Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਬਿਕਰਮ ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’

ਚੰਡੀਗੜ੍ਹ- ਸਾਬਕਾ ਮੰਤਰੀ ਅਤੇ ਅਕਾਲੀ ਦਲ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਬੋਲਿਆ ਹੈ। ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਆਗੂਆਂ ਲਈ ਇਕ “ਪਾਇਲਟ” ਵਜੋਂ ਕੰਮ ਕਰ ਰਹੇ ਹਨ। ਮਜੀਠੀਆ ਨੇ ਟਵੀਟ ਕਰਦਿਆਂ […]
Nishant Malyan
By : Updated On: 25 Mar 2026 15:48:PM
ਬਿਕਰਮ ਮਜੀਠੀਆ ਨੇ CM ਮਾਨ ਨੂੰ ਕਿਹਾ ਦਿੱਲੀ ਦਾ ‘ਪਾਇਲਟ’

ਚੰਡੀਗੜ੍ਹ- ਸਾਬਕਾ ਮੰਤਰੀ ਅਤੇ ਅਕਾਲੀ ਦਲ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਬੋਲਿਆ ਹੈ। ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਆਗੂਆਂ ਲਈ ਇਕ “ਪਾਇਲਟ” ਵਜੋਂ ਕੰਮ ਕਰ ਰਹੇ ਹਨ।

ਇਸ਼ਤਿਹਾਰ

ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਗੁਜਰਾਤ ਅਤੇ ਗੋਆ ਦੌਰਿਆਂ ਲਈ ਪੰਜਾਬ ਦੇ ਟੈਕਸ ਦਾਤਾਵਾਂ ਦੇ ਪੈਸੇ ਨਾਲ ਪ੍ਰਾਈਵੇਟ ਜੈੱਟ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਜਿੱਥੇ ਇਕ ਆਮ ਫਲਾਈਟ ਦੀ ਟਿਕਟ ਸਿਰਫ਼ 20,000 ਰੁਪਏ ‘ਚ ਮਿਲ ਸਕਦੀ ਹੈ, ਉੱਥੇ ਹੀ ਦਿੱਲੀ ਦੇ ਆਗੂਆਂ ਦੀਆਂ ਇਨ੍ਹਾਂ ਫੇਰੀਆਂ ਲਈ ਪ੍ਰਾਈਵੇਟ ਜੈੱਟ ਚੁਣਿਆ ਗਿਆ, ਜਿਸ ਕਾਰਨ ਸਿਰਫ਼ ਇਕ ਗੁਜਰਾਤ ਫੇਰੀ ‘ਤੇ ਹੀ ਲਗਭਗ 50 ਲੱਖ ਰੁਪਏ ਦਾ ਖ਼ਰਚਾ ਆ ਰਿਹਾ ਹੈ।

ਬਿਕਰਮ ਮਜੀਠੀਆ ਨੇ ਪੰਜਾਬ ਦੀ ਮਾੜੀ ਵਿੱਤੀ ਹਾਲਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ 5 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਲੋਕ ਦਿੱਲੀ ਦੇ ਆਗੂਆਂ ਦੇ ਨਿੱਜੀ ਦੌਰਿਆਂ ਅਤੇ ਸੈਰ-ਸਪਾਟੇ ਦਾ ਖ਼ਰਚਾ ਕਿਉਂ ਚੁੱਕਣ? ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਸਰਕਾਰੀ ਡਿਊਟੀਆਂ ਛੱਡ ਕੇ ਦਿੱਲੀ ਦੇ ਆਗੂਆਂ ਲਈ ਲਗਜ਼ਰੀ ਸਫ਼ਰ ਅਤੇ ਵੀ. ਆਈ. ਪੀ. ਪ੍ਰਬੰਧ ਕਰਨ ਵਿੱਚ ਰੁਝੇ ਹੋਏ ਹਨ।

ਬਿਕਰਮ ਮਜੀਠੀਆ ਨੇ ਇਹ ਵੀ ਦਾਅਵਾ ਕੀਤਾ ਕਿ ਇਨ੍ਹਾਂ ਦੌਰਿਆਂ ਲਈ ਸੈਂਕੜੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਜਨਤਾ ਦੇ ਕਰੋੜਾਂ ਰੁਪਏ ਜੈੱਟ ਅਤੇ ਹੋਰ ਸਾਜ਼ੋ-ਸਾਮਾਨ ‘ਤੇ ਖ਼ਰਚੇ ਜਾ ਰਹੇ ਹਨ। ਉਨ੍ਹਾਂ ਸਰਕਾਰ ਦੀਆਂ ਤਰਜੀਹਾਂ ‘ਤੇ ਸਵਾਲ ਉਠਾਉਂਦਿਆਂ ਜਵਾਬਦੇਹੀ ਦੀ ਮੰਗ ਕੀਤੀ ਅਤੇ ਕਿਹਾ ਕਿ ਸਰਕਾਰ ਨੂੰ ਜਨਤਕ ਪੈਸੇ ਦੀ ਇਸ ਤਰ੍ਹਾਂ ਬਰਬਾਦੀ ਕਰਨ ਦੀ ਬਜਾਏ ਲੋਕਾਂ ਪ੍ਰਤੀ ਜ਼ਿੰਮੇਵਾਰ ਹੋਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News