ਕੌਂਸਲਰ ਦੇ ਘਰ ਬਾਹਰ ਫਾਇਰਿੰਗ ਕੇਸ ‘ਚ ਵੱਡਾ ਖੁਲਾਸਾ, ਹਥਿਆਰ ਸਮੇਤ 5 ਆਰੋਪੀ ਗ੍ਰਿਫ਼ਤਾਰ

Amritsar Faizpura firing case; ਪਿਛਲੇ ਦਿਨੀਂ ਅੰਮ੍ਰਿਤਸਰ ਦੇ ਫੈਜ਼ਪੁਰਾ ਇਲਾਕੇ ਵਿੱਚ ਇੱਕ ਮਹਿਲਾ ਕੌਂਸਲਰ ਦੇ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਸੀ, ਜਿਸ ਨੂੰ ਲੈ ਕੇ ਕਾਨੂੰਨ-ਵਿਵਸਥਾ ‘ਤੇ ਵੀ ਕਈ ਸਵਾਲ ਖੜੇ ਹੋਏ ਸਨ। ਹੁਣ ਇਸ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਅੱਜ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ […]
Jaspreet Singh
By : Published: 09 Mar 2026 21:20:PM
ਕੌਂਸਲਰ ਦੇ ਘਰ ਬਾਹਰ ਫਾਇਰਿੰਗ ਕੇਸ ‘ਚ ਵੱਡਾ ਖੁਲਾਸਾ, ਹਥਿਆਰ ਸਮੇਤ 5 ਆਰੋਪੀ ਗ੍ਰਿਫ਼ਤਾਰ

Amritsar Faizpura firing case; ਪਿਛਲੇ ਦਿਨੀਂ ਅੰਮ੍ਰਿਤਸਰ ਦੇ ਫੈਜ਼ਪੁਰਾ ਇਲਾਕੇ ਵਿੱਚ ਇੱਕ ਮਹਿਲਾ ਕੌਂਸਲਰ ਦੇ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਸੀ, ਜਿਸ ਨੂੰ ਲੈ ਕੇ ਕਾਨੂੰਨ-ਵਿਵਸਥਾ ‘ਤੇ ਵੀ ਕਈ ਸਵਾਲ ਖੜੇ ਹੋਏ ਸਨ। ਹੁਣ ਇਸ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਅੱਜ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 7 ਮਾਰਚ 2026 ਨੂੰ ਤਕਰੀਬਨ ਰਾਤ 12:30 ਵਜੇ ਫੈਜ਼ਪੁਰਾ ਚੌਕੀ ਦੇ ਅਧੀਨ ਥਾਣਾ ਮਜੀਠਾ ਰੋਡ ਇਲਾਕੇ ਵਿੱਚ ਫਾਇਰਿੰਗ ਦੀ ਸੂਚਨਾ ਮਿਲੀ ਸੀ। ਇਸ ਘਟਨਾ ਨੂੰ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਕਾਫ਼ੀ ਹਾਈਲਾਈਟ ਕੀਤਾ ਗਿਆ ਅਤੇ ਕਿਹਾ ਗਿਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਖਰਾਬ ਹੋ ਰਹੀ ਹੈ।

ਸੀਪੀ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਦੀ ਬਹੁਤ ਹੀ ਪ੍ਰੋਫੈਸ਼ਨਲ ਢੰਗ ਨਾਲ ਜਾਂਚ ਕੀਤੀ। ਜਾਂਚ ਦੌਰਾਨ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਗਏ। ਪ੍ਰਾਰੰਭਿਕ ਸ਼ਿਕਾਇਤ ਵਿੱਚ ਇੰਦਰਜੀਤ ਸਿੰਘ ਵੱਲੋਂ ਦੱਸਿਆ ਗਿਆ ਸੀ ਕਿ ਉਸ ਦੀ ਭਾਣਜੀ ਨੇ ਲਵ ਮੈਰਿਜ ਕੀਤੀ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਕੁਝ ਲੋਕਾਂ ਨਾਲ ਰੰਜਿਸ਼ ਸੀ। ਉਸ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਲੋਕਾਂ ਵੱਲੋਂ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ ਹੈ। ਪਰ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਅਸਲ ਵਿੱਚ ਇਹ ਘਟਨਾ ਰਚੀ ਹੋਈ ਸਾਜ਼ਿਸ਼ ਸੀ। ਪੁਲਿਸ ਮੁਤਾਬਕ ਪਰਿਵਾਰਕ ਮੈਂਬਰਾਂ ਨੇ ਹੀ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਇਹ ਹਮਲਾ ਕਰਵਾਇਆ ਸੀ, ਤਾਂ ਜੋ ਲਵ ਮੈਰਿਜ ਦੇ ਮਾਮਲੇ ਵਿੱਚ ਕੋਰਟ ਵਿੱਚ ਚੱਲ ਰਹੀ ਕਾਰਵਾਈ ਨੂੰ ਪ੍ਰਭਾਵਿਤ ਕੀਤਾ ਜਾ ਸਕੇ।

ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਦਾਨਿਸ਼, ਪ੍ਰਿਤਪਾਲ ਸਿੰਘ, ਵਿਸ਼ੂ, ਆਕਾਸ਼ ਸੋਹਤਾ ਅਤੇ ਮਾਨਵ ਵਜੋਂ ਹੋਈ ਹੈ। ਇੱਕ ਹੋਰ ਆਰੋਪੀ ਅਖਿਲ ਅਜੇ ਫਰਾਰ ਹੈ, ਜਿਸ ਦੀ ਤਲਾਸ਼ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਫਾਇਰਿੰਗ ਵਿੱਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਸੀ, ਜਿਸ ਨੂੰ ਜਾਂਚ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਆਰੋਪੀ ਪੁਲਿਸ ਰਿਮਾਂਡ ‘ਤੇ ਹਨ ਅਤੇ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸੀਪੀ ਭੁੱਲਰ ਨੇ ਇਸ ਮੌਕੇ ‘ਤੇ ਲੋਕਾਂ ਅਤੇ ਸਮਾਜ ਦੇ ਪ੍ਰਭਾਵਸ਼ਾਲੀ ਵਰਗਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਘਟਨਾ ‘ਤੇ ਤੁਰੰਤ ਨਤੀਜਾ ਨਾ ਕੱਢਿਆ ਜਾਵੇ ਅਤੇ ਪੁਲਿਸ ਨੂੰ ਜਾਂਚ ਕਰਨ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਹਰ ਸੰਵੇਦਨਸ਼ੀਲ ਮਾਮਲੇ ਨੂੰ ਤਰਜੀਹ ਦੇ ਕੇ ਜਾਂਚ ਕਰਦੀ ਹੈ ਅਤੇ ਦੋਸ਼ੀਆਂ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ।

Read Latest News and Breaking News at Daily Post TV, Browse for more News

Ad
Ad