Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਪੰਜਾਬ ’ਚ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ, ਹੋਰ ਸਸਤੀ ਹੋਈ ਬਿਜਲੀ

ਪੰਜਾਬ ਵਿਚ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੰਜਾਬ ਬਿਜਲੀ ਨਿਗਮ) ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਬਿਜਲੀ ਹੋਰ ਸਸਤੀ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਬਿਜਲੀ ਖਪਤਕਾਰਾਂ ਲਈ ਵੱਡਾ ਤੋਹਫਾ ਮੰਨਿਆ ਜਾ ਰਿਹਾ ਹੈ। […]
Nishant Malyan
By : Updated On: 28 Mar 2025 17:48:PM
ਪੰਜਾਬ ’ਚ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ, ਹੋਰ ਸਸਤੀ ਹੋਈ ਬਿਜਲੀ

ਪੰਜਾਬ ਵਿਚ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੰਜਾਬ ਬਿਜਲੀ ਨਿਗਮ) ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਬਿਜਲੀ ਹੋਰ ਸਸਤੀ ਕਰਨ ਦਾ ਫੈਸਲਾ ਲਿਆ ਹੈ।

ਇਸ਼ਤਿਹਾਰ


ਇਸ ਫੈਸਲੇ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਬਿਜਲੀ ਖਪਤਕਾਰਾਂ ਲਈ ਵੱਡਾ ਤੋਹਫਾ ਮੰਨਿਆ ਜਾ ਰਿਹਾ ਹੈ। ਬੇਸ਼ੱਕ ਪੰਜਾਬ ਵਿਚ 7 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਲਈ 300 ਯੂਨਿਟ ਤੱਕ ਬਿਜਲੀ ਬਿੱਲ ਮੁਆਫੀ ਹਨ ਪਰ ਰੈਗੂਲੇਟਰੀ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਵਾਸਤੇ 300 ਯੂਨਿਟ ਤੱਕ ਬਿਜਲੀ ਬਿੱਲ ਪਹਿਲਾਂ 1781 ਰੁਪਏ ਬਣਦਾ ਸੀ ਜੋ ਹੁਣ ਨਵੀਂਆਂ ਦਰਾਂ ਮੁਤਾਬਕ 1629 ਰੁਪਏ ਬਣੇਗਾ। ਇਸੇ ਤਰੀਕੇ 2 ਕਿਲੋਵਾਟ ਤੋਂ 7 ਕਿਲੋਵਾਟ ਤੱਕ ਬਿਜਲੀ ਬਿੱਲ 300 ਯੂਨਿਟ ਲਈ 1806 ਰੁਪਏ ਬਣਦਾ ਸੀ ਜੋ ਹੁਣ 1716 ਰੁਪਏ ਬਣੇਗਾ। ਇਸੇ ਤਰੀਕੇ 7 ਕਿਲੋਵਾਟ ਤੋਂ 20 ਕਿਲੋਵਾਟ ਤੱਕ ਬਿਜਲੀ ਬਿੱਲ ਜੋ ਪਹਿਲਾਂ 1964 ਰੁਪਏ ਬਣਦਾ ਸੀ, ਉਹ ਹੁਣ 1932 ਰੁਪਏ ਬਣੇਗਾ। ਕਮਿਸ਼ਨ ਨੇ ਪਹਿਲਾਂ ਦੀਆਂ ਤਿੰਨ ਸਲੈਬਾਂ ਦੀ ਥਾਂ ਹੁਣ ਦੋ ਸਲੈਬਾਂ ਨਿਰਧਾਰਿਤ ਕਰ ਦਿੱਤੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News