Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਕਪੂਰਥਲਾ ਜੇਲ੍ਹ ‘ਚ ਵੱਡਾ ਬਵਾਲ: ਕੈਦੀਆਂ ਵਿਚਾਲੇ ਖੂਨੀ ਝੜਪ ਤੋਂ ਬਾਅਦ ਜੇਲ੍ਹ ਨੂੰ ਲਾਈ ਅੱਗ, ਬੈਰਕਾਂ ਦੀਆਂ ਕੰਧਾਂ ਵੀ ਤੋੜੀਆਂ

Kapurthala Jail Violence: ਪੰਜਾਬ ਦੀ ਬੇਹੱਦ ਸੰਵੇਦਨਸ਼ੀਲ ਅਤੇ ਹਾਈ-ਪ੍ਰੋਫਾਈਲ ਕੇਂਦਰੀ ਜੇਲ੍ਹ ਕਪੂਰਥਲਾ ਵਿੱਚੂ ਬੀਤੀ ਰਾਤ (ਸ਼ਨੀਵਾਰ ਰਾਤ) ਹਾਲਾਤ ਉਸ ਵੇਲੇ ਅਚਾਨਕ ਬੇਕਾਬੂ ਹੋ ਗਏ, ਜਦੋਂ ਪੂਰਾ ਜੇਲ੍ਹ ਕੰਪਲੈਕਸ ਇੱਕ ਹਿੰਸਕ ਅਖਾੜੇ ਵਿੱਚ ਤਬਦੀਲ ਹੋ ਗਿਆ। ਰਾਤ ਕਰੀਬ 8:30 ਵਜੇ ਇੱਕ ਕੈਦੀ ਨਾਲ ਹੋਈ ਮਾਮੂਲੀ ਤਕਰਾਰ ਨੇ ਇੰਨਾ ਭਿਆਨਕ ਰੂਪ ਧਾਰ ਲਿਆ ਕਿ ਦੇਖਦੇ ਹੀ ਦੇਖਦੇ […]
By : Updated On: 24 May 2026 07:43:AM
ਕਪੂਰਥਲਾ ਜੇਲ੍ਹ ‘ਚ ਵੱਡਾ ਬਵਾਲ: ਕੈਦੀਆਂ ਵਿਚਾਲੇ ਖੂਨੀ ਝੜਪ ਤੋਂ ਬਾਅਦ ਜੇਲ੍ਹ ਨੂੰ ਲਾਈ ਅੱਗ, ਬੈਰਕਾਂ ਦੀਆਂ ਕੰਧਾਂ ਵੀ ਤੋੜੀਆਂ

Kapurthala Jail Violence: ਪੰਜਾਬ ਦੀ ਬੇਹੱਦ ਸੰਵੇਦਨਸ਼ੀਲ ਅਤੇ ਹਾਈ-ਪ੍ਰੋਫਾਈਲ ਕੇਂਦਰੀ ਜੇਲ੍ਹ ਕਪੂਰਥਲਾ ਵਿੱਚੂ ਬੀਤੀ ਰਾਤ (ਸ਼ਨੀਵਾਰ ਰਾਤ) ਹਾਲਾਤ ਉਸ ਵੇਲੇ ਅਚਾਨਕ ਬੇਕਾਬੂ ਹੋ ਗਏ, ਜਦੋਂ ਪੂਰਾ ਜੇਲ੍ਹ ਕੰਪਲੈਕਸ ਇੱਕ ਹਿੰਸਕ ਅਖਾੜੇ ਵਿੱਚ ਤਬਦੀਲ ਹੋ ਗਿਆ। ਰਾਤ ਕਰੀਬ 8:30 ਵਜੇ ਇੱਕ ਕੈਦੀ ਨਾਲ ਹੋਈ ਮਾਮੂਲੀ ਤਕਰਾਰ ਨੇ ਇੰਨਾ ਭਿਆਨਕ ਰੂਪ ਧਾਰ ਲਿਆ ਕਿ ਦੇਖਦੇ ਹੀ ਦੇਖਦੇ ਕੈਦੀਆਂ ਅਤੇ ਹਵਾਲਾਤੀਆਂ ਦੇ ਦੋ ਗੁੱਟ ਆਪਸ ਵਿੱਚ ਭਿੜ ਗਏ। ਇਸ ਖੂਨੀ ਝੜਪ ਦੌਰਾਨ ਗੁੱਸੇ ਵਿੱਚ ਆਏ ਕੈਦੀਆਂ ਨੇ ਜੇਲ੍ਹ ਦੇ ਅੰਦਰ ਜੰਮ ਕੇ ਰੋਲਾ ਮਚਾਇਆ ਅਤੇ ਸਰਕਾਰੀ ਸੰਪਤੀ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ।

