Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Bikram Singh Majithia Case: ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 6 ਸਤੰਬਰ ਤੱਕ ਵਾਧਾ

Bikram Singh Majithia Case: ਆਮਦਨ ਤੋਂ ਵੱਧ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ (Mohali Court) ਵਿੱਚ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਮੁੜ ਪੇਸ਼ ਕੀਤਾ ਗਿਆ ਸੀ, ਜਿਥੋਂ ਅਦਾਲਤ ਨੇ 6 ਸਤੰਬਰ ਤੱਕ ਨਿਆਂਇਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Bikram Singh Majithia Case: ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 6 ਸਤੰਬਰ ਤੱਕ ਵਾਧਾ
Bikram Majithia will Appear Before SIT

Bikram Singh Majithia Case: ਆਮਦਨ ਤੋਂ ਵੱਧ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ (Mohali Court) ਵਿੱਚ ਨਿਆਂਇਕ ਹਿਰਾਸਤ ਖਤਮ ਹੋਣ ਉਪਰੰਤ ਮੁੜ ਪੇਸ਼ ਕੀਤਾ ਗਿਆ ਸੀ, ਜਿਥੋਂ ਅਦਾਲਤ ਨੇ 6 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ।

ਬੈਰਕ ਬਦਲਣ ਦੀ ਅਰਜ਼ੀ ‘ਤੇ ਵੀ ਹੋਈ ਸੁਣਵਾਈ

ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ ਦੀ ਅੱਜ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਇਸ ਦੇ ਨਾਲ ਹੀ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ‘ਤੇ ਬਾਅਦ ਦੁਪਹਿਰ ਤੱਕ ਸੁਣਵਾਈ ਹੋਈ। ਇਸ ਮੌਕੇ ਅਦਾਲਤ ਵਿਖੇ ਸਰਕਾਰੀ ਧਿਰ ਦੀ ਤਰਫ ਤੋਂ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰ ਪਾਲ ਸਿੰਘ ਨੇ ਅਗਵਾਈ ਕੀਤੀ। ਜਦਕਿ ਬਚਾਅ ਧਿਰ ਦੀ ਤਰਫ ਤੋਂ ਵਕੀਲ ਐੱਚਐਸ ਧਨੋਆ ਅਤੇ ਡੀਐਸ ਸੋਬਤੀ ਅਦਾਲਤ ਵਿਚ ਮੌਜੂਦ ਰਹੇ।

ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬੈਰਕ ਬਦਲੀ ਅਰਜ਼ੀ ‘ਤੇ ਸੁਣਵਾਈ ਨੂੰ 30 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਬਚਾਅ ਧਿਰ ਵਲੋਂ ਮਜੀਠੀਆ ਵਿਰੁੱਧ ਦਾਇਰ ਕੀਤੀ ਚਾਰਜ ਸ਼ੀਟ ਦੀ ਕਾਪੀ ਸਪਲਾਈ ਦੀ ਅਰਜ਼ੀ ਨੂੰ 2 ਸਤੰਬਰ ਲਈ ਤੈਅ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News