Banner
Banner

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਦਲੀਲ ਨਹੀਂ ਸੁਣੀ।  ਦੱਸ ਦਈਏ ਕਿ 25 ਜੂਨ 2025 ਤੋਂ […]
Amritpal Singh
By : Updated On: 02 Feb 2026 15:23:PM
ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਦਲੀਲ ਨਹੀਂ ਸੁਣੀ। 

ਦੱਸ ਦਈਏ ਕਿ 25 ਜੂਨ 2025 ਤੋਂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੂੰ ਵਿਜੀਲੈਂਸ ਨੇ ਬਿਕਰਮ ਨੂੰ 25 ਜੂਨ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। 

ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅੱਜ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ’ਚ ਨਿਆਂ ਕੀਤਾ ਹੈ। ਉਨ੍ਹਾਂ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਸੁਪਰੀਮ ਕੋਰਟ ਨੂੰ ਮਜੀਠੀਆ ਨੂੰ ਬੇੱਲ ਮਿਲ ਗਈ ਸੀ। ਡੀਏ ਕੇਸ ਸਾਲ 2007 ਤੋਂ ਲੈ ਕੇ 2017 ਤੱਕ ਦਾ ਸੀ। ਸੁਪਰੀਮ ਕੋਰਟ ਵੱਲੋਂ ਇਨ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਮਾਨਤ ਦਾ ਫੈਸਲਾ ਲਿਆ ਗਿਆ ਹੈ।

Read Latest News and Breaking News at Daily Post TV, Browse for more News

Ad
Ad