Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਸੁਰਜੀਤ ਸਿੰਘ ਰੱਖੜਾ ‘ਆਪ’ ਚ ਹੋਣਗੇ ਸ਼ਾਮਿਲ

Surjit Singh Rakhra: ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ। ਸਾਬਕਾ ਕੈਬਨਿਟ ਮੰਤਰੀ ਅਤੇ ਸਮਾਣਾ ਹਲਕੇ ਦੇ ਪ੍ਰਭਾਵਸ਼ਾਲੀ ਆਗੂ ਸੁਰਜੀਤ ਸਿੰਘ ਰੱਖੜਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਹ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ, ਜਿਸਨੂੰ ਮਾਲਵਾ ਖੇਤਰ ਦੀ ਸਿਆਸਤ ਲਈ ਇੱਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਸੁਰਜੀਤ ਸਿੰਘ ਰੱਖੜਾ ‘ਆਪ’ ਚ ਹੋਣਗੇ ਸ਼ਾਮਿਲ

Surjit Singh Rakhra: ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆ ਰਿਹਾ ਹੈ। ਸਾਬਕਾ ਕੈਬਨਿਟ ਮੰਤਰੀ ਅਤੇ ਸਮਾਣਾ ਹਲਕੇ ਦੇ ਪ੍ਰਭਾਵਸ਼ਾਲੀ ਆਗੂ ਸੁਰਜੀਤ ਸਿੰਘ ਰੱਖੜਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਹ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ, ਜਿਸਨੂੰ ਮਾਲਵਾ ਖੇਤਰ ਦੀ ਸਿਆਸਤ ਲਈ ਇੱਕ ਅਹਿਮ ਮੋੜ ਵਜੋਂ ਦੇਖਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਖੁਦ ਸੁਰਜੀਤ ਸਿੰਘ ਰੱਖੜਾ ਦੇ ਗ੍ਰਹਿ ਕਰਤਾਰ ਵਿਲਾ, ਰੱਖੜਾ ਵਿਖੇ ਪਹੁੰਚਣਗੇ ਅਤੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ। ਇਸ ਮੌਕੇ ਵੱਡੇ ਪੱਧਰ ‘ਤੇ ਰਾਜਨੀਤਿਕ ਇਕੱਠ ਹੋਣ ਦੀ ਸੰਭਾਵਨਾ ਹੈ, ਕਿਉਂਕਿ ਸੁਰਜੀਤ ਸਿੰਘ ਰੱਖੜਾ ਦੇ ਹਜ਼ਾਰਾਂ ਸਮਰਥਕ ਵੀ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦਾ ਪੱਲਾ ਫੜ ਸਕਦੇ ਹਨ।

ਪੰਜਾਬ ਦੀ ਸਿਆਸਤ ਦਾ ਇੱਕ ਜਾਣਿਆ-ਪਛਾਣਿਆ ਚਿਹਰਾ

ਸੁਰਜੀਤ ਸਿੰਘ ਰੱਖੜਾ ਪੰਜਾਬ ਦੀ ਸਿਆਸਤ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਹਨ। ਉਹ ਪਹਿਲਾਂ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਸਮਾਣਾ ਹਲਕੇ ਵਿੱਚ ਉਨ੍ਹਾਂ ਦਾ ਕਾਫ਼ੀ ਮਜ਼ਬੂਤ ਧੜਾ ਮੰਨਿਆ ਜਾਂਦਾ ਹੈ। ਰੱਖੜਾ ਦੀ ਪਾਰਟੀ ਬਦਲੀ ਨਾਲ ਮਾਲਵਾ ਖੇਤਰ ਦੀ ਸਿਆਸੀ ਸਮੀਕਰਨਾਂ ‘ਤੇ ਵੀ ਵੱਡਾ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਰੱਖੜਾ ਦੀ ‘ਆਪ’ ਵਿੱਚ ਐਂਟਰੀ ਪਾਰਟੀ ਨੂੰ ਪਿੰਡਾਂ ਅਤੇ ਰਵਾਇਤੀ ਵੋਟ ਬੈਂਕ ਵਿੱਚ ਹੋਰ ਮਜ਼ਬੂਤੀ ਦੇ ਸਕਦੀ ਹੈ। ਇਸ ਨਾਲ ਵਿਰੋਧੀ ਪਾਰਟੀਆਂ ਲਈ ਵੀ ਨਵੀਆਂ ਚੁਣੌਤੀਆਂ ਖੜ੍ਹੀਆਂ ਹੋ ਸਕਦੀਆਂ ਹਨ। ਖ਼ਾਸ ਕਰਕੇ ਮਾਲਵਾ ਖੇਤਰ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਿਆਸੀ ਤਬਦੀਲੀ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਵੀ ਇਸ ਸ਼ਮੂਲੀਅਤ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਵਰਕਰਾਂ ਦਾ ਮੰਨਣਾ ਹੈ ਕਿ ਸੁਰਜੀਤ ਸਿੰਘ ਰੱਖੜਾ ਵਰਗੇ ਤਜਰਬੇਕਾਰ ਆਗੂ ਦੇ ਸ਼ਾਮਲ ਹੋਣ ਨਾਲ ਪਾਰਟੀ ਦੀ ਸੰਗਠਨਾਤਮਕ ਤਾਕਤ ਹੋਰ ਵਧੇਗੀ।

Read Latest News and Breaking News at Daily Post TV, Browse for more News

Ad
Ad

Punjab District News