Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਬਿਕਰਮ ਮਜੀਠੀਆ ਦੀ ਤੀਜੀ ਵਾਰ ਵਧੀ ਨਿਆਂਇਕ ਹਿਰਾਸਤ, ਹੋਰ 14 ਦਿਨ ਜੇਲ੍ਹ ‘ਚ ਰਹਿਣਗੇ ਬੰਦ

Bikram Majithia: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਲਈ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਗਿਆ ਸੀ ਤੇ ਇਸ ਦੀ ਸਮੇ ਸੀਮਾ ਅੱਜ ਖ਼ਤਮ ਹੋ ਰਹੀ ਸੀ। ਇਸ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਿਕਰਮ ਮਜੀਠੀਆ ਦੀ ਤੀਜੀ ਵਾਰ ਵਧੀ ਨਿਆਂਇਕ ਹਿਰਾਸਤ, ਹੋਰ 14 ਦਿਨ ਜੇਲ੍ਹ ‘ਚ ਰਹਿਣਗੇ ਬੰਦ
Bikram Majithia will appear Before SIT

Bikram Majithia: ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਲਈ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਗਿਆ ਸੀ ਤੇ ਇਸ ਦੀ ਸਮੇ ਸੀਮਾ ਅੱਜ ਖ਼ਤਮ ਹੋ ਰਹੀ ਸੀ। ਇਸ ਤੋਂ ਬਾਅਦ ਅੱਜ ਉਨ੍ਹਾਂ ਦੀ ਮੁਹਾਲੀ ਕੋਰਟ ‘ਚ ਪੇਸ਼ੀ ਹੋਈ, ਜਿੱਥੇ ਮੁਹਾਲੀ ਕੋਰਟ ਨੇ ਉਨ੍ਹਾਂ ਨੂੰ 14 ਦਿਨਾਂ ਦੀ ਹੋਰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਬਿਕਰਮ ਮਜੀਠੀਆ ਦੀ ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੀ। ਉਹ ਨਾਭਾ ਜੇਲ੍ਹ ‘ਚ ਬੰਦ ਹਨ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ ਤੇ ਮਜੀਠੀਆ ਕੁੱਝ ਦਿਨਾਂ ਲਈ ਵਿਜੀਲੈਂਸ ਦੀ ਰਿਮਾਂਡ ‘ਤੇ ਰਹੇ। ਇਸ ਤੋਂ ਬਾਅਦ ਮੁਹਾਲੀ ਕੋਰਟ ਨੇ ਉਨ੍ਹਾਂ ਨੂੰ ਦੋ ਵਾਰ 14-14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਸੀ। ਇਹ ਤੀਸਰੀ ਵਾਰ ਹੈ ਕਿ ਮੁਹਾਲੀ ਕੋਰਟ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਹੈ।

ਕੀ ਹੈ ਪੂਰਾ ਮਾਮਲਾ?
ਵਿਜੀਲੈਂਸ ਬਿਊਰੋ ਨੇ ਲਗਭਗ 540 ਕਰੋੜ ਦੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਮਜੀਠਿਆ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ ਕਈ ਥਾਂਵਾਂ ‘ਤੇ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਨੇ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ।
ਵਿਜੀਲੈਂਸ ਬਿਊਰੋ ਨੇ ਖੁਲਾਸਾ ਕੀਤਾ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ 2007 ਤੋਂ 2009 ਦਰਮਿਆਨ 161 ਕਰੋੜ ਰੁਪਏ ਦੇ ਨਕਦ ਲੈਣ-ਦੇਣ ਦੇ ਦਸਤਾਵੇਜ਼ ਮਿਲੇ ਹਨ। ਇਸ ਸਮੇਂ ਦੌਰਾਨ, ਵਿਦੇਸ਼ੀ ਸ਼ੈੱਲ ਕੰਪਨੀਆਂ ਤੋਂ 141 ਕਰੋੜ ਰੁਪਏ ਦੀ ਆਮਦਨ ਦਾ ਖੁਲਾਸਾ ਕੀਤਾ ਗਿਆ ਹੈ ਅਤੇ 194 ਕਰੋੜ ਰੁਪਏ ਦੀ ਜਾਇਦਾਦ ਖਰੀਦੀ ਗਈ ਹੈ। ਵਿਜੀਲੈਂਸ ਨੂੰ ਆਮਦਨ ਦਾ ਕੋਈ ਜਾਇਜ਼ ਸਰੋਤ ਨਹੀਂ ਮਿਲਿਆ ਹੈ। ਵਿਜੀਲੈਂਸ ਨੇ ਪਾਇਆ ਹੈ ਕਿ ਇਸ ਵਿੱਚੋਂ 237 ਕਰੋੜ ਰੁਪਏ ਉਨ੍ਹਾਂ ਦੀਆਂ ਕੰਪਨੀਆਂ ਵਿੱਚ ਨਿਵੇਸ਼ ਕੀਤੇ ਗਏ ਹਨ। ਇਸ ਦਾ ਵੀ ਕੋਈ ਜਾਇਜ਼ ਸਰੋਤ ਨਹੀਂ ਮਿਲਿਆ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਤਸੱਲੀਬਖਸ਼ ਜਵਾਬ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News