਂਗਸਟਰ......ਰਾਜਸਥਾਨ ’ਚ ਰੇਲਵੇ ਟਰੈਕ ’ਤੇ ਜ਼ੋਰਦਾਰ ਧਮਾਕਾ, ਟਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ

ਅਗਨੀਵੀਰਾਂ ਨੂੰ ਵੱਡੀ ਰਾਹਤ, ਚਾਰ ਸਾਲ ਬਾਅਦ ਵੀ ਜਾਰੀ ਰਹੇਗੀ ਸੇਵਾ

Agnipath Yojana major review; ਕੇਂਦਰੀ ਕੈਬਨਿਟ ਨੇ ਅਗਨੀਪਥ ਯੋਜਨਾ ਤਹਿਤ ਭਰਤੀ ਹੋਏ ਅਗਨੀਵੀਰਾਂ ਦੇ ਭਵਿੱਖ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। ਹੁਣ ਚਾਰ ਸਾਲ ਦੀ ਸੇਵਾ ਪੂਰੀ ਕਰਨ ਵਾਲੇ 75 ਫ਼ੀਸਦੀ ਅਗਨੀਵੀਰਾਂ ਨੂੰ ਦੋ ਸਾਲ ਦਾ ਵਾਧੂ ਸੇਵਾ ਸਮਾਂ ਦਿੱਤਾ ਜਾਵੇਗਾ। ਚੀਫ਼ ਆਫ਼ ਡਿਫੈਂਸ ਸਟਾਫ਼ (CDS) ਜਨਰਲ ਐਨ.ਐੱਸ. ਰਾਜਾ ਸੁਬਰਾਮਣੀ ਨੇ ਕੈਬਨਿਟ ਦੇ ਫ਼ੈਸਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਗਨੀਵੀਰਾਂ ਨੂੰ ਵੱਡੀ ਰਾਹਤ, ਚਾਰ ਸਾਲ ਬਾਅਦ ਵੀ ਜਾਰੀ ਰਹੇਗੀ ਸੇਵਾ

Agnipath Yojana major review; ਕੇਂਦਰੀ ਕੈਬਨਿਟ ਨੇ ਅਗਨੀਪਥ ਯੋਜਨਾ ਤਹਿਤ ਭਰਤੀ ਹੋਏ ਅਗਨੀਵੀਰਾਂ ਦੇ ਭਵਿੱਖ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਹੈ। ਹੁਣ ਚਾਰ ਸਾਲ ਦੀ ਸੇਵਾ ਪੂਰੀ ਕਰਨ ਵਾਲੇ 75 ਫ਼ੀਸਦੀ ਅਗਨੀਵੀਰਾਂ ਨੂੰ ਦੋ ਸਾਲ ਦਾ ਵਾਧੂ ਸੇਵਾ ਸਮਾਂ ਦਿੱਤਾ ਜਾਵੇਗਾ। ਚੀਫ਼ ਆਫ਼ ਡਿਫੈਂਸ ਸਟਾਫ਼ (CDS) ਜਨਰਲ ਐਨ.ਐੱਸ. ਰਾਜਾ ਸੁਬਰਾਮਣੀ ਨੇ ਕੈਬਨਿਟ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਧੂ ਸਮੇਂ ਤੋਂ ਬਾਅਦ ਅਗਨੀਵੀਰਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਨਿਯਮਤ ਸੇਵਾ ਲਈ ਚੁਣੇ ਜਾਣ ਦਾ ਮੌਕਾ ਵੀ ਮਿਲੇਗਾ। ਇਹ ਚੋਣ ਉਨ੍ਹਾਂ ਦੇ ਪ੍ਰਦਰਸ਼ਨ ਦੇ ਮੁਲਾਂਕਣ ਅਤੇ ਯੋਗਤਾ ਦੇ ਆਧਾਰ ‘ਤੇ ਹੋਵੇਗੀ।

