Journalism Of Hope
BREAKING NEWS
ਬਹਿਬਲ ਕਲਾਂ ਗੋਲੀ ਕਾਂਡ: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ SIT ਸਾਹਮਣੇ ਹੋਣਗੇ ਪੇਸ਼... ਹਾਈਵਾ ਨੇ ਮਾਰੀ ਟੱਕਰ, 6 ਦੋਸਤਾਂ ਦੀ ਦਰਦਨਾਕ ਮੌਤ, ਨਰਸਿੰਘਪੁਰ ਵਿੱਚ ਸੜਕ ਕਿਨਾਰੇ ਸੈਲਫੀ ਲੈਂਦੇ ਸਮੇਂ ਕੁਚਲਿਆ... ਰਾਹੁਲ ਗਾਂਧੀ ਪਹੁੰਚੇ ਸੰਸਦ, ਕਾਂਗਰਸ ਸੰਸਦ ਮੈਂਬਰਾਂ ਵੱਲੋਂ ਮੁਲਤਵੀ ਮਤੇ, ਕਈ ਅਹਿਮ ਮੁੱਦਿਆਂ ’ਤੇ ਹੰਗਾਮੇ ਦੇ ਆਸਾਰ.... ਜੰਤਰ-ਮੰਤਰ ’ਤੇ 10 ਹਜ਼ਾਰ ਪ੍ਰਦਰਸ਼ਨਕਾਰੀ, ਸੰਸਦ ਮਾਰਚ ਦੀ ਤਿਆਰੀ: ਪੁਲਿਸ ਦੀ ਮਨਜ਼ੂਰੀ ਨਹੀਂ... ਜੰਤਰ-ਮੰਤਰ ’ਤੇ ਹੰਗਾਮਾ: ਸੰਸਦ ਵੱਲ ਵਧ ਰਹੇ CJP ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਦਾ ਲਾਠੀਚਾਰਜ; ਅੰਦੋਲਨ ਵਿੱਚ ਕਈ ਵੱਡੇ ਸਿਆਸੀ ਆਗੂ ਕੁੱਦੇ

ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ, ਪੰਜਾਬ-ਹਰਿਆਣਾ ਦੇ ਦੋਮੋਸਟ ਵਾਂਟੇਡ ਗੈਂਗਸਟਰ ਗ੍ਰਿਫ਼ਤਾਰ

Punjab Gangster Virendra Joban Arrested; ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਵਾਰ ਆਨ ਗੈਂਗਸਟਰ’ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸਪੈਸ਼ਲ ਆਪ੍ਰੇਸ਼ਨ ‘ਆਪ੍ਰੇਸ਼ਨ ਲਾਂਗ ਆਰਮ’ ਅਧੀਨ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਵਰਿੰਦਰ ਜੋਬਨ ਨੂੰ ਅਫ਼ਰੀਕੀ ਦੇਸ਼ ਅੰਗੋਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਚਾਰ ਸਨਸਨੀਖੇਜ਼ ਕਤਲ ਮਾਮਲਿਆਂ ਵਿੱਚ ਲੋੜੀਂਦਾ ਸੀ […]
Jaspreet Singh
By : Updated On: 20 Jul 2026 17:23:PM
ਪੰਜਾਬ ਪੁਲਿਸ ਦੀ ਵੱਡੀ ਸਫ਼ਲਤਾ, ਪੰਜਾਬ-ਹਰਿਆਣਾ ਦੇ ਦੋਮੋਸਟ ਵਾਂਟੇਡ ਗੈਂਗਸਟਰ ਗ੍ਰਿਫ਼ਤਾਰ

Punjab Gangster Virendra Joban Arrested; ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਵਾਰ ਆਨ ਗੈਂਗਸਟਰ’ ਤਹਿਤ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸਪੈਸ਼ਲ ਆਪ੍ਰੇਸ਼ਨ ‘ਆਪ੍ਰੇਸ਼ਨ ਲਾਂਗ ਆਰਮ’ ਅਧੀਨ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਵਰਿੰਦਰ ਜੋਬਨ ਨੂੰ ਅਫ਼ਰੀਕੀ ਦੇਸ਼ ਅੰਗੋਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ਼ਤਿਹਾਰ

ਪੁਲਿਸ ਮੁਤਾਬਕ, ਮੁਲਜ਼ਮ ਚਾਰ ਸਨਸਨੀਖੇਜ਼ ਕਤਲ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਜਾਅਲੀ ਪਾਸਪੋਰਟ ਬਣਵਾ ਕੇ ਵਿਦੇਸ਼ ਫਰਾਰ ਹੋ ਗਿਆ ਸੀ। ਇਹ ਜਾਣਕਾਰੀ ਏਜੀਟੀਐੱਫ (AGTF) ਦੇ ਐਸਪੀ ਬਿਕਰਮਜੀਤ ਸਿੰਘ ਨੇ ਦਿੱਤੀ।

