Breaking News: ਪੰਜਾਬ ‘ਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਹੈ।
Bikram Majithia’s remand extended: ਪੰਜਾਬ ‘ਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਹੈ। ਵਿਜੀਲੈਂਸ ਨੇ ਮੋਹਾਲੀ ਅਦਾਲਤ ਵਿੱਚ ਦਲੀਲ ਦਿੱਤੀ ਕਿ ਮਜੀਠੀਆ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ ਹੈ। ਉਸਨੂੰ ਦੂਜੇ ਸੂਬਿਆਂ ਵਿੱਚ ਵੀ ਲਿਜਾਣਾ ਪਵੇਗਾ। ਇਸ ਲਈ, ਉਸਦਾ ਰਿਮਾਂਡ ਵਧਾਇਆ ਜਾਣਾ ਚਾਹੀਦਾ ਹੈ।