ਜ਼ਿਕਰਯੋਗ ਹੈ ਕਿ ਅਗਨੀਪਥ ਯੋਜਨਾ ਤਹਿਤ ਜਵਾਨਾਂ ਦੀ ਭਰਤੀ ਚਾਰ ਸਾਲ ਲਈ ਕੀਤੀ ਜਾਂਦੀ ਹੈ। ਪੁਰਾਣੇ ਨਿਯਮਾਂ ਮੁਤਾਬਕ ਚਾਰ ਸਾਲ ਦੀ ਸੇਵਾ ਪੂਰੀ ਹੋਣ ਤੋਂ ਬਾਅਦ ਵੱਧ ਤੋਂ ਵੱਧ 25 ਫ਼ੀਸਦੀ ਅਗਨੀਵੀਰਾਂ ਨੂੰ ਨਿਯਮਤ ਸੇਵਾ ਵਿੱਚ ਰੱਖਿਆ ਜਾਂਦਾ ਸੀ, ਜਦਕਿ ਬਾਕੀ 75 ਫ਼ੀਸਦੀ ਜਵਾਨਾਂ ਨੂੰ ਸੇਵਾ ਤੋਂ ਬਾਹਰ ਹੋਣਾ ਪੈਂਦਾ ਸੀ। ਹੁਣ ਇਨ੍ਹਾਂ 75 ਫ਼ੀਸਦੀ ਜਵਾਨਾਂ ਨੂੰ ਦੋ ਸਾਲ ਦਾ ਵਾਧੂ ਸੇਵਾ ਸਮਾਂ ਮਿਲੇਗਾ। ਸਰਕਾਰ ਦੇ ਇਸ ਫ਼ੈਸਲੇ ਨਾਲ ਪਹਿਲੇ ਬੈਚ ਦੇ ਕਰੀਬ 18 ਹਜ਼ਾਰ ਅਗਨੀਵੀਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ।

ਵਾਧੂ ਸੇਵਾ ਤੋਂ ਬਾਅਦ ਮੁੜ ਹੋਵੇਗਾ ਮੁਲਾਂਕਣ

ਦੋ ਸਾਲ ਦਾ ਵਾਧੂ ਸਮਾਂ ਪੂਰਾ ਹੋਣ ਤੋਂ ਬਾਅਦ ਅਗਨੀਵੀਰਾਂ ਦੇ ਪ੍ਰਦਰਸ਼ਨ ਦਾ ਮੁੜ ਮੁਲਾਂਕਣ ਕੀਤਾ ਜਾਵੇਗਾ। ਇਸ ਦੇ ਆਧਾਰ ‘ਤੇ ਯੋਗ ਪਾਏ ਜਾਣ ਵਾਲੇ ਜਵਾਨਾਂ ਨੂੰ ਨਿਯਮਤ ਫ਼ੌਜੀ ਸੇਵਾ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਵਾਧੂ ਸੇਵਾ ਸਮੇਂ ਦੌਰਾਨ ਜਵਾਨਾਂ ਨੂੰ ਵਧੇ ਹੋਏ ਭੱਤੇ ਅਤੇ ਤਨਖ਼ਾਹ ਦਾ ਲਾਭ ਵੀ ਦਿੱਤਾ ਜਾਵੇਗਾ।

ਭਰਤੀ ਪ੍ਰਕਿਰਿਆ ਵਿੱਚ ਵੀ ਹੋਇਆ ਬਦਲਾਅ

CDS ਨੇ ਅਗਨੀਵੀਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਵੀ ਬਦਲਾਅ ਦਾ ਐਲਾਨ ਕੀਤਾ ਹੈ। ਹੁਣ ਭਰਤੀ ਦੌਰਾਨ ਪਹਿਲਾਂ ਲਿਖਤੀ ਪ੍ਰੀਖਿਆ ਹੋਵੇਗੀ ਅਤੇ ਉਸ ਤੋਂ ਬਾਅਦ ਸਰੀਰਕ ਪ੍ਰੀਖਿਆ ਲਈ ਜਾਵੇਗੀ। ਇਸ ਦੇ ਨਾਲ ਹੀ ਅਗਨੀਵੀਰਾਂ ਨੂੰ ਸੇਵਾ ਦੌਰਾਨ ਹਾਸਲ ਕੀਤੀ ਸਿਖਲਾਈ ਅਤੇ ਹੁਨਰ ਦੀ ਮਾਨਤਾ ਲਈ Skill Certificates ਵੀ ਦਿੱਤੇ ਜਾਣਗੇ।

ਸਰਕਾਰ ਦਾ ਮੰਨਣਾ ਹੈ ਕਿ ਇਸ ਫ਼ੈਸਲੇ ਨਾਲ ਸਿਖਲਾਈ ਪ੍ਰਾਪਤ ਅਤੇ ਤਜਰਬੇਕਾਰ ਜਵਾਨਾਂ ਨੂੰ ਫ਼ੌਜ ਵਿੱਚ ਹੋਰ ਸਮਾਂ ਸੇਵਾ ਕਰਨ ਦਾ ਮੌਕਾ ਮਿਲੇਗਾ। ਉੱਥੇ ਹੀ ਅਗਨੀਵੀਰਾਂ ਨੂੰ ਵੀ ਆਪਣੇ ਫ਼ੌਜੀ ਕਰੀਅਰ ਨੂੰ ਅੱਗੇ ਵਧਾਉਣ ਲਈ ਇੱਕ ਹੋਰ ਮੌਕਾ ਮਿਲੇਗਾ।

Read Latest News and Breaking News at Daily Post TV, Browse for more News

Ad
Ad

Punjab District News