3 ਮਹੀਨੇ ਤੱਕ ਚੱਲਿਆ ਇੰਟੈਲੀਜੈਂਸ ਆਪ੍ਰੇਸ਼ਨ

ਐਸਪੀ ਨੇ ਦੱਸਿਆ ਕਿ ਮੁਲਜ਼ਮ ਦੀ ਲੋਕੇਸ਼ਨ ਦਾ ਪਤਾ ਲਗਾਉਣ ਲਈ ਕਰੀਬ ਤਿੰਨ ਮਹੀਨੇ ਤੱਕ ਇੰਟੈਲੀਜੈਂਸ ਅਧਾਰਿਤ ਆਪ੍ਰੇਸ਼ਨ ਚਲਾਇਆ ਗਿਆ। ਵੱਖ-ਵੱਖ ਸਰੋਤਾਂ ਤੋਂ ਮਿਲੀ ਜਾਣਕਾਰੀ ਕੇਂਦਰੀ ਏਜੰਸੀਆਂ ਨਾਲ ਸਾਂਝੀ ਕੀਤੀ ਗਈ, ਜਿਸ ਤੋਂ ਬਾਅਦ ਅੰਗੋਲਾ ਵਿੱਚ ਉਸ ਦੀ ਪਛਾਣ ਕਰਕੇ ਗ੍ਰਿਫ਼ਤਾਰ ਕੀਤਾ ਗਿਆ।

ਇਸ ਕਾਰਵਾਈ ਦੌਰਾਨ ਮਨਜੋਤ ਸਿੰਘ ਨਾਮਕ ਇੱਕ ਹੋਰ ਮੁਲਜ਼ਮ ਨੂੰ ਵੀ ਕਾਬੂ ਕੀਤਾ ਗਿਆ, ਜੋ ਹਰਿਆਣਾ ਵਿੱਚ ਵੀ ਲੋੜੀਂਦਾ ਦੱਸਿਆ ਜਾ ਰਿਹਾ ਹੈ।

ਜਾਅਲੀ ਪਾਸਪੋਰਟ ਦੇ ਆਸਰੇ ਵਿਦੇਸ਼ ਭੱਜਿਆ ਸੀ

ਅਧਿਕਾਰੀਆਂ ਮੁਤਾਬਕ, ਵਰਿੰਦਰ ਜੋਬਨ ਨੇ ‘ਸੰਦੀਪ’ ਨਾਮ ਨਾਲ ਜਾਅਲੀ ਪਾਸਪੋਰਟ ਬਣਵਾਇਆ ਅਤੇ ਉਸ ਦੇ ਆਧਾਰ ‘ਤੇ ਵਿਦੇਸ਼ ਵਿੱਚ ਸ਼ਰਨ ਲਈ। ਜਾਅਲੀ ਪਛਾਣ ਕਾਰਨ ਉਸ ਨੂੰ ਟਰੈਕ ਕਰਨ ਵਿੱਚ ਕਈ ਮੁਸ਼ਕਲਾਂ ਆਈਆਂ, ਪਰ ਵੱਖ-ਵੱਖ ਏਜੰਸੀਆਂ ਵਿਚਾਲੇ ਤਾਲਮੇਲ ਅਤੇ ਤਕਨੀਕੀ ਨਿਗਰਾਨੀ ਦੀ ਮਦਦ ਨਾਲ ਆਖ਼ਿਰਕਾਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੰਜਾਬ ਸਰਕਾਰ ਵੱਲੋਂ ਵਰਿੰਦਰ ਜੋਬਨ ‘ਤੇ 5 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।

ਵਿਦੇਸ਼ ਤੋਂ ਚੱਲ ਰਹੇ ਰੰਗਦਾਰੀ ਨੈੱਟਵਰਕ ਨੂੰ ਲੱਗੇਗਾ ਝਟਕਾ

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਐਕਸਟੌਰਸ਼ਨ ਕਾਲਾਂ, ਧਮਕੀਆਂ ਅਤੇ ਰੰਗਦਾਰੀ ਰਾਹੀਂ ਪੰਜਾਬ ਵਿੱਚ ਅਪਰਾਧ ਚਲਾਉਣ ਦੀ ਕੋਸ਼ਿਸ਼ ਕਰਦੇ ਹਨ। ਵਰਿੰਦਰ ਜੋਬਨ ਦੀ ਗ੍ਰਿਫ਼ਤਾਰੀ ਨਾਲ ਅਜਿਹੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਣ ਦੀ ਉਮੀਦ ਹੈ।

ਇੱਕ ਅਧਿਕਾਰੀ ਨੇ ਕਿਹਾ, “ਜੋ ਲੋਕ ਵਿਦੇਸ਼ ਵਿੱਚ ਬੈਠ ਕੇ ਪੰਜਾਬ ਵਿੱਚ ਅਪਰਾਧ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਲਈ ਇਹ ਸਪੱਸ਼ਟ ਸੰਦੇਸ਼ ਹੈ ਕਿ ਕਾਨੂੰਨ ਤੋਂ ਬਚਣਾ ਸੰਭਵ ਨਹੀਂ।”

ਅੰਤਰਰਾਸ਼ਟਰੀ ਏਜੰਸੀਆਂ ਨਾਲ ਤਾਲਮੇਲ ਬਣਿਆ ਵੱਡੀ ਤਾਕਤ

ਏਜੀਟੀਐੱਫ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਏਜੰਸੀਆਂ ਨਾਲ ਪ੍ਰਭਾਵਸ਼ਾਲੀ ਤਾਲਮੇਲ ਰੱਖਿਆ ਗਿਆ। ਵਿਦੇਸ਼ੀ ਧਰਤੀ ‘ਤੇ ਗ੍ਰਿਫ਼ਤਾਰੀ ਲਈ ਸਾਰੀਆਂ ਕਾਨੂੰਨੀ ਅਤੇ ਤਕਨੀਕੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਗਈ। ਹੁਣ ਵੀਰਿੰਦਰ ਜੋਬਨ ਨੂੰ ਜਲਦ ਪੰਜਾਬ ਲਿਆਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News