Rupnagar News: ਇਕਬਾਲ ਸਿੰਘ ਲਾਲਪੁਰਾ ਨੇ ਸਰਕਾਰ ਨੂੰ ਘੇਰਦਿਆਂ ਲਾਲਪੁਰਾ ਨੇ ਕਿਹਾ ਕਿ 2027 ਤੋਂ ਬਾਅਦ ਇਹ ਸਭ ਕੁਝ ਤੁਹਾਡੇ ਨਾਲ ਵੀ ਹੋ ਸਕਦਾ ਹੈ।
Iqbal Singh Lalpura on Majithia Arrest: ਅੱਜ ਰੋਪੜ ‘ਚ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਜਿਸ ਤਰੀਕੇ ਦੇ ਨਾਲ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਹੋਈ ਹੈ ਉਹ ਬਿਲਕੁਲ ਗਲਤ ਹੈ।
ਬਿਕਰਮ ਮਜੀਠੀਆ ਦੀ ਘਰਵਾਲੀ ਨੂੰ ਵਿਜੀਲੈਂਸ ਵੱਲੋਂ ਧੱਕੇ ਮਾਰਨ ‘ਤੇ ਉਨ੍ਹਾਂ ਕਿਹਾ ਕਿ ਧੀਆਂ ਭੈਣਾਂ ਸਭ ਦੀਆਂ ਸਾਂਝੀਆਂ ਹੁੰਦੀਆਂ ਹਨ, ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ। ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਕਿ ਜੇਕਰ ਤੁਸੀਂ ਕਿਸੇ ਪੋਲੀਟੀਸ਼ੀਅਨ ਦੇ ਖਿਲਾਫ ਕੋਈ ਮੁਕਦਮਾ ਦਰਜ ਕਰਦੇ ਹੋ ਤਾਂ ਐਵੀਡੈਂਸ ਇਕੱਠਾ ਕਰਨੇ ਚਾਹੀਦੇ ਹਨ ਅਤੇ ਉਸ ਪੋਲੀਟੀਸ਼ਨ ਨੂੰ ਸਜਾ ਕਰਵਾਉਣੀ ਚਾਹੀਦੀ ਹੈ ਜੇਕਰ ਤੁਸੀਂ ਇਹ ਪੋਲੀਟੀਕਲ ਵੈਂਡੈਟਾ ਲਈ ਕਰਦੇ ਹੋ ਤਾਂ ਇਹ ਬਹੁਤ ਹੀ ਮਾੜੀ ਗੱਲ ਹੈ।
ਇਕਬਾਲ ਸਿੰਘ ਲਾਲਪੁਰਾ ਨੇ ਇਹ ਵੀ ਕਿਹਾ ਕਿ ਬਿਕਰਮ ਮਜੀਠੀਆ ਖਿਲਾਫ ਪਹਿਲਾਂ 2021 ਵਿੱਚ ਕਾਂਗਰਸ ਸਰਕਾਰ ਸਮੇਂ ਵੀ ਪਰਚਾ ਦਰਜ ਹੋਇਆ ਸੀ ਪਰ ਅਦਾਲਤ ਵਿੱਚ ਹਾਲੇ ਤੱਕ ਚਲਾਨ ਪੇਸ਼ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਹ ਕਾਰਵਾਈ ਅਪੋਜੀਸ਼ਨ ਵਿਚ ਬੈਠੇ ਲੋਕਾਂ ਤੇ ਹੋ ਰਹੀ ਹੈ ਜੋ ਬਹੁਤ ਹੀ ਨਿੰਦਣ ਯੋਗ ਹੈ। ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਪਾਲੀਟੀਕਲ ਵੰਡੈਂਟਾ ਖ਼ਤਮ ਹੋਣਾ ਚਾਹੀਦਾ ਹੈ। ਸਰਕਾਰ ਨੂੰ ਘੇਰਦਿਆਂ ਲਾਲਪੁਰਾ ਨੇ ਕਿਹਾ ਕਿ 2027 ਤੋਂ ਬਾਅਦ ਇਹ ਸਭ ਕੁਝ ਤੁਹਾਡੇ ਨਾਲ ਵੀ ਹੋ ਸਕਦਾ ਹੈ।