ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਤੇ ਪ੍ਰੋਡਿਊਸਰ ਪਿੰਕੀ ਧਾਲੀਵਾਲ ਵਿਚਾਲੇ ਵਿਵਾਦ ਥਮ ਗਿਆ ਹੈ। ਦਰਅਸਲ ਵਿੱਚ ਗਾਇਕਾ ਸੁਨੰਦਾ ਤੇ ਧਾਲੀਵਾਲ ਵਿਚਕਾਰ ਸਮਝੌਤਾ ਹੋ ਗਿਆ ਹੈ, ਜਿਸ ਵਿੱਚ ਤੋਂ ਬਾਅਦ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਇਸ ਮਗਰੋਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਐਫਆਈਆਰ ਰੱਦ ਕਰਨ ਦੇ ਹੁਕਮ ਦੇ ਦਿੱਤੇ ਹਨ।
ਇਸ ਮਗਰੋਂ ਮਾਮਲਾ ਰੱਦ ਕਰ ਦਿੱਤਾ ਗਿਆ ਹੈ। ਮਾਮਲੇ ਦੀ ਸੁਣਵਾਈ ਏ. ਸੀ. ਜੇ. ਐੱਮ/ਐੱਸ. ਏ. ਐੱਸ.ਨਗਰ ਅਨੀਸ਼ ਗੋਇਲ ਦੀ ਅਦਾਲਤ ਵਿੱਚ ਹੋਈ। ਦੋਵਾਂ ਨੇ ਇਕ ਮਾਮਲੇ ਵਿੱਚ ਐੱਫਆਈਆਰ ਰੱਦ ਕਰਨ ਲਈ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਸੀ। ਹਾਈ ਕੋਰਟ ਨੇ ਉਸ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਤੇ ਐੱਫਆਈਆਰ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ।
ਸੁਨੰਦਾ ਸ਼ਰਮਾ ਨੇ ਮੋਹਾਲੀ ਦੇ ਜ਼ਿਲ੍ਹਾ ਪੁਲਸ ਮੁਖੀ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਕੀ ਧਾਲੀਵਾਲ ਉਤੇ ਆਰਥਿਕ ਸ਼ੋਸ਼ਣ, ਧੋਖਾਧੜੀ, ਜ਼ਬਰਦਸਤੀ ਦਸਤਾਵੇਜ਼ਾਂ ਉਤੇ ਦਸਤਖ਼ਤ ਕਰਵਾਉਣ, ਬਦਨਾਮ ਕਰਨ ਦੀਆਂ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲਾਏ ਸਨ, ਜਿਸ ਤੋਂ ਬਾਅਦ ਥਾਣਾ ਮਟੌਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਸੀ।