Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

AAP ਨੂੰ ਵੱਡਾ ਝਟਕਾ , ਲੌਂਗੋਵਾਲ ਨਗਰ ਕੌਂਸਲ ਦੀ ਮੌਜੂਦਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਆਮ ਆਦਮੀ ਪਾਰਟੀ ਦੀ ਰਾਜਧਾਨੀ ਸੰਗਰੂਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲੌਂਗੋਵਾਲ ਨਗਰ ਕੌਂਸਲ ਦੀ ਮੌਜੂਦਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਆਮ ਆਦਮੀ ਪਾਰਟੀ ਨੂੰ ਛੱਡ ਕੇ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ […]
Nishant Malyan
By : Updated On: 11 Jan 2026 19:41:PM
AAP ਨੂੰ ਵੱਡਾ ਝਟਕਾ , ਲੌਂਗੋਵਾਲ ਨਗਰ ਕੌਂਸਲ ਦੀ ਮੌਜੂਦਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਆਮ ਆਦਮੀ ਪਾਰਟੀ ਦੀ ਰਾਜਧਾਨੀ ਸੰਗਰੂਰ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲੌਂਗੋਵਾਲ ਨਗਰ ਕੌਂਸਲ ਦੀ ਮੌਜੂਦਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਆਮ ਆਦਮੀ ਪਾਰਟੀ ਨੂੰ ਛੱਡ ਕੇ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ ਕੀਤਾ ਹੈ।

ਇਸ਼ਤਿਹਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਵੀ ਤੰਜ ਕਸਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ ‘ਚ ਆਮ ਆਦਮੀ ਪਾਰਟੀ ‘ਤੇ ਬੰਬ ਫੁੱਟਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਕੰਮਾਂ ਨੂੰ ਯਾਦ ਕਰ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਥੋੜੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਹੋਰ ਅਹੁਦੇਦਾਰ ਵੀ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣਗੇ।


ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਇੱਕ ਘੰਟਾ ਕਰਦੇ ਰਹੇ ਪਰਿਵਾਰ ਦੀਆਂ ਮਿਨਤਾਂ ਪਰ ਪਰਿਵਾਰ ਨੇ ਕਿਹਾ ਹੁਣ ਬਹੁਤ ਹੋ ਗਿਆ ਹੁਣ ਅਸੀਂ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਹੀ ਕੰਮ ਕਰਾਂਗੇ। ਵੱਡੇ ਵੱਡੇ ਲੀਡਰਾਂ ਦੇ ਫੋਨ ਆਉਣ ‘ਤੇ ਵੀ ਪਰਵਿੰਦਰ ਕੌਰ ਬਰਾੜ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਇਆ ਹੈ।

Read Latest News and Breaking News at Daily Post TV, Browse for more News

Ad
Ad

Punjab District News