ਇਸ਼ਤਿਹਾਰ

ਅੱਗ ਲਗਾਉਣ ਦੀ ਕੋਸ਼ਿਸ਼

ਹਿੰਸਾ ‘ਤੇ ਉਤਾਰੂ ਹੋਏ ਕੈਦੀਆਂ ਨੇ ਜੇਲ੍ਹ ਦੀ ਬੈਰਕ ਨੰਬਰ 4 ਦੀਆਂ ਅੰਦਰੂਨੀ ਕੰਧਾਂ ਨੂੰ ਬੁਰੀ ਤਰ੍ਹਾਂ ਢਾਹ ਦਿੱਤਾ। ਇੱਥੇ ਹੀ ਬੱਸ ਨਹੀਂ, ਹੰਗਾਮਾ ਕਰ ਰਹੇ ਕੈਦੀਆਂ ਦੇ ਇੱਕ ਧੜੇ ਨੇ ਜੇਲ੍ਹ ਦੇ ਇੱਕ ਹਿੱਸੇ ਵਿੱਚ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ, ਜਿਸ ਕਾਰਨ ਅੰਦਰ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਜੇਲ੍ਹ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਜਦੋਂ ਸੁਰੱਖਿਆ ਕਰਮਚਾਰੀਆਂ ਨੇ ਬਵਾਲ ਨੂੰ ਸ਼ਾਂਤ ਕਰਨ ਅਤੇ ਸਥਿਤੀ ਨੂੰ ਸੰਭਾਲਣ ਦਾ ਯਤਨ ਕੀਤਾ, ਤਾਂ ਕੈਦੀਆਂ ਨੇ ਉਨ੍ਹਾਂ ‘ਤੇ ਵੀ ਹਮਲਾ ਕਰ ਦਿੱਤਾ।

ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ, ਗੋਲੀ ਚੱਲਣ ਦਾ ਦਾਅਵਾ

ਇਸ ਖ਼ੌਫ਼ਨਾਕ ਘਟਨਾ ਦੇ ਕੁਝ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇਨ੍ਹਾਂ ਵੀਡੀਓਜ਼ ਵਿੱਚ ਜੇਲ੍ਹ ਦੇ ਅੰਦਰ ਬੰਦ ਕੈਦੀ ਪ੍ਰਸ਼ਾਸਨ ‘ਤੇ ਗੋਲੀਆਂ ਚਲਾਉਣ ਦੇ ਗੰਭੀਰ ਦੋਸ਼ ਲਗਾ ਰਹੇ ਹਨ। ਕੈਦੀਆਂ ਦਾ ਦਾਵਾ ਹੈ ਕਿ ਉਨ੍ਹਾਂ ਨੂੰ ਕਾਬੂ ਕਰਨ ਲਈ ਜੇਲ੍ਹ ਅਧਿਕਾਰੀਆਂ ਨੇ ਫਾਇਰਿੰਗ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦੇ ਇੱਕ ਸਾਥੀ ਨੂੰ ਗੋਲੀ ਲੱਗੀ ਹੈ। ਹਾਲਾਂਕਿ, ਪੁਲਿਸ ਜਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਅਧਿਕਾਰਤ ਤੌਰ ‘ਤੇ ਗੋਲੀ ਚੱਲਣ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

ਬਾਹਰ ਲੱਗੀਆਂ ਐਂਬੂਲੈਂਸਾਂ ਦੀਆਂ ਕਤਾਰਾਂ; DIG ਵੱਲੋਂ ਸਥਿਤੀ ਕਾਬੂ ‘ਚ ਹੋਣ ਦਾ ਦਾਅਵਾ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜੇਲ੍ਹ ਦੇ ਮੁੱਖ ਗੇਟ ਦੇ ਬਾਹਰ 5 ਤੋਂ 6 ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਸਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਹਿੰਸਾ ਵਿੱਚ ਕਈ ਕੈਦੀ ਅਤੇ ਮੁਲਾਜ਼ਮ ਜ਼ਖਮੀ ਹੋਏ ਹਨ। ਹੰਗਾਮੇ ਦੀ ਸੂਚਨਾ ਮਿਲਦੇ ਹੀ ਕਪੂਰਥਲਾ ਦੇ ਸੀਨੀਅਰ ਪੁਲਿਸ ਕਪਤਾਨ (SSP) ਭਾਰੀ ਪੁਲਿਸ ਫੋਰਸ ਸਮੇਤ ਜੇਲ੍ਹ ਪਹੁੰਚੇ। ਦੇਰ ਰਾਤ ਜਾਲੰਧਰ ਰੇਂਜ ਦੇ ਡੀਆਈਜੀ (DIG) ਨੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਕਿ ਹੁਣ ਜੇਲ੍ਹ ਦੇ ਅੰਦਰ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ।

ਪੁਲਿਸ ਅਧਿਕਾਰੀਆਂ ਅਨੁਸਾਰ ਜੇਲ੍ਹ ਦੀ ਸੁਰੱਖਿਆ ਵਿੱਚ ਹੋਈ ਇਸ ਵੱਡੀ ਚੂਕ ਦੇ ਅਸਲ ਕਾਰਨਾਂ ਦੀ ਜਾਂਚ ਲਈ ਉੱਚ ਪੱਧਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਮਹਿਜ਼ ਇੱਕ ਮਾਮੂਲੀ ਬਹਿਸ ਇੰਨੇ ਵੱਡੇ ਹਿੰਸਕ ਰੂਪ ਵਿੱਚ ਕਿਵੇਂ ਬਦਲ ਗਈ ਅਤੇ ਇਸ ਪਿੱਛੇ ਕਿਹੜੀ ਸਾਜ਼ਿਸ਼ ਸੀ।

Read Latest News and Breaking News at Daily Post TV, Browse for more News

Ad
Ad

Punjab District News